05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਕਿਸਾਨ ਆਗੂ ਟਾਵਰ 'ਤੇ ਚੜਿ੍ਹਆ

ਅਜੀਤ ਡੈਸਕ 22-05-2026
ਕੁਹਾੜਾ, 21 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਚੌਂਤਾ ਅਤੇ ਆਸਪਾਸ ਦੇ ਪਿੰਡ ਪਹਿਲਾਂ ਵੀ ਨਸ਼ੇ ਦੀ ਵਿੱਕਰੀ ਕਾਰਨ ਚਰਚਾ ਰਹਿ ਚੁੱਕੇ ਹਨ | ਅੱਜ ਇਸ ਮਾਮਲੇ ਨੇ ਉਸ ਵੇਲੇ ਤਿੱਖਾ ਰੂਪ ਧਾਰ ਲਿਆ ਜਦੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਗਿਆਨ ਸਿੰਘ ਮੰਡ ਰੋਸ ਵਜੋਂ ਮੋਬਾਇਲ ਟਾਵਰ 'ਤੇ ਚੜ੍ਹ ਗਏ | ਮੌਕੇ 'ਤੇ ਮੌਜੂਦ ਗਿਆਨ ਸਿੰਘ ਮੰਡ ਨੇ ਦੱਸਿਆ ਕਿ ਪਿੰਡ ਢੋਲਣਵਾਲ ਵਿਚ ਦੋ ਲੜਕੀਆਂ ਵਲੋਂ ਨਸ਼ਾ ਵੇਚਣ ਦੀਆਂ ਘਟਨਾਵਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨਾਲ ਫ਼ੋਨ 'ਤੇ ਗਲਤ ਤਰੀਕੇ ਨਾਲ ਗੱਲ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ | ਇਸ ਘਟਨਾ ਦੀ ਸੂਚਨਾ ਮਿਲਣ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਕਾਮਰੇਡ ਅਮਰਨਾਥ ਕੂੰਮਕਲਾਂ, ਪਮਨਦੀਪ ਸਿੰਘ ਗਰੇਵਾਲ, ਸੋਹਣ ਸਿੰਘ ਢੋਲਣਵਾਲ, ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ | ਜਿਸ ਤੋਂ ਬਾਅਦ ਵਿਚ ਏ. ਸੀ. ਪੀ. ਸਾਹਨੇਵਾਲ ਇੰਦਰਜੀਤ ਸਿੰਘ ਬੋਪਾਰਾਏ ਵੀ ਮੌਕੇ 'ਤੇ ਪਹੁੰਚੇ ਅਤੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਕਈ ਘੰਟਿਆਂ ਦੀ ਮਿਹਨਤ ਅਤੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵਲੋਂ ਸਮਝਾਉਣ ਉਪਰੰਤ ਗਿਆਨ ਸਿੰਘ ਮੰਡ ਨੂੰ ਟਾਵਰ ਤੋਂ ਉਤਾਰਿਆ ਗਿਆ | ਇਸ ਦੌਰਾਨ ਉਨ੍ਹਾਂ ਦੋ ਮੁੱਖ ਮੰਗਾਂ ਰੱਖੀਆਂ, ਪਹਿਲੀ ਪਿੰਡ ਢੋਲਣਵਾਲ ਅਤੇ ਚੌਂਤਾ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੂਜੀ ਗਲਤ ਢੰਗ ਨਾਲ ਗੱਲ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ 3470 ਏਕੜ 'ਚ ਲਾਗੂ ਹੋਵੇਗਾ ਐਮ. ਸੀ. ਏ. ਡੀ ਪ੍ਰਾਜੈਕਟ, ਪੰਜਾਬ ਬਣਿਆ ਦੇਸ਼ ਦਾ ਪਹਿਲਾ ਪਾਇਲਟ ਸੂਬਾ ਅਗਲੀ ਖ਼ਬਰ ਪੰਜਾਬੀ ਮਾਂ ਬੋਲੀ ਨਾਲ ਕਦਾਚਿਤ ਧੱਕਾ ਨਹੀਂ ਹੋਣ ਦਿਆਂਗੇ, ਸੰਸਕਿ੍ਤ ਥੋਪਣ ਵਿਰੁੱਧ ਚੰਡੀਗੜ੍ਹ 'ਚ ਰੋਸ ਮੁਜ਼ਾਹਰਾ ਅੱਜ-ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।