04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਇੰਜੀ : ਜਗਦੇਵ ਸਿੰਘ ਬੋਪਾਰਾਏ ਵਲੋਂ ਵਾਰਡ 10 ਨੰਬਰ ਤੋਂ ਉਮੀਦਵਾਰ ਮਨਦੀਪ ਸਿੰਘ ਚੀਮਾ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 22-05-2026
ਪਾਇਲ, 21 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)- ਨਗਰ ਕੌਂਸਲ ਚੋਣਾਂ ਵਿੱਚ ਹਰੇਕ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਤਰ੍ਹਾਂ ਪਾਇਲ ਸ਼ਹਿਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ: ਜਗਦੇਵ ਸਿੰਘ ਬੋਪਾਰਾਏ ਸ਼ਹਿਰ ਦੀ ਕਮਾਨ ਸੰਭਾਲੀ ਹੋਈ ਅਤੇ ਰੋਜ਼ਾਨਾ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸ਼ੋ੍ਰਮਣੀ ਅਕਾਲੀ ਦੇ ਵਾਰਡ ਨੰਬਰ:10 ਤੋਂ ਉਮੀਦਵਾਰ ਮਨਦੀਪ ਸਿੰਘ ਚੀਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਇੰਜੀ: ਬੋਪਾਰਾਏ ਤੇ ਜਥੇਦਾਰ ਸਹਾਰਨਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਵੋਟਰਾਂ ਤੋਂ ਅਕਾਲੀ ਉਮੀਦਵਾਰਾਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਕਿਉਂਕਿ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੀ ਨਹੀ ਕਰ ਸਕੀ | ਇਸ ਕਰਕੇ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰ ਤੋਂ ਦੁਖੀ ਨਜ਼ਰ ਆ ਰਿਹਾ ਹੈ ਜਿਸ ਵਿੱਚ ਮੁਲਾਜ਼ਮ ਵਰਗ ਦੀਆਂ ਮੰਗਾਂ, ਪੈਨਸ਼ਨ ਵਰਗ ਦੀਆਂ ਮੰਗਾਂ, ਇਸਤਰੀ ਵਰਗ ਨੂੰ 1 ਹਜ਼ਾਰ ਰੁਪਏ ਦੇਣਾ ਸਿਰਫ਼ ਐਲਾਨ ਬਣ ਕੇ ਰਹਿ ਗਿਆ ਹੈ | ਸਰਕਾਰ ਦੀ ਸਿਹਤ ਬੀਮਾ ਯੋਜਨਾ ਵੀ ਪੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਵੱਡੀ ਗਿਣਤੀ 'ਚ ਵੋਟਰ ਅਕਾਲੀ ਉਮੀਦਵਾਰ ਨੂੰ ਵੋਟ ਪਾਉਣਗੇ | ਜਿਸ ਕਰਕੇ ਅਕਾਲੀ ਦਲ ਉਮੀਦਵਾਰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਉਮੀਦਵਾਰ ਮਨਦੀਪ ਸਿੰਘ ਚੀਮਾ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ, ਪਿ੍ਤਪਾਲ ਸਿੰਘ ਝੱਮਟ, ਜਗਜੀਤ ਸਿੰਘ ਦੋਲਤਪੁਰ, ਯੂਥ ਆਗੂ ਰਿੰਕਾ ਦੁਧਾਲ, ਸੋਨੀ ਸੋਮਲ, ਸੁਰਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ, ਬਲਜਿੰਦਰ ਸਿੰਘ ਸਹਾਰਨਮਾਜਰਾ, ਗੁਰਬਖਸ਼ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ ਚੀਮਾ, ਸੁਖਦੇਵ ਸਿੰਘ ਲਹਿਲ, ਨਾਜਰ ਸਿੰਘ ਕੁਹਲੀ, ਸਤਨਾਮ ਸਿੰਘ , ਗੁਰਜ਼ਸ਼ਨ ਸਿੰਘ, ਵਰਿੰਦਰ ਸਿੰਘ, ਅਨਮੋਲਪ੍ਰੀਤ ਿੰਸੰਘ, ਗੁਰਪ੍ਰੀਤ ਸਿੰਘ, ਕਰਮਵੀਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਬੇਅੰਤ ਸਿੰਘ ਪੰਧੇਰਖੇੜੀ, ਮਨਪ੍ਰੀਤ ਸਿੰਘ ਘੁਡਾਣੀ, ਵਿਜੇ ਕੁਮਾਰ ਨੇਤਾ, ਮਨਧੀਰ ਸਿੰਘ, ਜਗਦੀਪ ਸਿੰਘ ਜੱਗੀ, ਹਰਦੀਪ ਸਿਘ, ਰਘਵੀਰ ਸਿੰਘ ਕੁਹਲੀ, ਅਵਤਾਰ ਸਿੰਘ ਤੇ ਦਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਬਿੱਲ ਦੀ ਅਦਾਇਗੀ ਨਾ ਕਰਨ 'ਤੇ ਕੂੰਮਕਲਾਂ ਸਬ-ਤਹਿਸੀਲ ਦਾ ਬਿਜਲੀ ਕੁਨੈਕਸ਼ਨ ਕੱਟਿਆ ਅਗਲੀ ਖ਼ਬਰ ਸਾਬਕਾ ਕੌਂਸਲ ਪ੍ਰਧਾਨ ਲੱਧੜ ਦੀ ਪਤਨੀ ਸੁਖਵਿੰਦਰ ਕੌਰ ਲੱਧੜ ਦੇ ਹੱਕ ਵਿਚ ਸਾਬਕ ਮੰਤਰੀ ਦਾਖਾ ਨੇ ਕੀਤੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।