ਪੁਲਿਸ ਤੇ ਪਬਲਿਕ ਸਾਂਝ ਨਾਲ ਹੀ ਨਸ਼ਿਆਂ 'ਤੇ ਅਪਰਾਧ 'ਤੇ ਲੱਗੇਗੀ ਰੋਕ-ਡੀ. ਆਈ. ਜੀ. ਇੰਦਰਬੀਰ ਸਿੰਘ
ਅਜੀਤ ਡੈਸਕ
08-05-2026
ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਰਹਿਣਾ ਚਾਹੁੰਦੀ, ਸਗੋਂ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਕੇ ਨੌਜਵਾਨਾਂ ਨੂੰ ਸਹੀ ਰਸਤੇ 'ਤੇ ਲਿਆਉਣ ਲਈ ਵੀ ਕੰਮ ਕਰ ਰਹੀ ਹੈ | ਪਿੰਡ ਖੱਟੜਾ ਦੇ ਲੋਕਾਂ ਨੇ ਵੀ ਪੁਲਿਸ ਅਧਿਕਾਰੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਲੋਕਾਂ ਨੇ ਕਿਹਾ ਕਿ ਬੱਚਿਆਂ ਨੂੰ ਖੇਡ ਸਮਗਰੀ ਦੇਣਾ ਇੱਕ ਬਹੁਤ ਵਧੀਆ ਕਦਮ ਹੈ, ਜਿਸ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧੇਗਾ | ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਇਲਾਕੇ 'ਚ ਨਸ਼ਿਆਂ ਦੀ ਵਿੱਕਰੀ ਜਾਂ ਹੋਰ ਗਲਤ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਸ ਮੌਕੇ ਮਨਜੀਤ ਸਿੰਘ ਖੱਟੜਾ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੋਤ ਸਿੰਘ ਤੇ ਬਲਜੀਤ ਸਿੰਘ ਵੀ ਹਾਜ਼ਰ ਸਨ |