ਮਲੌਦ, 7 ਮਈ (ਦਿਲਬਾਗ ਸਿੰਘ ਚਾਪੜਾ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਗੋਸਲ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਪਿੰਡ ਦੇ ਆਗੂਆਂ ਵਲੋਂ ਮਿਲ ਕੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਸਰਬਸੰਮਤੀ ਨਾਲ ਕਮੇਟੀ ਮੈਂਬਰ ਚੁਣੇ, ਜਿਨ੍ਹਾਂ 'ਚ ਕੁਲਦੀਪ ਸਿੰਘ ਪ੍ਰਧਾਨ, ਜਗਦੇਵ ਸਿੰਘ ਮੀਤ ਪ੍ਰਧਾਨ, ਜਤਿੰਦਰ ਜੋਨੀ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਅਤੇ ਮੇਜਰ ਸਿੰਘ, ਧਰਮਪਾਲ ਸਿੰਘ, ਨਾਹਰ ਸਿੰਘ ਅਤੇ ਬਲਜਿੰਦਰ ਕੌਰ ਸਾਰੇ ਕਮੇਟੀ ਮੈਂਬਰ ਬਣਾਏ ਗਏ | ਇਸ ਸਮੇਂ ਸਰਪੰਚ ਹਰਜਿੰਦਰ ਸਿੰਘ, ਅਵਤਾਰ ਸਿੰਘ ਤਾਰੀ, ਮਨਜਿੰਦਰ ਸਿੰਘ ਮਨੀ, ਜਸਵੀਰ ਸਿੰਘ ਗੋਸਲ, ਸਵਰਨ ਸਿੰਘ, ਸੁਦਾਗਰ ਸਿੰਘ, ਪੰਚ ਪਰਦੀਪ ਸਿੰਘ, ਕੁਲਦੀਪ ਸਿੰਘ, ਸ਼ਿਵਦੇਵ ਸਿੰਘ, ਅਜੀਤ ਸਿੰਘ, ਸੈਕਟਰੀ ਕਰਮਜੀਤ ਸਿੰਘ, ਨਿਰਭੈ ਸਿੰਘ, ਮਹਿੰਦਰ ਸਿੰਘ, ਕਰਮ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ ਅਤੇ ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ |