11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਦੀ ਸਾਨੀਆ ਦਾ ਪੰਜਾਬ ਭਵਨ 'ਚ ਸਰੀ, ਕੈਨੇਡਾ ਵਲੋਂ ਸਨਮਾਨ

ਅਜੀਤ ਡੈਸਕ 08-05-2026
ਸਮਰਾਲਾ, 7 ਮਈ (ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦੀ ਵਿਦਿਆਰਥਣ ਸਾਨੀਆ ਸਪੁੱਤਰੀ ਗੁੱਡੂ ਰਾਮ ਨੂੰ ਪੰਜਾਬ ਭਵਨ ਸਰੀ, ਕੈਨੇਡਾ ਵਲੋਂ ਪ੍ਰਕਾਸ਼ਿਤ ਬਾਲ-ਪੱਤਰਿਕਾ 'ਨਵੀਆਂ ਕਲਮਾਂ ਨਵੀਆਂ ਉਡਾਣ' ਦੇ ਭਾਗ-3 ਵਿਚ ਉਸ ਦੀ ਉੱਤਮ ਸਾਹਿਤਕ ਰਚਨਾ ਲਈ ਸਨਮਾਨਿਤ ਕੀਤਾ ਗਿਆ | ਉਸ ਦੀ ਕਵਿਤਾ 'ਮਾਂ' ਇਸ ਪੁਸਤਕ ਦਾ ਸ਼ਿੰਗਾਰ ਬਣੀ | ਇਹ ਸਨਮਾਨ ਸਮਾਰੋਹ 3 ਮਈ ਦਿਨ ਐਤਵਾਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ 'ਚ ਕਰਵਾਇਆ ਗਿਆ, ਜਿਸ ਵਿਚ ਸਨਮਾਨ ਪੱਤਰ ਦੇ ਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਇਹ ਸਨਮਾਨ ਬੱਚਿਆਂ 'ਚ ਪੰਜਾਬੀ ਭਾਸ਼ਾ, ਸਾਹਿਤ ਅਤੇ ਰਚਨਾਤਮਿਕ ਲਿਖਤ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ | ਸਾਨੀਆ ਨੇ ਆਪਣੀ ਰਚਨਾਤਮਿਕ ਸੋਚ ਅਤੇ ਲਿਖਣ ਦੀ ਕਾਬਲੀਅਤ ਨਾਲ ਇਹ ਉਪਲਬਧੀ ਹਾਸਲ ਕਰ ਕੇ ਆਪਣੇ ਪਰਿਵਾਰ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਵਿਲੱਖਣ ਉਪਲਬਧੀ 'ਤੇ ਸਕੂਲ ਪਿ੍ੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਖ਼ੁਸ਼ੀ ਜਤਾਉਂਦੇ ਹੋਏ ਕਿਹਾ ਕਿ ਬੱਚਿਆਂ ਨੂੰ ਮਾਤ ਭਾਸ਼ਾ ਅਤੇ ਸਾਹਿਤ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਯਤਨ ਬਹੁਤ ਹੀ ਸਰਾਹਣਯੋਗ ਹਨ | ਉਨ੍ਹਾਂ ਨੇ ਪੰਜਾਬ ਭਵਨ ਸਰੀ, ਕੈਨੇਡਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਨਮਾਨ ਬੱਚਿਆਂ ਲਈ ਭਵਿੱਖ ਵਿਚ ਹੋਰ ਵਧੀਆ ਕਰਨ ਦੀ ਪੇ੍ਰਰਨਾ ਬਣੇਗਾ |
ਪਿਛਲੀ ਖ਼ਬਰ ਗੁੱਡਅਰਥ ਸਕੂਲ ਸਿਆੜ ਵਿਖੇ ਇੰਟਰ ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਡਾਇਰੈਕਟਰ ਸਿਹਤ ਸੇਵਾਵਾਂ ਵਲੋਂ ਮਨੋਰੋਗ ਹਸਪਤਾਲ ਦਾ ਅਚਨਚੇਤੀ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।