21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੱਛਮੀ ਬੰਗਾਲ ਦੀ ਜਿੱਤ ਪਿੱਛੋਂ ਭਾਜਪਾ ਹੁਣ ਪੰਜਾਬ 'ਚ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ-ਢੋਲਣਵਾਲ

ਸੋਹਣ ਸਿੰਘ ਢੋਲਣਵਾਲ <br/> 07-05-2026
ਕੁਹਾੜਾ, 6 ਮਈ (ਸੰਦੀਪ ਸਿੰਘ ਕੁਹਾੜਾ)-ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਉਤਸ਼ਾਹਿਤ ਹੋ ਕੇ ਹੁਣ ਪੰਜਾਬ 'ਚ ਵੀ ਕਮਲ ਦਾ ਫੁੱਲ ਖਿੜਨ ਵਾਲਾ ਹੈ | ਇਹ ਪ੍ਰਗਟਾਵਾ ਮੀਤ ਪ੍ਰਧਾਨ ਕਿਸਾਨ ਮੋਰਚਾ ਭਾਜਪਾ ਪੰਜਾਬ ਸੋਹਣ ਸਿੰਘ ਢੋਲਣਵਾਲ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ 'ਤੇ ਭਰੋਸਾ ਜਤਾਉਂਦਿਆਂ ਭਾਜਪਾ ਨੂੰ ਵੱਡਾ ਫ਼ਤਵਾ ਦਿੱਤਾ ਹੈ | ਢੋਲਣਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ ਅਤੇ ਗਰੀਬ, ਕਿਸਾਨ, ਨੌਜਵਾਨ ਅਤੇ ਵਪਾਰੀ ਵਰਗ ਲਈ ਲਾਗੂ ਕੀਤੀਆਂ ਯੋਜਨਾਵਾਂ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕਾਂ ਦਾ ਰੁਝਾਨ ਭਾਜਪਾ ਵੱਲ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਪਰਿਵਰਤਨ ਚਾਹੁੰਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਭਾਜਪਾ ਪੰਜਾਬ ਵਿਚ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ |


ਪਿਛਲੀ ਖ਼ਬਰ ਚੋਣਾਂ ਜਿੱਤਣ 'ਤੇ ਸੂਬਾ ਬੁਲਾਰੇ ਚੰਨੀ ਦੀ ਅਗਵਾਈ 'ਚ ਲੱਡੂ ਵੰਡੇ <br/> ਅਗਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਦੀਆਂ ਵਿਦਿਆਰਥਣਾਂ ਨੇ ਵਿਸ਼ਵ ਹੱਥ ਸਫ਼ਾਈ ਦਿਵਸ ਉੱਤੇ ਦਿੱਤਾ ਭਾਸ਼ਨ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।