13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਬੀ. ਐੱਸ. ਸੀ. (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 08-05-2026
ਜੋਧਾਂ, 7 ਮਈ (ਗੁਰਵਿੰਦਰ ਸਿੰਘ ਹੈਪੀ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ. ਸੀ. (ਸਮੈਸਟਰ ਛੇਵਾਂ) ਦੇ ਨਤੀਜੇ 'ਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ ਸ਼ਾਨਦਾਰ ਰਿਹਾ¢ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਜਗਦੀਪ ਕੌਰ ਨੇ ਪਹਿਲਾ, ਸੁਖਮਨਦੀਪ ਕੌਰ ਨੇ ਦੂਜਾ ਅਤੇ ਪੂਜਾ ਮਿਸ਼ਰਾ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਲਜ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ¢ ਉਨ੍ਹਾਂ ਕਿਹਾ ਕਿ ਇਸ ਸੰਸਥਾ 'ਚ ਨਰਸਿੰਗ ਦੇ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਜਿੱਥੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰ ਕੇ ਆਪਣੇ ਮਾਪਿਆ ਦਾ ਅਤੇ ਸੰਸਥਾ ਦਾ ਨਾਂਅ ਉੱਚਾ ਕਰ ਰਹੇ ਹਨ, ਉੱਥੇ ਸੰਸਥਾ ਵਲੋਂ ਨਰਸਿੰਗ ਦੀ ਸਿੱਖਿਆ ਦੇ ਕੇ ਵਿਦੇਸ਼ਾਂ ਵਿਚ ਸੈਟਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ¢ ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ¢ ਸੰਸਥਾ ਦੇ ਪਿ੍ੰਸੀਪਲ ਸਾਦਿਕ ਅਲੀ ਅਤੇ ਮੁੱਖ ਪ੍ਰਬੰਧਕ ਡਾ. ਸਵੀਟ ਕੌਰ ਨੇ ਇਸ ਨਤੀਜੇ ਵਿਚੋਂ ਵਧੀਆ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦੇਣ ਦੇ ਨਾਲ ਨਾਲ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਵੀ ਦਿੱਤੀ¢ ਉਨ੍ਹਾਂ ਦੱਸਿਆ ਕਿ ਕਈ ਨਾਮੀ ਹਸਪਤਾਲ ਸਾਡੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਨੌਕਰੀ ਦਾ ਸੱਦਾ ਦੇ ਰਹੇ ਹਨ¢
ਪਿਛਲੀ ਖ਼ਬਰ ਟੈਗੋਰ ਗਲੋਬਲ ਸਕੂਲ ਸਮਰਾਲਾ 'ਚ ਰਬਿੰਦਰ ਨਾਥ ਟੈਗੋਰ ਦੀ ਜੈਅੰਤੀ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਨਿਰਮਲ ਸਿੰਘ ਧਾਲੀਵਾਲ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।