21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹੁਨਰ ਬੇਮਿਸਾਲ ਪ੍ਰੋਗਰਾਮ 'ਚ ਪਲੈਨੇਟ-ਈ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 07-05-2026
ਖੰਨਾ, 6 ਮਈ (ਹਰਜਿੰਦਰ ਸਿੰਘ ਲਾਲ)-ਹੁਨਰ ਬੇਮਿਸਾਲ ਪ੍ਰੋਗਰਾਮ 'ਚ ਪਲੈਨੇਟ ਈ ਸਕੂਲ, ਖੰਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ 'ਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਅਤੇ ਕਈ ਪੁਜ਼ੀਸ਼ਨਾਂ ਹਾਸਿਲ ਕੀਤੀਆਂ |
ਵਿਦਿਆਰਥੀਆਂ ਨੇ ਸੋਲੋ ਡਾਂਸ, ਗੀਤ, ਕਵਿਤਾ, ਫੇਸ ਪਿ੍ੰਟਿੰਗ, ਮਹਿੰਦੀ ਮੁਕਾਬਲਾ, ਡਿਊਟ ਡਾਂਸ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੀ ਪ੍ਰਤਿਭਾ ਅਤੇ ਮਿਹਨਤ ਦੀ ਹਰ ਪਾਸੇ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਾਕੇਸ਼ ਠਾਕੁਰ ਅਤੇ ਡਾਇਰੈਕਟਰ ਸੋਨੀਆ ਧਵਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਬੱਚਿਆਂ ਨੇ ਇਹ ਉਪਲਬਧੀਆਂ ਹਾਸਲ ਕੀਤੀਆਂ | ਅਖੀਰ ਵਿੱਚ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵੀ ਵਿਦਿਆਰਥੀਆਂ ਦੀ ਇਸ ਸਫਲਤਾ 'ਤੇ ਖ਼ੁਸ਼ੀ ਜ਼ਾਹਿਰ ਕੀਤੀ ਗਈ ਅਤੇ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਦੀ ਕਾਮਨਾ ਕੀਤੀ ਗਈ |


ਪਿਛਲੀ ਖ਼ਬਰ ਇਮਾਨਦਾਰੀ ਅਜੇ ਵੀ ਜ਼ਿੰਦਾ ਹੈ... ਕੈਨੇਡਾ ਤੋਂ ਆਏ ਭਾਰਤੀ ਪਰਿਵਾਰ ਨੂੰ 3 ਲੱਖ ਦੇ ਸਾਮਾਨ ਵਾਲਾ ਪਰਸ ਵਾਪਸ ਦਿੱਤਾ <... ਅਗਲੀ ਖ਼ਬਰ ਐੱਮ. ਪੀ. ਡਾ. ਅਮਰ ਸਿੰਘ ਨੇ ਪਿੰਡ ਚਹਿਲਾਂ ਦੇ ਵਿਕਾਸ ਲਈ 5 ਲੱਖ ਦੀ ਗਰਾਂਟ ਪੰਚਾਇਤ ਨੂੰ ਸੌਂਪੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।