21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦਾ ਗਠਨ <br/>

ਅਜੀਤ ਡੈਸਕ 07-05-2026
ਮਾਛੀਵਾੜਾ ਸਾਹਿਬ, 6 ਮਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਬੇਟ ਇਲਾਕੇ ਦੇ ਪਿੰਡ ਮੁਬਾਰਕਪੁਰ ਵਿਖੇ ਕਿਸਾਨਾਂ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦਾ ਗਠਨ ਕੀਤਾ ਗਿਆ | ਇਸ ਮੌਕੇ ਸਰਬਸੰਮਤੀ ਨਾਲ ਯੁਗਰਾਜ ਸਿੰਘ ਮੰਡ ਨੂੰ ਕੌਮੀ ਪ੍ਰਧਾਨ ਬਣਾਇਆ ਗਿਆ | ਨਵ-ਨਿਯੁਕਤ ਪ੍ਰਧਾਨ ਯੁਗਰਾਜ ਸਿੰਘ ਮੰਡ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਯੂਨੀਅਨ ਦੇ ਬਾਕੀ ਅਹੁਦੇਦਾਰਾਂ ਦੀ ਜਲਦ ਨਿਯੁਕਤੀ ਕੀਤੀ ਜਾਵੇਗੀ | ਇਸ ਮੌਕੇ ਗੁਰਮੀਤ ਸਿੰਘ ਢੀਂਡਸਾ, ਕਰਨਦੀਪ ਸਿੰਘ, ਜਸਪ੍ਰੀਤ ਸਿੰਘ, ਫ਼ਤਿਹ ਸਿੰਘ ਦਹਿੜੂ, ਅਜੈਪ੍ਰੀਤ ਪਾਲ ਸਿੰਘ, ਪ੍ਰਦੀਪ ਸਿੰਘ ਗਰੇਵਾਲ, ਦਵਿੰਦਰ ਸਿੰਘ ਪਵਾ, ਖ਼ੁਸ਼ਦੀਪ ਸਿੰਘ ਹਰਨਾਮਪੁਰ, ਪ੍ਰਭਜੋਤ ਸਿੰਘ ਹਿਯਾਤਪੁਰ, ਨਵਕਰਨਦੀਪ ਸਿੰਘ, ਰਮਨਦੀਪ ਸਿੰਘ, ਜਸਵਿੰਦਰ ਪਾਲ ਸਿੰਘ, ਲਖਵਿੰਦਰ ਸਿੰਘ ਢੀਂਡਸਾ, ਪਿ੍ਤਪਾਲ ਸਿੰਘ ਗਿੱਲ, ਕੁਲਵੰਤ ਸਿੰਘ, ਹਰਮਨਦੀਪ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਲਗੀਧਰ ਅਕੈਡਮੀ ਦੁੱਗਰੀ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪ੍ਰਧਾਨ ਸੁਰਿੰਦਰ ਕਾਂਸਲ ਦੀ ਅਗਵਾਈ ਹੇਠ ਭਾਰਤ ਵਿਕਾਸ ਪ੍ਰੀਸ਼ਦ, ਖੰਨਾ ਸ਼ਾਖਾ ਨੇ ਜਿੱਤਿਆ 'ਸਰਬੋਤਮ ਸ਼ਾਖਾ' ਦਾ ਖ਼ਿਤਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।