11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੁੱਡਅਰਥ ਸਕੂਲ ਸਿਆੜ ਵਿਖੇ ਇੰਟਰ ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ

ਅਜੀਤ ਡੈਸਕ 08-05-2026
ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਇੰਟਰ ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਪ੍ਰੋ. ਅਮਰਜੀਤ ਸਿੰਘ ਸਿੱਧੂ, ਵਾਈਸ ਚੇਅਰਮੈਨ ਪ੍ਰੋ. ਗੁਰਮੁਖ ਸਿੰਘ ਗੋਮੀ ਅਤੇ ਸਕੂਲ ਪਿ੍ੰਸੀਪਲ ਨਵੀਨ ਬਾਂਸਲ ਵਲੋਂ ਕਰਵਾਈ ਗਈ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਚਾਰ ਹਾਊਸ ਸਤਲੁਜ, ਕਾਵੇਰੀ, ਬ੍ਰਹਮਪੁੱਤਰਾ ਅਤੇ ਗੋਦਾਵਰੀ ਦੇ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਵਰਗ ਵਿਚ ਕਾਵੇਰੀ ਹਾਊਸ ਦੇ ਲੜਕੇ ਅਤੇ ਸਤਲੁਜ ਹਾਊਸ ਦੀਆਂ ਲੜਕੀਆਂ ਨੇ ਪਹਿਲਾਂ ਸਥਾਨ ਹਾਸਿਲ ਕੀਤਾ | ਅੰਡਰ-19 ਵਰਗ ਵਿਚ ਸਤਲੁਜ ਹਾਊਸ ਦੇ ਲੜਕੇ ਅਤੇ ਗੋਦਾਵਰੀ ਹਾਊਸ ਦੀਆਂ ਲੜਕੀਆਂ ਨੇ ਪਹਿਲਾਂ ਸਥਾਨ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਨਵੀਨ ਬਾਂਸਲ ਨੇ ਦੱਸਿਆ ਕਿ ਅਗਲੇ ਹਫ਼ਤੇ ਖੋ-ਖੋ ਅਤੇ ਬੈਡਮਿੰਟਨ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਜਾਣਗੇ | ਇਸ ਸਮੇਂ ਚਾਰੇ ਹਾਊਸਾਂ ਦੇ ਇੰਚਾਰਜ ਰਮਨਪ੍ਰੀਤ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਮੌਜੂਦ ਰਹੇ | ਇਨ੍ਹਾਂ ਖੇਡ ਮੁਕਾਬਲਿਆਂ ਨੂੰ ਡੀ. ਪੀ. ਜਸਵੰਤ ਸਿੰਘ ਪੰਨੂ, ਡੀ. ਪੀ. ਗੁਰਪ੍ਰੀਤ ਕੌਰ, ਡੀ. ਪੀ. ਮਨਪ੍ਰੀਤ ਕੌਰ ਅਤੇ ਡੀ. ਪੀ. ਵਰਿੰਦਰਪਾਲ ਸਿੰਘ ਦੁਆਰਾ ਵਿਉਂਤਬੱਧ ਕੀਤਾ ਗਿਆ |
ਪਿਛਲੀ ਖ਼ਬਰ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਵਧਾਈਆਂ ਗਈਆਂ ਕੀਮਤਾਂ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ-ਕੌਂਸਲਰ ਬਿਮਰੋ ਅਗਲੀ ਖ਼ਬਰ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਦੀ ਸਾਨੀਆ ਦਾ ਪੰਜਾਬ ਭਵਨ 'ਚ ਸਰੀ, ਕੈਨੇਡਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।