14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਹਿਮਦਗੜ੍ਹ ਦੇ ਸਰਕਾਰੀ ਹਸਪਤਾਲ ਨਾਲ ਨਗਰ ਕੌਂਸਲ ਤੇ ਵੈਟਰਨਰੀ ਹਸਪਤਾਲ ਦੀ ਥਾਂ ਮਿਲਾਉਣ ਲਈ ਕਾਰਵਾਈ ਸ਼ੁਰੂ

ਅਜੀਤ ਡੈਸਕ 08-05-2026
ਅਹਿਮਦਗੜ੍ਹ, 7 ਮਈ (ਰਵਿੰਦਰ ਪੁਰੀ)-ਸ਼ਹਿਰ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰ ਕੇ 50 ਬਿਸਤਰਿਆਂ ਦਾ ਬਣਾਉਣ ਲਈ ਪਿਛਲੇ ਕਾਫੀ ਸਮੇਂ ਤੋਂ ਯਤਨਾਂ 'ਚ ਲੱਗੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਇਹ ਯੋਜਨਾ ਹੁਣ ਸਿਰੇ ਚੜ੍ਹਨ ਕੰਢੇ ਹੈ | ਅੱਜ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਐੱਸ. ਵਿਰਾਜ. ਸ਼ਿਆਮਕਰਨ ਤਿੜਕੇ ਨੇ ਜ਼ਿਲ੍ਹੇ ਦੇ ਸਾਰੇ ਸੰਬੰਧਿਤ ਅਧਿਕਾਰੀਆਂ ਦੀ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਨਗਰ ਕੌਂਸਲ, ਪੁਰਾਣੀ ਤਹਿਸੀਲ ਤੇ ਪਸ਼ੂ ਹਸਪਤਾਲ ਵਾਲੀ ਥਾਂ ਦਾ ਮੁਆਇਨਾ ਕੀਤਾ | ਇਸ ਮੌਕੇ 'ਤੇ ਵਿਸ਼ੇਸ਼ ਕਰ ਕੇ ਪਹੁੰਚੇ ਵਿਧਾਇਕ ਗੱਜਣਮਾਜਰਾ ਨੇ ਸ਼ਹਿਰ ਦੇ ਲੋਕਾਂ ਦੀ ਇਸ ਪੁਰਜ਼ੋਰ ਮੰਗ ਬਾਰੇ ਵਿਸਥਾਰ ਨਾਲ ਡਿਪਟੀ ਕਮਿਸ਼ਨਰ ਨਾਲ ਵਾਰਤਾਲਾਪ ਕੀਤੀ | ਡਿਪਟੀ ਕਮਿਸ਼ਨਰ ਨੇ ਵੀ ਮੌਕਾ ਦੇਖਣ ਬਾਅਦ ਇਸ ਪ੍ਰਾਜੈਕਟ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕਰਨ ਦਾ ਯਕੀਨ ਦਿਵਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਗੱਜਣਮਾਜਰਾ ਨੇ ਇਸ ਪ੍ਰਾਜੈਕਟ ਦੀ ਸਾਰੀ ਰੂਪ ਰੇਖਾ ਤਿਆਰ ਕਰ ਕੇ ਮੁੱਖ ਮੰਤਰੀ ਪੰਜਾਬ ਪਾਸੋਂ ਪ੍ਰਵਾਨਗੀ ਲੈ ਲਈ ਹੈ ਅਤੇ ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੀ ਬਿਲਡਿੰਗ ਨਾਲ ਨਗਰ ਕੌਂਸਲ ਦਫ਼ਤਰ ਤੇ ਪਸ਼ੂ ਹਸਪਤਾਲ ਵਾਲੀ ਥਾਂ ਮਿਲਾ ਲਈ ਜਾਵੇਗੀ ਅਤੇ ਨਗਰ ਕੌਂਸਲ ਦਾ ਦਫ਼ਤਰ ਪੁਰਾਣੀ ਤਹਿਸੀਲ 'ਚ ਲਿਆਇਆ ਜਾਵੇਗਾ | ਇਸ ਮੌਕੇ ਚੇਅਰਮੈਨ ਕਮਲਜੀਤ ਸਿੰਘ ਉੱਭੀ, ਨਗਰ ਕੌਂਸਲ ਦੇ ਪ੍ਰਧਾਨ ਵਿੱਕੀ ਸ਼ਰਮਾ, ਸਾਬਕਾ ਪ੍ਰਧਾਨ ਰਵਿੰਦਰ ਪੁਰੀ, ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਬਿੱਲੂ ਮਾਜਰੀ, ਰਿਸ਼ੀ ਜੋਸ਼ੀ, ਜਗਤਾਰ ਸਿੰਘ ਚੀਮਾ, ਬੱਬੂ ਪੰਡਿਤ, ਐੱਸ. ਡੀ. ਐੱਮ. ਹਰਬੰਸ ਸਿੰਘ, ਸਿਵਲ ਸਰਜਨ ਪ੍ਰਦੀਪ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਜੀਤ ਸਿੰਘ, ਐੱਸ. ਐੱਮ. ਓ. ਡਾ. ਜੋਤੀ ਹਿੰਦ, ਈ. ਓ. ਚੰਦਰ ਪ੍ਰਕਾਸ਼ ਵਧਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਅਤੇ ਮੰਡੀ ਗੋਬਿੰਦਗੜ੍ਹ ਨੂੰ ਜੋੜਨ ਵਾਲੀ ਸੜਕ ਦੀ ਬਦਤਰ ਹਾਲਤ ਖ਼ਿਲਾਫ਼ ਧਰਨਾ, ਟਰੱਕ ਪਲਟਿਆ ਅਗਲੀ ਖ਼ਬਰ ਦਲਿਤ ਭਾਈਚਾਰੇ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਅਹਿਮ ਰੋਲ ਨਿਭਾਇਆ-ਕੇ. ਡੀ. ਵੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।