ਮਲੌਦ, 7 ਮਈ (ਸਹਾਰਨ ਮਾਜਰਾ)-ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪੂਰੇ ਪੰਜਾਬ ਵਿੱਚ ਲਗਾਤਾਰ ਆਪਣੇ ਢਾਂਚੇ ਨੂੰ ਚੁਸਤ ਤੇ ਦਰੁਸਤ ਕਰਨ ਲਈ ਯਤਨ ਸ਼ੁਰੂ ਕੀਤੇ ਗਏ ਹਨ | ਇਸੇ ਤਹਿਤ ਪਾਰਟੀ ਵਲੋਂ ਸੀਨੀਅਰ ਆਗੂਆਂ ਨੂੰ ਮਾਣ ਸਨਮਾਨ ਦਿੱਤੇ ਜਾਣ ਦੀ ਕੜੀ ਵਿੱਚ ਉੱਘੇ ਸਮਾਜ ਸੇਵੀ ਬਾਬਾ ਡਾ. ਦਲਜੀਤ ਸਿੰਘ ਸੋਢੀ ਉਕਸੀ ਦੁਧਾਲ ਨੂੰ ਪਾਰਟੀ ਹਾਈ ਕਮਾਂਡ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜ਼ਿਲ੍ਹਾ ਰੂਪਨਗਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਦੀ ਖ਼ੁਸ਼ੀ ਵਿਚ ਉਨ੍ਹਾਂ ਬਾਪੂ ਤਰਸੇਮ ਸਿੰਘ ਖ਼ਾਲਸਾ, ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਬਾਬਾ ਦਲਜੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਵਕਤ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜ ਰਹੇ ਹਨ | ਕਿਉਂਕਿ ਭਾਈ ਅੰਮਿ੍ਤਪਾਲ ਸਿੰਘ ਤੋਂ ਐਨ.ਐਸ.ਏ ਖ਼ਤਮ ਹੋਣ ਤੋਂ ਬਾਅਦ ਲੋਕਾਂ ਦੇ ਵਿੱਚ ਹੋਰ ਵੀ ਉਤਸ਼ਾਹ ਵਧਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ | ਇਸੇ ਕਰਕੇ ਸਾਰੀਆਂ ਰਵਾਇਤੀ ਪਾਰਟੀਆਂ ਦੇ ਵੱਡੇ ਵੱਡੇ ਲੀਡਰਾਂ ਦੇ ਵਿੱਚ ਬੌਖਲਾਹਟ ਦਾ ਮਾਹੌਲ ਬਣਿਆ ਹੋਇਆ ਹੈ | ਸਾਰਿਆਂ ਨੂੰ ਡਰ ਸਤਾ ਰਿਹਾ ਹੈ ਅਤੇ ਉਹ ਪਾਰਟੀ ਦੀ ਚੜ੍ਹਦੀ ਕਲਾ ਤੋਂ ਚਿੰਤਤ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਆਪ, ਭਾਜਪਾ ਅਤੇ ਕਾਂਗਰਸੀ ਇਹ ਕੰਧ ਤੇ ਲਿਖਿਆ ਪੜ੍ਹ ਲੈਣ ਕਿ ਆਉਣ ਵਾਲਾ ਮੁੱਖ ਮੰਤਰੀ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਹੋਵੇਗਾ | ਬਾਬਾ ਡਾਕਟਰ ਦਲਜੀਤ ਸਿੰਘ ਸੋਢੀ ਦੀ ਨਿਯੁਕਤੀ ਦਾ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਪਾਇਲ ਸੰਦੀਪ ਸਿੰਘ ਰੁਪਾਲੋਂ ਨੇ ਭਰਪੂਰ ਸਵਾਗਤ ਕੀਤਾ ਹੈ | ਇਨ੍ਹਾਂ ਤੋਂ ਇਲਾਵਾ ਡਾਕਟਰ ਗੁਰਦਿਆਲ ਸਿੰਘ ਸੋਢੀ, ਮਨਦੀਪ ਸਿੰਘ ਬੋਪਾਰਾਏ, ਤਾਰਾ ਸਿੰਘ, ਬਲਵਿੰਦਰ ਸਿੰਘ ਚੋਮੋਂ, ਪ੍ਰਗਟ ਸਿੰਘ ਰੱਬੋਂ, ਦਰਸ਼ਨ ਸਿੰਘ ਰੱਬੋਂ, ਕੈਪਟਨ ਗੁਰਦੀਪ ਸਿੰਘ ਲਸਾੜਾ, ਵਰਿੰਦਰ ਸਿੰਘ ਬੇਰ ਕਲਾਂ, ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਦੀਦਾਰ ਸਿੰਘ ਰਾਣੋ, ਅਮਰੀਕ ਸਿੰਘ ਗੋਸਲਾ, ਬੁੱਧ ਸਿੰਘ ਮਦਨੀਪੁਰ, ਹਰਦੇਵ ਸਿੰਘ ਮਦਨੀਪੁਰ, ਰੂਪ ਸਿੰਘ ਦੌਦ, ਪਰਮਿੰਦਰ ਸਿੰਘ ਦੌਦ, ਹਰਦੀਪ ਸਿੰਘ ਦੌਦ, ਗੁਰਮੀਤ ਸਿੰਘ ਕਿਸ਼ਨਪੁਰਾ, ਜਸਪਾਲ ਸਿੰਘ ਬੇਰ ਖੁਰਦ, ਅਮਰਜੀਤ ਵਰਮਾ ਧੌਲ ਖੁਰਦ, ਜਸਕਰਨ ਮੰਡ ਕਰਤਾਰਪੁਰ, ਮੀਤਾ ਸਿੰਘ ਰੋੜੀਆਂ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਬੇਰ, ਜਗਤਾਰ ਸਿੰਘ, ਬੱਬੂ ਸਿੰਘ ਰੋੜੀਆਂ, ਇੰਦਰਜੀਤ ਸਿੰਘ ਫਲੌਂਡ, ਗੁਰਦੀਪ ਸਿੰਘ ਕਲੇਰਾਂ, ਮਨਦੀਪ ਸਿੰਘ ਰੌਸ਼ੀਆਣਾ, ਸੋਢੀ ਦੋਰਾਹਾ ਆਦਿ ਨੇ ਬਾਬਾ ਡਾਕਟਰ ਦਲਜੀਤ ਸਿੰਘ ਸੋਢੀ ਨੂੰ ਜ਼ਿਲ੍ਹਾ ਰੂਪ ਨਗਰ ਦਾ ਪ੍ਰਧਾਨ ਬਣਾਏ ਜਾਣ ਤੇ ਵਧਾਈ ਦਿੰਦਿਆਂ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ |