21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਤਾਲਮੇਲ ਕਮੇਟੀ, ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਐਸ. ਸੀ./ਬੀ. ਸੀ. ਹੈਲਥ ਇੰਪਲਾਈਜ਼ ਜਥੇਬੰਦੀ ਦੀਆਂ ਮੰਗਾਂ ਦਾ ਸਮਰਥਨ <br/>

ਅਜੀਤ ਡੈਸਕ 07-05-2026
ਈਸੜੂ, 6 ਮਈ (ਬਲਵਿੰਦਰ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿੱਚ ਵੱਡੇ ਪੱਧਰ 'ਤੇ ਪਿਛਲੇ ਸਮੇਂ ਦੌਰਾਨ ਸੀਨੀਆਰਤਾ ਸੂਚੀਆਂ ਵਿੱਚ ਹੋਏ ਘਪਲੇ ਅਤੇ ਸੀਨੀਆਰਤਾ ਸੂਚੀਆਂ ਨੂੰ ਦਰ-ਕਿਨਾਰ ਕਰਦੇ ਹੋਏ ਕੀਤੀਆਂ ਜਾ ਰਹੀਆਂ ਤਰੱਕੀਆਂ ਦੇ ਸੰਬੰਧ ਵਿੱਚ ਅਤੇ ਸੀਨੀਆਰਤਾ ਸੂਚੀਆਂ ਨੂੰ ਸੋਧ ਕੇ ਜਾਰੀ ਕਰਨ ਸੰਬੰਧੀ ਅਤੇ ਅਨੁਸੂਚਿਤ ਜਾਤੀ ਕਰਮਚਾਰੀਆਂ ਨੂੰ ਬਣਦੀਆਂ ਤਰੱਕੀਆਂ ਨਾਂ ਦੇਣ ਦੇ ਸੰਬੰਧ ਵਿੱਚ ਜੋ ਐਸ. ਸੀ. ਕਮਿਸ਼ਨ, ਪੰਜਾਬ ਕੋਲ ਐਸ. ਸੀ. ਐਂਡ ਬੀ. ਸੀ. ਹੈਲਥ ਇੰਪਲਾਈਜ਼ ਜਥੇਬੰਦੀ ਵੱਲੋਂ ਆਪਣਾ ਪੱਖ ਰੱਖਿਆ ਗਿਆ ਹੈ | ਉਸਦਾ ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ ਪੂਰਨ ਰੂਪ ਵਿੱਚ ਸਮਰਥਨ ਕੀਤਾ ਜਾਂਦਾ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਲਜਾਰ ਖਾਂ, ਸੂਬਾ ਕਨਵੀਨਰ ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ ਕੀਤਾ ਗਿਆ | ਉਹਨਾਂ ਕਿਹਾ ਕਿ ਉਪਰੋਕਤ ਮਸਲਾ ਬਹੁਤ ਹੀ ਗੰਭੀਰ ਹੈ | ਸੀਨੀਆਰਤਾ ਸੂਚੀਆਂ ਦੀਆਂ ਮੈਰਿਟ ਸੂਚੀਆਂ ਨੂੰ ਗ਼ਾਇਬ ਕਰਕੇ, ਰਿਸ਼ਵਤਖੋਰੀ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਦਫ਼ਤਰ ਵੱਲੋਂ ਵੱਖ-ਵੱਖ ਕੈਟਾਗਰੀਆਂ ਦੀਆਂ ਸੂਚੀਆਂ ਵਿੱਚ ਵੱਡੇ ਪੱਧਰ 'ਤੇ ਸੀਨੀਆਰਤਾ ਸੂਚੀਆਂ ਦੀਆਂ ਮੈਰਿਟ ਸੂਚੀਆਂ ਨੂੰ ਗ਼ਾਇਬ ਕਰਕੇ ,ਚੋਰ -ਮੋਰੀਆਂ ਰਾਹੀਂ ਤਰੱਕੀਆਂ ਕਰਨ ਦਾ ਰਾਹ ਅਪਣਾਇਆ ਜਾ ਰਿਹਾ ਹੈ | ਗੁਲਜ਼ਾਰ ਖਾਨ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਹੱਕਾਂ ਲਈ ਲੜਦੇ ਲੋਕਾਂ ਦਾ ਹਮੇਸ਼ਾ ਹੀ ਜਥੇਬੰਦੀ ਵਲੋਂ ਸਾਥ ਦਿੱਤਾ ਗਿਆ ਹੈ | ਇਸ ਲਈ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਐਸ.ਸੀ. ਐਂਡ ਬੀ.ਸੀ. ਜਥੇਬੰਦੀ ਨਾਲ ਸਾਂਝੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕਰੇਗੀ | ਇਸ ਮੌਕੇ ਸੁਖਵਿੰਦਰ ਸਿੰਘ ਮੁਕਤਸਰ, ਗਗਨਦੀਪ ਸਿੰਘ ਬਠਿੰਡਾ, ਹਰਮਿੰਦਰ ਪਾਲ ਸਿੰਘ ਫ਼ਤਿਹਗੜ੍ਹ ਸਾਹਿਬ, ਸਿਕੰਦਰ ਸਿੰਘ ਰੋਪੜ, ਲਖਵਿੰਦਰ ਸਿੰਘ ਬਰਨਾਲਾ, ਅਸ਼ੋਕ ਕੁਮਾਰ ਸੰਗਰੂਰ, ਅਮਨਦੀਪ ਸਿੰਘ ਜਲੰਧਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਜਹਾਂਗੀਰ ਵਿਖੇ ਬੀਬੀ ਰਮਨਜੀਤ ਕੌਰ ਗਿਆਸਪੁਰਾ ਵਲੋ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਪਿੰਡ ਗਿੱਦੜੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।