21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਐੱਮ. ਪੀ. ਡਾ. ਅਮਰ ਸਿੰਘ ਨੇ ਪਿੰਡ ਚਹਿਲਾਂ ਦੇ ਵਿਕਾਸ ਲਈ 5 ਲੱਖ ਦੀ ਗਰਾਂਟ ਪੰਚਾਇਤ ਨੂੰ ਸੌਂਪੀ <br/>

ਅਜੀਤ ਡੈਸਕ 07-05-2026
ਸਮਰਾਲਾ, 6 ਮਈ (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਹਲਕਾ ਸਮਰਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਵਲੋਂ ਪੰਚਾਇਤਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਇਨ੍ਹਾਂ ਮੁਸ਼ਕਿਲਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਸਮੇਤ ਕਈ ਹੋਰ ਕਾਂਗਰਸੀ ਆਗੂ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ | ਹਲਕੇ ਦੇ ਪਿੰਡ ਚਹਿਲਾਂ ਵਿਖੇ ਪਹੁੰਚੇ ਡਾ. ਅਮਰ ਸਿੰਘ ਵਲੋਂ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਸ਼ਮਸ਼ਾਨਘਾਟ ਅਤੇ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗਰਾਂਟ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਸੌਂਪੀ ਗਈ | ਇਸ ਮੌਕੇ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਜਮੇਰ ਸਿੰਘ ਪੂਰਬਾ, ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ, ਪੀ. ਏ. ਹਰਚੰਦ ਸਿੰਘ ਮਲਿਕਪੁਰ, ਵਰਿੰਦਰ ਸਿੰਘ ਵਿੱਕੀ ਢੰਡੇ, ਪਰਮਿੰਦਰ ਸਿੰਘ ਗੋਲਡੀ ਅਤੇ ਸਰਪੰਚ ਜਗਦੀਪ ਸਿੰਘ ਚਹਿਲਾ ਸਮੇਤ ਕਈ ਹੋਰ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਹੁਨਰ ਬੇਮਿਸਾਲ ਪ੍ਰੋਗਰਾਮ 'ਚ ਪਲੈਨੇਟ-ਈ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਚੋਣਾਂ ਜਿੱਤਣ 'ਤੇ ਸੂਬਾ ਬੁਲਾਰੇ ਚੰਨੀ ਦੀ ਅਗਵਾਈ 'ਚ ਲੱਡੂ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।