13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ. ਐਸ. ਸੀ. ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 08-05-2026
ਬੀਜਾ, 7 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ. ਐਸ. ਸੀ. ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਕੁਲਾਰ ਕਾਲਜ ਦੀ ਗੁਰਲੀਨ ਕੌਰ ਅਤੇ ਰਿਜਵਾਨਾ ਖ਼ਾਤੂਨ ਨੇ ਪਹਿਲਾ, ਮਦੀਹਾ ਨੇ ਦੂਜਾ ਤੇ ਜਸਕਰਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਅਤੇ ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਸਿਹਰਾ ਸਮੂਹ ਮਿਹਨਤੀ ਸਟਾਫ਼ ਸਿਰ ਜਾਂਦਾ ਹੈ | ਇਸ ਮੌਕੇ ਡਾਇਰੈਕਟਰ ਪ੍ਰੋਫੈਸਰ ਰੁਪਿੰਦਰ ਸਿੰਘ ਬੈਨੀਪਾਲ, ਪਿ੍ੰਸੀਪਲ ਪ੍ਰੋਫੈਸਰ ਸੀਮਾ ਬਰਨਾਵਸ ਅਤੇ ਉਪ ਪਿ੍ੰਸੀਪਲ ਪ੍ਰੋ. ਅਰਪਨ ਨੇ ਸਾਂਝੇ ਤੌਰ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਇਸ ਕਾਲਜ ਵਿੱਚ ਬੇਸਿਕ ਬੀ. ਐਸ. ਸੀ. ਨਰਸਿੰਗ ਅਤੇ ਜੀ. ਐਨ. ਐਮ ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ | ਇਸ ਸੰਸਥਾ ਵਿੱਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰ ਕੇ ਵਿਦੇਸ਼ ਅਤੇ ਭਾਰਤ ਦੇ ਨਾਮਵਰ ਹਸਪਤਾਲਾਂ ਵਿੱਚ ਸੈਟਲ ਹੋ ਚੁੱਕੀਆਂ ਹਨ |
ਪਿਛਲੀ ਖ਼ਬਰ ਨਿਰਮਲ ਸਿੰਘ ਧਾਲੀਵਾਲ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਗੱਡੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।