13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਡਿਵੀਜ਼ਨ ਦੋਰਾਹਾ ਵਿਖੇ ਮਈ ਦਿਵਸ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ

ਅਜੀਤ ਡੈਸਕ 08-05-2026
ਦੋਰਾਹਾ, 7 ਮਈ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਡਿਵੀਜ਼ਨ ਦੋਰਾਹਾ ਦੇ ਸਕੱਤਰ ਬਲਵੀਰ ਸਿੰਘ ਨੇ ਦੱਸਿਆ ਕਿ ਡਿਵੀਜ਼ਨ ਦੋਰਾਹਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਕਾਮਿਆਂ ਤੇ ਡਿਵੀਜ਼ਨ ਦੋਰਾਹਾ ਦੇ ਕਲੈਰੀਕਲ ਕਾਮਿਆਂ ਨੇ ਇਕੱਠੇ ਹੋ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਉਪਰੰਤ ਡਿਵੀਜ਼ਨ ਦੋਰਾਹਾ ਦੇ ਗੇਟ ਅੱਗੇ ਤੇ ਸ਼ਹਿਰੀ ਦੋਰਾਹਾ ਦੇ ਕੰਪਲੇਂਟ ਸੈਂਟਰ 'ਤੇ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ ਅਤੇ ਮਈ ਦਿਵਸ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ | ਜਥੇਬੰਦੀ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਲੋਟੂ ਕਾਰਪੋਰੇਟ ਕੰਪਨੀਆਂ ਨੂੰ ਕਿਰਤ ਦੀ ਲੁੱਟ ਕਰਨ ਲਈ ਅੱਠ ਘੰਟੇ ਦੀ ਕੰਮ ਦਿਹਾੜੀ ਵਾਲਾ ਕਾਨੂੰਨ ਰਾਸ ਨਾ ਬੈਠਣ ਕਾਰਨ ਮੁੜ ਸੰਸਾਰ ਅੰਦਰ ਹਾਕਮਾਂ ਰਾਹੀਂ ਕਾਨੂੰਨਾਂ ਦੀ ਭੰਨ ਤੋੜ ਕਰਕੇ ਕੰਮ ਦਿਹਾੜੀ 12 ਘੰਟੇ ਕਰਨ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ | ਜਿਸ ਦੀ ਮਿਸਾਲ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਿਰਤ ਕਾਨੂੰਨਾਂ ਦੀ ਸੋਧ ਕਰਕੇ ਇੱਕ ਅਪ੍ਰੈਲ ਤੋਂ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ | ਇਹ ਸਰਾਸਰ ਗੈਰ ਮਨੁੱਖੀ ਵਰਤਾਰਾ ਹੈ | ਆਗੂਆਂ ਨੇ ਕਿਹਾ ਕਿ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਲਗਾਤਾਰ ਸੰਘਰਸ਼ ਲੜਿਆ ਜਾ ਰਿਹਾ ਹੈ | ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੂੰ ਮੀਟਿੰਗ ਦੇ ਕੇ ਮੰਗਾਂ ਦਾ ਹੱਲ ਕੀਤਾ ਜਾਵੇ | ਰੈਲੀ ਵਿੱਚ ਸ਼ਾਮਲ ਆਗੂਆਂ ਬਲਵੀਰ ਸਿੰਘ, ਜਗਦੀਸ਼ ਸਿੰਘ, ਜ਼ੋਰਾ ਸਿੰਘ, ਬੁੱਧ ਸਿੰਘ, ਰਜੇਸ਼ ਗੋਸੁਆਮੀ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਅੰਮਿ੍ਤਸਰ ਫ਼ਲ ਤੇ ਸਬਜ਼ੀ ਵਪਾਰ ਐਸੋਸੀਏਸ਼ਲ ਵਲੋਂ ਡੀ.ਸੀ. ਨੂੰ ਮੰਗ ਪੱਤਰ <br/> ਅਗਲੀ ਖ਼ਬਰ ਟੈਗੋਰ ਗਲੋਬਲ ਸਕੂਲ ਸਮਰਾਲਾ 'ਚ ਰਬਿੰਦਰ ਨਾਥ ਟੈਗੋਰ ਦੀ ਜੈਅੰਤੀ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।