04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਝੋਨੇ ਦੇ ਸੀਜ਼ਨ ਦੌਰਾਨ ਡੀਜ਼ਲ ਮਹਿੰਗਾ ਹੋਣ ਨਾਲ ਕਿਸਾਨਾਂ 'ਤੇ ਵਧੇਗਾ ਆਰਥਿਕ ਬੋਝ-ਮੇਹਲੋੋਂ/ਜੰਡਿਆਲੀ/ਗਰੇਵਾਲ

ਅਜੀਤ ਡੈਸਕ 22-05-2026
ਕੁਹਾੜਾ, 21 ਮਈ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਜ਼ਿਲ੍ਹਾ ਪ੍ਰੈੈੱਸ ਸਕੱਤਰ ਈਰਿੰਦਰ ਸਿੰਘ ਜੌਲੀ ਜੰਡਿਆਲੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ ਨੇ ਕੇਂਦਰ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਜਨਤਾ ਅਤੇ ਖ਼ਾਸ ਕਰ ਕੇ ਕਿਸਾਨ ਵਰਗ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਝੋਨੇ ਦੇ ਰੇਟ ਵਿਚ ਕੇਵਲ 2-3 ਫ਼ੀਸਦੀ ਵਾਧਾ ਕਰ ਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ, ਜਦਕਿ ਹਕੀਕਤ ਵਿਚ ਝੋਨੇ ਦਾ ਭਾਅ ਘੱਟੋ-ਘੱਟ 3400 ਤੋਂ 3500 ਰੁਪਏ ਹੋਣਾ ਚਾਹੀਦਾ ਸੀ | ਇਸ ਦੇ ਉਲਟ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ 4-5 ਫ਼ੀਸਦੀ ਵਾਧਾ ਕਰ ਦਿੱਤਾ ਗਿਆ ਹੈ, ਜੋ ਸਿੱਧਾ ਲੋਕਾਂ ਦੀ ਜੇਬ 'ਤੇ ਵਾਰ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਸਨ, ਉਸ ਵੇਲੇ ਸਰਕਾਰ ਨੇ ਤੇਲ ਕੰਪਨੀਆਂ 'ਤੇ ਕੰਟਰੋਲ ਰੱਖਿਆ ਹੋਇਆ ਸੀ ਅਤੇ ਹੁਣ ਚੋਣਾਂ ਮਗਰੋਂ ਕੀਮਤਾਂ ਵਧਾ ਕੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਜਲਦ ਤੋਂ ਜਲਦ ਵਾਪਸ ਲਿਆ ਜਾਵੇ ਨਹੀਂ ਤਾਂ ਇਸ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ 'ਚੋਂ ਹੱਦਬੰਦੀ ਕਰਜ਼ੇ ਨਾ ਮਿਲਣ ਕਾਰਨ ਸੂਬੇ ਦਾ ਕਿਸਾਨ ਬੁਰੀ ਤਰ੍ਹਾਂ ਪ੍ਰੇਸ਼ਾਨ- ਸੁਖਵਿੰਦਰ ਦੌਲਤਪੁਰ... ਅਗਲੀ ਖ਼ਬਰ ਹੱਦਬੰਦੀ ਕਰਜ਼ੇ ਨਾ ਮਿਲਣ ਕਾਰਨ ਕਿਸਾਨ ਪੂਰੀ ਤਰ੍ਹਾਂ ਦੁਬਿਧਾ ਅਤੇ ਦੁਚਿੱਤੀ 'ਚ ਫਸਿਆ-ਜਥੇ. ਸਹਾਰਨ ਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।