ਡੇਹਲੋਂ, 7 ਮਈ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਕਾਂਗਰਸ ਪਾਰਟੀ ਵਲੋਂ ਪਿੰਡ ਭੁੱਟਾ ਵਿਖੇ ਹਲਕਾ ਇੰਚਾਰਜ ਕੁਲਦੀਪ ਸਿੰਘ ਕੇ. ਡੀ. ਵੈਦ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਜਿਸ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ, ਉਸ ਦੇ ਨਾਲ ਹੀ ਸੀਨੀਅਰ ਕਾਂਗਰਸੀ ਆਗੂਆਂ ਨੇ ਵਿਸ਼ੇਸ਼ ਕਰ ਕੇ ਹਿੱਸਾ ਲਿਆ | ਇਸ ਸਮੇਂ ਕੇ. ਡੀ. ਵੈਦ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਪੂਰੀ ਤਰਾਂ ਇੱਕਜੁੱਟ ਤੇ ਤਿਆਰ ਹੈ ਅਤੇ ਪਾਰਟੀ ਪੂਰੀ ਸ਼ਾਨ ਨਾਲ ਪੰਜਾਬ ਅੰਦਰ ਸਰਕਾਰ ਬਣਾਏਗੀ, ਜਿਸ ਲਈ ਸੂਬੇ ਦੇ ਸਾਰੇ ਵਰਗਾਂ ਦੇ ਲੋਕ ਕਾਂਗਰਸ ਸਰਕਾਰ ਲਿਆਉਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਲੋਕਾਂ ਦੀ ਕੋਈ ਫ਼ਿਕਰ ਨਹੀ ਹੈ, ਸਗੋਂ 'ਆਪ' ਦੇ ਨੁਮਾਇੰਦੇ ਨਿੱਜੀ ਹਿਤਾਂ ਦੀ ਪੂਰਤੀ ਲਈ ਰੁੱਝੇ ਹੋਏ ਹਨ ਅਤੇ ਹਰ ਵਰਗ ਦੇ ਲੋਕ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅੱਕੇ ਪਏ ਹਨ | ਇਸ ਸਮੇਂ ਬਲਾਕ ਕਾਂਗਰਸ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਜ਼ਿਲ੍ਹਾ ਸਕੱਤਰ ਦਵਿੰਦਰ ਸਿੰਘ ਗਿੱਲ, ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਕਸ਼ਮੀਰ ਸਿੰਘ ਸੰਧੂ, ਦਵਿੰਦਰ ਸਿੰਘ ਭੁੱਟਾ, ਜੀਵਨ ਸਿੰਘ ਭੁੱਟਾ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਜਗਮੇਲ ਸਿੰਘ ਜੱਗਾ, ਪੰਚ ਸਿਕੰਦਰ ਸਿੰਘ, ਸਾਬਕਾ ਵਾਈਸ ਚੇਅਰਮੈਨ ਸ਼ਮਸ਼ੇਰ ਸਿੰਘ, ਪ੍ਰਭਜੋਤ ਸਿੰਘ ਮੰਡ, ਅਮਨਦੀਪ ਸਿੰਘ ਅਮਨਾ ਭੁੱਟਾ, ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਪੋਹੀੜ, ਪ੍ਰਮਿੰਦਰ ਸਿੰਘ ਗਾਬੀ ਪੋਹੀੜ, ਗੁਰਿੰਦਰ ਸਿੰਘ ਢੋਡੇ, ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ, ਗੁਰਪ੍ਰੀਤ ਸਿੰਘ ਨੰਗਲ, ਮੁਖ਼ਤਿਆਰ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਸਿੰਘ, ਗੱਗੀ, ਗੁਰਦੀਪ ਸਿੰਘ, ਅਮਨਾ, ਜੱਗਾ, ਲਾਡੀ, ਮਨਸੁੱਖ ਸਿੰਘ ਪਨੈਚ, ਮਨਵੀਰ ਸਿੰਘ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |