10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜਥੇਦਾਰ ਸਹਾਰਨਮਾਜਰਾ ਵਲੋਂ ਲੋੜਵੰਦ ਪਰਿਵਾਰ ਨੂੰ ਰਾਸ਼ੀ ਭੇਟ

ਅਜੀਤ ਡੈਸਕ 08-05-2026
ਪਾਇਲ, 7 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਵਲੋਂ ਸ਼ੋ੍ਰਮਣੀ ਕਮੇਟੀ ਵਲੋਂ ਗਰੀਬ ਪਰਿਵਾਰਾਂ ਦੀ ਮਦਦ ਲਈ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਅਧੀਨ ਹਲਕਾ ਪਾਇਲ ਦੇ ਛੇ ਲੋੜਵੰਦ ਪਰਿਵਾਰਾਂ ਰਾਸ਼ੀ ਭੇਟ ਕੀਤੀ ਗਈ | ਇਸ ਸਮੇਂ ਜਥੇਦਾਰ ਸਹਾਰਨਮਾਜਰਾ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਵੱਖ-ਵੱਖ ਲੋੜਵੰਦਾਂ ਨੂੰ ਸਮੇਂ-ਸਮੇਂ ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਦੀ ਹੈ | ਇਸੇ ਲੜੀ ਤਹਿਤ ਭੁਪਿੰਦਰ ਸਿੰਘ ਪਿੰਡ ਝੱਮਟ, ਕੇਵਲ ਖਾਨ ਪਿੰਡ ਮਾਜਰੀ, ਗੁਰਵਿੰਦਰ ਸਿੰਘ ਸਹਾਰਨਮਾਜਰਾ, ਰਾਮ ਸਿੰਘ ਪਿੰਡ ਅਲੂਣਾ ਤੋਲਾ, ਸੁਲੱਖਣ ਸਿੰਘ ਪਿੰਡ ਕੱਦੋਂ, ਗੁਰਜੀਤ ਸਿੰਘ ਪਿੰਡ ਮਾਜਰੀ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ | ਇਸ ਸਮੇਂ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਤੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨਮਾਜਰਾ ਵਲੋਂ ਸ਼ੋ੍ਰਮਣੀ ਕਮੇਟੀ ਵਲੋਂ ਦਿੱਤੀ ਜਾਂਦੀ ਰਾਸ਼ੀ ਗਰੀਬ ਪਰਿਵਾਰਾਂ ਨੂੰ ਮਦਦ ਲਈ ਦਿੱਤੀ ਜਾ ਰਹੀ ਹੈ | ਇਹ ਇੱਕ ਸ਼ਲਾਘਾਯੋਗ ਕਾਰਜ ਹੈ ਅਤੇ ਇਸ ਰਾਸ਼ੀ ਨਾਲ ਗਰੀਬ ਪਰਿਵਾਰਾਂ ਨੂੰ ਕਾਫੀ ਰਾਹਤ ਮਿਲ ਰਹੀ ਹੈ | ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਚੇਅਰਮੈਨ ਗੁਰਜੀਤ ਸਿੰਘ ਪੰਧੇਰਖੇੜੀ, ਪ੍ਰਧਾਨ ਨਰਿੰਦਰਪਾਲ ਸਿੰਘ ਕਟਾਹਰੀ, ਪਿ੍ਸੀਪਲ ਬਲਵੀਰ ਸਿੰਘ ਜੰਡਾਲੀ, ਮਨਦੀਪਕ ਸਿੰਘ ਮਾਜਰੀ, ਦਿਲਪ੍ਰੀਤ ਸਿੰਘ ਮਾਜਰੀ, ਜੋਤ ਸਿੰਘ ਮਦਨੀਪੁਰ, ਪ੍ਰਧਾਨ ਨਿਰਮਲ ਸਿੰਘ ਪੰਧੇਰ ਖੇੜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਵਿਧਾਨ ਸਭਾ ਚੋਣਾਂ 'ਚ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ ਅਗਲੀ ਖ਼ਬਰ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਵਧਾਈਆਂ ਗਈਆਂ ਕੀਮਤਾਂ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ-ਕੌਂਸਲਰ ਬਿਮਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।