21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਅੰਦਰ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਜੁਲਮਗੜ੍ਹ

07-05-2026
ਰਾੜਾ ਸਾਹਿਬ, 6 ਮਈ (ਸੁਖਵੀਰ ਸਿੰਘ ਚਣਕੋਈਆਂ)-ਕਾਂਗਰਸ ਪਾਰਟੀ ਦੇ ਸੀਨੀ. ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਉਪ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ 2027 ਅੰਦਰ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣੇਗੀ, ਕਿਉਂਕਿ ਅੱਜ ਸੂਬੇ ਦੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾਈ ਬੈਠੇ ਹਨ | ਜੁਲਮਗੜ੍ਹ ਨੇ ਗੱਲਬਾਤ ਕਰਦਿਆਂ ਕਿਹਾ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ | ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਹਾਲਾਤ ਬਹੁਤ ਬੁਰੇ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਮੁੱਖ ਨੇਤਾ ਰਾਜ ਸਭਾ ਦੇ ਮੈਂਬਰ ਹੀ ਪਾਰਟੀ ਨੂੰ ਛੱਡ ਗਏ | ਜਿਸ ਕਰਕੇ ਇਸ ਗੱਲ ਨੂੰ ਸਪਸ਼ਟ ਆਖਿਆ ਜਾ ਸਕਦਾ ਹੈ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਅੰਦਰ ਆਮ ਆਦਮੀ ਪਾਰਟੀ ਖੇਰੰੂ ਖੇਰੰੂ ਹੋ ਜਾਵੇਗੀ |


ਪਿਛਲੀ ਖ਼ਬਰ ਅਹਿਮਦਗੜ੍ਹ ਸ਼ਹਿਰ ਦੇ ਕੂੜੇ ਦੀ ਸਮੱਸਿਆ ਹੜਤਾਲ ਕਾਰਨ ਹੋਰ ਵੀ ਭਿਆਨਕ ਬਣੀ <br/> ਅਗਲੀ ਖ਼ਬਰ ਪੈਨਸ਼ਨਰਾਂ ਵਲੋਂ ਆਪਣੇ ਹੱਕ 'ਚ ਆਏ ਫ਼ੈਸਲੇ ਦੀ ਪੰਜਾਬ ਸਰਕਾਰ ਵਲੋਂ ਐਲ. ਪੀ. ਏ. ਪਾਉਣ 'ਤੇ ਨਿੰਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।