10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਆਕਸਫੋਰਡ ਸੀਨੀਅਰ ਸਕੂਲ ਪਾਇਲ ਨੇ ਧਾਰਮਿਕ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 08-05-2026
ਪਾਇਲ, 7 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੁਆਰਾ ਇਸ ਸਾਲ ਵੀ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ 'ਚ ਆਕਸਫੋਰਡ ਸੀਨੀਅਰ ਸਕੂਲ ਪਾਇਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਇਸ ਪ੍ਰੀਖਿਆ 'ਚ ਸਕੂਲ ਦੀ ਵਿਦਿਆਰਥਣ ਸਹਿਜਦੀਪ ਕੌਰ ਤੇ ਅਵਲੀਨ ਕੌਰ ਜਮਾਤ ਦੂਜੀ ਨੇ ਮੈਰਿਟ ਸੂਚੀ 'ਚ ਉੱਚ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਿੱਖ ਮਿਸ਼ਨਰੀ ਦੇ ਜ਼ੋਨਲ ਪ੍ਰਬੰਧਕ ਜਗਜੀਤ ਸਿੰਘ, ਉੱਘੇ ਸਮਾਜ ਸੇਵਕ ਕੁਲਵੰਤ ਸਿੰਘ, ਡਾਇਰੈਕਟਰ ਓ. ਆਈ. ਸੀ. ਜਗਮਨਜੋਤ ਕੌਰ ਤੇ ਪ੍ਰਭਜੋਤ ਕੌਰ ਨੇ ਟਰਾਫੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਦੀ ਇਸ ਕਾਮਯਾਬੀ ਨਾਲ ਸਕੂਲ ਅਤੇ ਮਾਪਿਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਪਿ੍ੰਸੀਪਲ ਵਿਜੇ ਕਪੂਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਸਮੂਹਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਦੀਆਂ ਯਹੀ ਆ ਧਾਰਮਿਕ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ | ਅੰਤ ਵਿੱਚ ਸਕੂਲ ਦੇ ਕਾਰਜਕਾਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ, ਅਧਿਆਪਕ ਸਾਹਿਬਾਨ ਤੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਸਕੂਲ ਦੀ ਉੱਚ ਸਿੱਖਿਆ ਪ੍ਰਣਾਲੀ ਤੇ ਅਧਿਆਪਕਾਂ ਦੀ ਮਿਹਨਤ ਨਤੀਜਾ ਹੈ |
ਪਿਛਲੀ ਖ਼ਬਰ 'ਆਪ' ਵਲੋਂ ਕਾਰਜ ਸਾਧਕ ਦੀ ਸਰਕਾਰੀ ਰਿਹਾਇਸ਼ ਨੂੰ ਦਫ਼ਤਰ ਵਜੋਂ ਵਰਤਣ ਸੰਬੰਧੀ ਕਾਂਗਰਸੀ ਆਗੂਆਂ ਵਲੋਂ ਡੀ. ਸੀ. ਨੂੰ ਸ਼ਿ... ਅਗਲੀ ਖ਼ਬਰ ਸੂਬੇ ਦੀਆਂ ਕੌਂਸਲਾਂ ਦੇ ਸਫ਼ਾਈ ਸੇਵਕਾਂ ਨੇ ਦੂਜੇ ਦਿਨ ਵੀ ਕੰਮ ਠੱਪ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।