10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਪੰਚਾਇਤ ਮਲੌਦ ਦੇ ਸਫ਼ਾਈ ਕਰਮੀ ਅਣਮਿੱਥੇ ਸਮੇਂ ਲਈ ਹੜਤਾਲ 'ਤੇ

ਅਜੀਤ ਡੈਸਕ 08-05-2026
ਮਲੌਦ, 7 ਮਈ (ਦਿਲਬਾਗ ਸਿੰਘ ਚਾਪੜਾ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਪੰਚਾਇਤ ਮਲੌਦ ਦੇ ਕੱਚੇ ਸਫ਼ਾਈ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਗਈ ਅਤੇ ਦਫ਼ਤਰ ਨਗਰ ਪੰਚਾਇਤ ਮਲੌਦ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਮਿੳਾੂਸੀਪਲ ਕਾਮਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਉਮੀਦ ਸੀ ਕਿ ਇਹ ਮਜ਼ਦੂਰ ਵਰਗ ਦੇ ਹਿਤਾਂ ਦੀ ਗੱਲ ਕਰਦਿਆਂ ਉਨ੍ਹਾਂ ਨੂੰ ਪੱਕਾ ਕਰਦਿਆਂ ਭਵਿੱਖ ਸੰਵਾਰੇਗੀ, ਪ੍ਰੰਤੂ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਪਰ ਸਫ਼ਾਈ ਕਾਮਿਆਂ ਅਤੇ ਹੋਰਨਾਂ ਮਿੳਾੂਸੀਪਲ ਵਰਕਰਾਂ ਦੀਆਂ ਮੰਗਾਂ ਅਜੇ ਤੱਕ ਜਿਉਂ ਦੀਆਂ ਤਿਉਂ ਹਨ ਜਿਸ ਦੇ ਰੋਸ ਵਜੋਂ ਯੂਨੀਅਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਣਮਿਥੇ ਸਮੇਂ ਲਈ ਮਜ਼ਬੂਰੀਵੱਸ ਹੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਵਿਗੜਨ ਵਾਲੀ ਸਫ਼ਾਈ ਵਿਵਸਥਾ ਅਤੇ ਬਿਮਾਰੀ ਫੈਲਣ ਦੀ ਸੂਰਤ ਵਿੱਚ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਵਿਕਾਸ ਕੁਮਾਰ, ਸੁਸ਼ੀਲ ਕੁਮਾਰ, ਜੋਰਾ ਸਿੰਘ, ਸਿਕੰਦਰ ਸਿੰਘ, ਅਰਜਨ ਸਿੰਘ, ਪਿੰਟੂ ਰਾਮ, ਜੱਗੀ, ਬਸੰਤ ਸਿੰਘ, ਰਛਪਾਲ ਸਿੰਘ, ਜਗਪਾਲ ਸਿੰਘ, ਰਵੀ ਕੁਮਾਰ, ਸੰਦੀਪ ਕੁਮਾਰ, ਬਲਵੀਰ ਸਿੰਘ, ਰਜਿੰਦਰ ਸਿੰਘ ਜਿੰਦਰੀ, ਹੈਪੀ, ਗੋਪੀ ਸਿੰਘ, ਅਮਿਤ ਕੁਮਾਰ, ਨੀਤੂ, ਗਗਨਦੀਪ ਸਿੰਘ, ਅਕਾਸ਼, ਨਜ਼ੀਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਰਦ ਕੇਂਦਰ ਨਾਭਾ ਦੇ ਡਾਟਾ ਆਪ੍ਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਅਗਲੀ ਖ਼ਬਰ ਕੇ. ਡੀ. ਵੈਦ ਅਗਵਾਈ ਹੇਠ ਪਿੰਡ ਭੁੱਟਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।