ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸਮੂਹ ਨਗਰ ਨਿਵਾਸੀ ਪਿੰਡ ਜੌਹਲਾਂ, ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਦੇ ਪੂਰਨ ਸੰਤ ਮਹਾਂਪੁਰਸ਼ ਸੰਤ ਬਾਬਾ ਜੋਰਾ ਸਿੰਘ ਬੱਧਨੀ ਕਲਾਂ ਅਤੇ ਸੰਤ ਗੁਰਬਖਸ਼ ਸਿੰਘ ਬੱਧਨੀ ਕਲਾਂ ਵਾਲਿਆਂ ਦੇ ਧਾਰਮਿਕ ਦੀਵਾਨ ਰਾਏਕੋਟ ਰੋਡ, ਠਾਠ ਪਿੰਡ ਜੌਹਲਾਂ ਵਿਖੇ 18 ਤੋਂ 21 ਮਈ ਤੱਕ ਸਜਾਏ ਜਾ ਰਹੇ ਹਨ | ਇਸ ਮੌਕੇ ਸ਼ਿੰਗਾਰਾ ਸਿੰਘ, ਜਸਪ੍ਰੀਤ ਸਿੰਘ, ਪਾਲ ਸਿੰਘ, ਜਸਵੰਤ ਸਿੰਘ ਸਿੱਧੂ, ਹਰਬੰਸ ਸਿੰਘ, ਪ੍ਰਗਟ ਸਿੰਘ ਬਧਰਾਵਾਂ ਆਦਿ ਨੇ ਦੱਸਿਆ ਕਿ 18 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਰਾਤ ਨੂੰ ਰੋਜ਼ਾਨਾ 8:30 ਤੋਂ 10:30 ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸੰਤ ਬਾਬਾ ਜੋਰਾ ਸਿੰਘ ਬੱਧਨੀ ਕਲਾਂ, ਬਾਬਾ ਗੁਰਬਖਸ਼ ਸਿੰਘ ਆਪਣੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ,