ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਬੁਟਾਹਰੀ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਐੱਸ. ਸੀ. ਵਿੰਗ ਦੇ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ | ਇਸ ਸਮੇਂ ਸਾਬਕਾ ਵਿਧਾਇਕ ਕੇ. ਡੀ. ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਸਮੂਹ ਵਰਗਾਂ ਦੇ ਸੁਮੇਲ ਨਾਲ ਬਣੀ ਪਾਰਟੀ ਹੈ, ਜਿਸ ਅੰਦਰ ਹਰ ਵਰਗ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਕਾਂਗਰਸ ਰਾਜ ਸਮੇਂ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ | ਇਸ ਸਮੇਂ ਕੇ. ਡੀ. ਵੈਦ ਵਲੋਂ ਮਿਹਨਤੀ ਕਾਂਗਰਸੀ ਵਰਕਰਾਂ ਸਵਰਨ ਸਿੰਘ ਗੁਰਮ, ਡੋਗਰ ਸਿੰਘ ਬੁਟਾਹਰੀ, ਬਲਵੰਤ ਸਿੰਘ, ਪੰਚ ਸਿਕੰਦਰ ਸਿੰਘ, ਬਲਵਿੰਦਰ ਸਿੰਘ ਬੁਟਾਹਰੀ, ਗੁਰਰਾਜ ਸਿੰਘ ਗੋਪੀ, ਕਿਰਨਦੀਪ ਸਿੰਘ ਸਰੀਂਹ, ਭਗਵੰਤ ਸਿੰਘ ਰਣੀਆ, ਅਰਸ਼ਦੀਪ ਸਿੰਘ ਹਿਮਾਯੂੰਪੁਰਾ, ਗੁਰਵਿੰਦਰ ਸਿੰਘ ਮਾਣਕਵਾਲ ਸਮੇਤ ਨੂੰ ਐੱਸ. ਸੀ. ਵਿੰਗ ਦੇ ਅਹੁਦੇਦਾਰ ਨਿਯੁਕਤ ਕਰਨ 'ਤੇ ਸਿਰੋਪਾਓ ਨਾਲ ਸਨਮਾਨਿਤ ਕਰਦਿਆਂ ਕਿਹਾ ਕਿ ਐੱਸ. ਸੀ. ਵਿੰਗ ਕਾਂਗਰਸ ਪਾਰਟੀ ਦੀ ਰੀਡ ਦੀ ਹੱਡੀ ਵਾਂਗ ਮਜ਼ਬੂਤ ਹੈ, ਜਿਸ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਸਮੇਤ ਵੋਟਰਾਂ ਵਲੋਂ ਹਮੇਸ਼ਾ ਪਾਰਟੀ ਦੀ ਸਰਕਾਰ ਲਿਆਉਣ ਲਈ ਅਹਿਮ ਰੋਲ ਅਦਾ ਕੀਤਾ ਹੈ | ਸਾਬਕਾ ਵਿਧਾਇਕ ਕੇ. ਡੀ. ਵੈਦ ਨੇ ਕਿਹਾ ਕਿ ਸੂਬਾ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਦੇ ਸੂਝਵਾਨ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਇਸ ਸਮੇਂ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਪ੍ਰਮਿੰਦਰ ਸਿੰਘ ਗਾਬੀ ਪੋਹੀੜ, ਮਾਨ ਸਿੰਘ ਗੁਰਮ, ਸਾਬਕਾ ਸਰਪੰਚ ਤਰਸੇਮ ਲਾਲ ਬੁਟਾਹਰੀ, ਰਮਨਜੀਤ ਸਿੰਘ ਪੰਨੂ, ਜਗਰੂਪ ਸਿੰਘ ਗਰੇਵਾਲ, ਹਰਜਿੰਦਰ ਸਿੰਘ ਸ਼ਿੰਦਰ ਕੈਲੇ, ਜੀਤ ਸਰੀਂਹ, ਸਰਬਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ |