05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਵਾਲੀਬਾਲ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ

ਅਜੀਤ ਡੈਸਕ 22-05-2026
ਮਾਛੀਵਾੜਾ ਸਾਹਿਬ, 21 ਮਈ (ਮਨੋਜ ਕੁਮਾਰ)-ਵਿਦਿਆ ਦੇ ਖੇਤਰ ਵਿਚ ਲਗਾਤਾਰ ਨਾਮਣਾ ਖੱਟ ਰਹੀ ਸੰਸਥਾ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂ ਰਾਏ ਵਿਖੇ ਸਕੂਲ ਦੇ ਚਾਰ ਹਾਊਸ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਹਾਊਸ ਦੇ ਵਿਦਿਆਰਥੀਆਂ ਵਿਚਕਾਰ ਵਾਲੀਬਾਲ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ | ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮੁਕਾਬਲੇ ਤੋਂ ਬਾਅਦ ਓਵਰ ਆਲ ਨਤੀਜਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ, ਬਾਬਾ ਜੁਝਾਰ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਬਾਬਾ ਫਤਿਹ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਪ੍ਰਭਜੋਤ ਕੌਰ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਹਿੱਸਾ ਲੈਣ ਲਈ ਕਿਹਾ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਰਹਿ ਸਕਣ ਜੋ ਕਿ ਅੱਜ ਦੇ ਸਮੇਂ ਵਿਚ ਬਹੁਤ ਜ਼ਰੂਰੀ ਹੈ |
ਪਿਛਲੀ ਖ਼ਬਰ ਨਹੀਂ ਰਿਹਾ ਸ਼ਸ਼ੀ ਕਾਂਤ ਸ਼ਰਮਾ, ਪਰਿਵਾਰ 'ਚ ਮਾਤਮ ਅਗਲੀ ਖ਼ਬਰ ਪੌੜ ਗੋਤ ਦੇ ਜਠੇਰਿਆਂ ਦਾ ਮੇਲਾ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।