21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਉਪ ਮੰਡਲ ਮੈਜਿਸਟਰੇਟ ਪਾਇਲ ਪ੍ਰੀਤਇੰਦਰ ਸਿੰਘ ਬੈਂਸ ਵਲੋਂ 'ਸਵੈ-ਗਣਨਾ' ਪੋਰਟਲ ਦੀ ਸ਼ੁਰੂਆਤ <br/>

ਅਜੀਤ ਡੈਸਕ 07-05-2026
ਪਾਇਲ, 6 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਉਪ ਮੰਡਲ ਮੈਜਿਸਟਰੇਟ ਪਾਇਲ ਪ੍ਰੀਤਇੰਦਰ ਸਿੰਘ ਬੈਂਸ ਵਲੋਂ ਆਗਾਮੀ ਜਨਗਣਨਾ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ 'ਸਵੈ-ਗਣਨਾ' ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਡਿਜੀਟਲ ਪਹਿਲ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਆਪਣੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਬੈਂਸ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਸਹੂਲਤ ਤਹਿਤ ਨਾਗਰਿਕ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਅਧਿਕਾਰਤ ਪੋਰਟਲ 'ਤੇ ਜਾ ਕੇ ਆਪਣੇ ਪਰਿਵਾਰ ਦੇ ਵੇਰਵੇ ਆਸਾਨੀ ਨਾਲ ਦਰਜ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸੁਰੱਖਿਅਤ, ਤੇਜ਼ ਅਤੇ ਆਧੁਨਿਕ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਸੁਵਿਧਾ ਮਿਲੇਗੀ ਅਤੇ ਜਨਗਣਨਾ ਕਾਰਜ ਹੋਰ ਵੀ ਸੁਚਾਰੂ ਢੰਗ ਨਾਲ ਹੋ ਸਕੇਗਾ | ਉਪ ਮੰਡਲ ਮੈਜਿਸਟਰੇਟ ਪ੍ਰੀਤਇੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਤਹਿਸੀਲ ਪੱਧਰ 'ਤੇ ਨਿਯੁਕਤ ਟੀਮ ਵੱਲੋਂ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਨਾਗਰਿਕ ਤੱਕ ਇਹ ਸਹੂਲਤ ਆਸਾਨੀ ਨਾਲ ਪਹੁੰਚ ਸਕੇ | ਅੰਤ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਅਤੇ ਮੁਲਾਜਮਾ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਡਿਜੀਟਲ ਪਹਿਲ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ |

ਪਿਛਲੀ ਖ਼ਬਰ ਡੀ. ਜੀ. ਪੀ ਗੌਰਵ ਯਾਦਵ ਵਲੋਂ ਡੀ. ਐਸ. ਪੀ.ੇੇ ਪਿ੍ਤਪਾਲ ਸਿੰਘ ਸੰਧੂ ਦਾ ਸਨਮਾਨ <br/> ਅਗਲੀ ਖ਼ਬਰ ਪਿੰਡ ਜਹਾਂਗੀਰ ਵਿਖੇ ਬੀਬੀ ਰਮਨਜੀਤ ਕੌਰ ਗਿਆਸਪੁਰਾ ਵਲੋ ਵਿਸ਼ੇਸ਼ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।