ਮਲੌਦ, 7 ਮਈ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਮੰਡਲ ਰਾਮਗੜ੍ਹ ਸਰਦਾਰਾਂ ਦੇ ਆਗੂਆਂ ਦੀ ਮੀਟਿੰਗ ਮੰਡਲ ਪ੍ਰਧਾਨ ਕ੍ਰਿਸ਼ਨ ਦੇਵ ਜੋਗੀਮਾਜਰਾ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ ਵਿਖੇ ਉਚੇਚੇ ਤੌਰ ਤੇ ਸ਼ਾਮਿਲ ਹੋਏ | ਇਸ ਮੌਕੇ ਪੂਰੇ ਦੇਸ਼ ਅੰਦਰ ਚੱਲ ਰਹੀ ਵੋਟਾਂ ਦੀ ਵੈਰੀਫਿਕੇਸ਼ਨ ਸਬੰਧੀ ਆਗੂਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ | ਪ੍ਰਧਾਨ ਕ੍ਰਿਸ਼ਨ ਦੇਵ ਨੇ ਆਗੂਆਂ ਨੂੰ ਦੱਸਿਆ ਕਿ ਬੀ. ਐਲ. ਓ ਨਾਲ ਤਾਲਮੇਲ ਕਰਕੇ ਜੋ ਵੋਟਾਂ ਕਟਵਾਉਂਣ ਵਾਲੀਆਂ ਹਨ ਉਹ ਵੀ ਕਟਵਾਈਆਂ ਜਾਣ ਅਤੇ ਜਿਨ੍ਹਾਂ ਦੀ ਵੈਰੀਫਿਕੇਸ਼ਨ ਲਈ ਜੋ ਵੀ ਦਸਤਾਵੇਜ਼ ਚਾਹੀਦੇ ਹਨ ਉਨ੍ਹਾਂ ਲਈ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਗਲਤ ਵੋਟ ਕੱਟੀ ਨਾ ਜਾਵੇ | ਇਸ ਤੋਂ ਇਲਾਵਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮੰਡਲ ਰਾਮਗੜ੍ਹ ਸਰਦਾਰਾਂ ਦੇ ਪਿੰਡਾਂ ਵਿਚੋਂ ਵੱਡੀ ਲੀਡ ਦਿਵਾਉਣ ਲਈ ਵੀ ਵਿਚਾਰਾ ਕੀਤੀਆਂ ਗਈਆ | ਇਸ ਮੌਕੇ ਸੀਨੀਅਰ ਆਗੂ ਕੁਲਬੀਰ ਸਿੰਘ ਸੋਹੀਆ, ਸਾਬਕਾ ਸਰਪੰਚ ਜਸਵੀਰ ਸਿੰਘ ਸ਼ੀਹਾਂ ਦੌਦ, ਯੂਥ ਆਗੂ ਹਰਵਿੰਦਰ ਸਿੰਘ ਬਿੰਦੀ ਕੂਹਲੀ, ਬਲਵੰਤ ਰਾਮ ਮਾਡਲ ਟਾਊਨ, ਜੀਤ ਸਿੰਘ ਟਿੰਬਰਵਾਲ, ਨਿਰਭੈ ਸਿੰਘ, ਜਰਨੈਲ ਸਿੰਘ, ਅਜਮੇਰ ਸਿੰਘ ਟਿੰਬਰਵਾਲ ਆਦਿ ਹਾਜ਼ਰ ਸਨ |