04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 12 ਤੋਂ ਭਾਜਪਾ ਦੇ ਉਮੀਦਵਾਰ ਵਿਸ਼ਾਲ ਸੂਦ ਦੇ ਹੱਕ 'ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਅਜੀਤ ਡੈਸਕ 22-05-2026
ਸਾਹਨੇਵਾਲ, 21 ਮਈ (ਹਨੀ ਚਾਠਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਗਾਂਹਵਧੂ ਨੀਤੀਆਂ ਨੂੰ ਵੇਖਦਿਆਂ ਹੋਇਆਂ ਨਗਰ ਕੌਂਸਲ ਜ਼ੀਰਾ ਦੇ ਅਧੀਨ ਆਉਂਦੇ ਵਾਰਡ ਨੰਬਰ 12 ਦੇ ਇਲਾਕਾ ਨਿਵਾਸੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਿਸ਼ਾਲ ਸੂਦ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਇਹ ਪ੍ਰਗਟਾਵਾ ਨਗਰ ਕੌਂਸਲ ਜ਼ੀਰਾ ਦੇ ਅਧੀਨ ਆਉਂਦੇ ਵਾਰਡ ਨੰਬਰ 12 ਤੋਂ ਭਾਜਪਾ ਦੇ ਉਮੀਦਵਾਰ ਵਿਸ਼ਾਲ ਸੂਦ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗਣ ਉਪਰੰਤ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਪ੍ਰਗਟ ਕੀਤਾ | ਰਸ਼ਪਾਲ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਜ਼ੀਰਾ ਦੇ ਅਧੀਨ ਆਉਂਦੇ ਵਾਰਡ ਨੰਬਰ 12 ਤੋਂ ਭਾਜਪਾ ਦੇ ਉਮੀਦਵਾਰ ਵਿਸ਼ਾਲ ਸੂਦ ਦੇ ਹੱਕ ਵਿਚ ਹਰੀ ਸਿੰਘ, ਵਿਮਲ ਸੂਦ ਅਤੇ ਜੰਗ ਸਿੰਘ ਵਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਰਸ਼ਪਾਲ ਸਿੰਘ ਨੇ ਨਗਰ ਕੌਂਸਲ ਜ਼ੀਰਾ ਦੇ ਅਧੀਨ ਆਉਂਦੇ ਵਾਰਡ ਨੰਬਰ 12 ਦੇ ਲੋਕਾਂ ਨੂੰ ਭਾਜਪਾ ਦੇ ਉਮੀਦਵਾਰ ਵਿਸ਼ਾਲ ਸੂਦ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਬਿੱਲ ਦੀ ਅਦਾਇਗੀ ਨਾ ਕਰਨ 'ਤੇ ਕੂੰਮਕਲਾਂ ਸਬ-ਤਹਿਸੀਲ ਦਾ ਬਿਜਲੀ ਕੁਨੈਕਸ਼ਨ ਕੱਟਿਆ ਅਗਲੀ ਖ਼ਬਰ ਇਸ ਵਾਰ ਦੋਰਾਹਾ ਨਗਰ ਕੌਂਸਲ ਦੇ ਚੋਣ ਮੁਕਾਬਲੇ ਹੋਣਗੇ 'ਦਿਲਚਸਪ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।