21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਾਹਨੇਵਾਲ 'ਚ ਸਫ਼ਾਈ ਸੇਵਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ <br/>

ਨਗਰ ਕੌਂਸਲ ਸਾਹਨੇਵਾਲ ਦੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਤੇ ਸਫ਼ਾਈ ਸੇਵਕਾਂ ਦਾ ਦਿ੍ਸ਼ | <br/> ਨਗਰ ਕੌਂਸਲ ਸਾਹਨੇਵਾਲ ਦੇ ਮੁੱਖ ਗੇਟ ਅੱਗੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਦੇ ਨਾਲ ਸਫ਼ਾਈ ਸੇਵਕ ਅਤੇ ਹੋਰ | ਤਸਵੀਰ : ਹਨੀ ਚਾਠਲੀ <br/> 07-05-2026
ਸਾਹਨੇਵਾਲ, 6 ਮਈ (ਹਨੀ ਚਾਠਲੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਆਦੇਸ਼ਾਂ 'ਤੇ ਜਿੱਥੇ ਸਮੁੱਚੇ ਪੰਜਾਬ ਵਿਚ ਸਫ਼ਾਈ ਸੇਵਕ ਯੂਨੀਅਨ ਨੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫ਼ੈਸਲਾ ਲਿਆ ਹੈ, ਉੱਥੇ ਹੀ ਨਗਰ ਕੌਂਸਲ ਦਫ਼ਤਰ ਸਾਹਨੇਵਾਲ ਦੇ ਮੁੱਖ ਗੇਟ ਅੱਗੇ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੁਖਦੇਵ ਸਿੰਘ ਨੇ ਕਿਹਾ ਕਿ ਸਫ਼ਾਈ ਸੇਵਕਾਂ ਵਿਚ ਮੰਗਾਂ ਨਾ ਮੰਨਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿ ਜੇਕਰ ਸਰਕਾਰ ਵਲੋਂ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਜੋ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਕੇ ਸੰਘਰਸ਼ ਸ਼ੁਰੂ ਕੀਤਾ ਗਿਆ ਹੈ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤੇਜ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਨਗਰ ਕੌਂਸਲ ਦੇ ਦਫ਼ਤਰ ਤੋਂ ਸ਼ੁਰੂ ਹੋ ਕੇ ਸੜਕਾਂ ਤੱਕ ਸੰਘਰਸ਼ ਚੱਲੇਗਾ ਤੇ ਇਹ ਸੰਘਰਸ਼ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਸਾਹਨੇਵਾਲ ਦੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ 'ਤੇ ਬਲਵੀਰ ਸਿੰਘ ਨੇ ਸੁਖਦੇਵ ਸਿੰਘ ਤੇ ਸਾਰੇ ਸਫ਼ਾਈ ਸੇਵਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਤੁਹਾਡੇ ਵਲੋਂ ਦਿੱਤੇ ਗਏ ਮੰਗ ਪੱਤਰ ਨੂੰ ਸਰਕਾਰ ਦੇ ਕੋਲ ਭੇਜ ਦਿੱਤਾ ਜਾਵੇਗਾ | ਇਸ ਮੌਕੇ ਰਾਜਨ ਸਨੀ, ਰਾਜਿੰਦਰ ਕੁਮਾਰ, ਸਰੋਜ ਬਾਲਾ, ਰਾਣੀ, ਸੰਤੋਸ਼ ਰਾਣੀ, ਪਵਨ, ਸ਼ਰਨਜੀਤ, ਰਾਕੇਸ਼ ਕੁਮਾਰ, ਰਿੰਕੂ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ, ਵਿੱਕੀ, ਕੁਲਦੀਪ ਸਿੰਘ, ਕਮਲਜੀਤ ਸਿੰਘ ਲਾਡੀ ਤੋਂ ਇਲਾਵਾ ਵੱਡੀ ਗਿਣਤੀ 'ਚ ਸਫ਼ਾਈ ਸੇਵਕ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਪਿੰਡ ਬਿਕਰਾਊਰ 'ਚ ਬਣ ਰਹੇ ਬਾਬਾ ਗਮਚੁੱਕ ਜੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਹਲਕਾ ਸਾਹਨੇਵਾਲ ਦੇ 25 ਪਿੰਡਾਂ ਦੇ ਸਰਪੰਚਾਂ ਸਮੇਤ 50 ਪਿੰਡਾਂ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਡੀ. ਸੀ. ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।