21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਿੰਡ ਭਰਥਲਾ ਵਿਖੇ ਖੇਡ ਸਟੇਡੀਅਮ ਤੇ ਜਿੰਮ ਦਾ ਅਮਰ ਸਿੰਘ ਨੇ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 07-05-2026
ਮਾਛੀਵਾੜਾ ਸਾਹਿਬ, 6 ਮਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਬਲਾਕ ਦੇ ਪਿੰਡ ਭਰਥਲਾ ਵਿਖੇ ਨਵੇਂ ਬਣਨ ਜਾ ਰਹੇ ਸਟੇਡੀਅਮ ਅਤੇ ਜਿੰਮ ਦਾ ਨੀਂਹ ਪੱਥਰ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਰੱਖਿਆ ਗਿਆ | ਪਿੰਡ ਭਰਥਲਾ ਦੀ ਗ੍ਰਾਮ ਪੰਚਾਇਤ ਦੇ ਯਤਨਾਂ ਸਦਕਾ ਬਣ ਰਹੇ ਖੇਡ ਸਟੇਡੀਅਮ ਦੇ ਨੀਂਹ ਪੱਥਰ ਤੋਂ ਪਰਟਾ ਹਟਾਉਂਦਿਆਂ ਅਮਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇਹ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਪੰਚਾਇਤਾਂ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਵਿਚ ਖੇਡ ਸਟੇਡੀਅਮ, ਜਿੰਮ ਅਤੇ ਕੋਚਾਂ ਦਾ ਪ੍ਰਬੰਧ ਕਰਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪੈਣ ਤੋਂ ਬਚਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਮੌਜੂਦ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੇ ਯਤਨਾਂ ਸਦਕਾ ਐੈੱਮ. ਪੀ. ਅਮਰ ਸਿੰਘ ਨੇ ਆਪਣੇ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ | ਰਾਜਾ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ 'ਤੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਅਤੇ ਕਿਸੇ ਪਿੰਡ ਨੂੰ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਅਰੁਣ ਕੁਮਾਰ, ਅਜਮੇਰ ਸਿੰਘ ਪੂਰਬਾ, ਹਰਚੰਦ ਸਿੰਘ, ਗੁਰਮੁਖ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਪਿੰਡ ਗਿੱਦੜੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਨੇ 1700 ਸਫ਼ਾਈ ਸੇਵਕਾਂ ਨੂੰ ਸੁਰੱਖਿਆ ਕਿੱਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।