22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਾਰਡ ਨੰਬਰ-09 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਦੀ ਪਕੜ ਮਜ਼ਬੂਤ ਨਜ਼ਰ ਆਈ

ਅਜੀਤ ਡੈਸਕ 26-05-2026
ਰਾਏਕੋਟ, 25 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਲਈ ਵਾਰਡ ਨੰਬਰ-09 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਜੋਤ ਕੌਰ ਕਹਿਲ ਧਰਮਪਤਨੀ ਦਵਿੰਦਰ ਸਿੰਘ ਕਹਿਲ ਦੇ ਚੋਣ ਪ੍ਰਚਾਰ ਨੇ ਪੂਰੀ ਰਫ਼ਤਾਰ ਪਕੜ ਲਈ ਹੈ | ਜਿਸ ਦੌਰਾਨ ਅਮਨਜੋਤ ਕੌਰ ਨੇ 'ਆਪ' ਵਰਕਰਾਂ ਸਮੇਤ ਵਾਰਡ 'ਚ ਡੋਰ-ਟੂ-ਡੋਰ ਮੁਹਿੰਮ ਚਲਾਈ ਅਤੇ ਘਰ-ਘਰ ਜਾ ਕੇ ਵੋਟਰਾਂ ਤੋਂ ਸਮਰਥਨ ਮੰਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਦੇ ਨਾਂਅ 'ਤੇ ਵੋਟ ਪਾਉਣ | ਉਨ੍ਹਾਂ ਭਰੋਸਾ ਦਿਵਾਇਆ ਕਿ ਚੋਣ ਜਿੱਤਣ ਤੋਂ ਬਾਅਦ ਵਾਰਡ ਨੰਬਰ-09 ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਮਕਸਦ ਹੈ | ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਅਮਨਜੋਤ ਕੌਰ ਕਹਿਲ ਨੇ ਆਖਿਆ ਕਿ ਪਿਛਲੇ ਕੌਂਸਲਰਾਂ ਨੇ ਸਿਰਫ਼ ਪਾਰਟੀਬਾਜ਼ੀ ਦੀ ਰਾਜਨੀਤੀ ਕੀਤੀ ਹੈ ਪ੍ਰੰਤੂ ਉਹ ਬਿਨ੍ਹਾਂ ਕਿਸੇ ਭੇਦਭਾਵ ਦੇ ਕੰਮ ਕਰਵਾਉਣ ਨੂੰ ਤਰਜੀਹ ਦੇਣਗੇ ਅਤੇ ਵਾਰਡ ਵਾਸੀਆਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਗੇ | ਉਨ੍ਹਾਂ ਵੋੋਟਰਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਝਾੜੂ' ਉੱਪਰ ਪਾ ਕੇ ਉਨ੍ਹਾਂ ਨੂੰ ਕਾਮਯਾਬ ਕੀਤਾ ਜਾਵੇ ਤਾਂ ਜੋ ਵਾਰਡ ਨੰਬਰ-09 ਦਾ ਰੁਕਿਆ ਹੋਇਆ ਵਿਕਾਸ ਫਿਰ ਤੋਂ ਲੀਹ 'ਤੇ ਆ ਸਕੇ | ਇਸ ਮੌਕੇ ਮਨਜੀਤ ਕੌਰ, ਮਨਦੀਪ ਕੌਰ, ਪਵਨਦੀਪ ਕੌਰ, ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਗਗਨਦੀਪ ਕੌਰ, ਨੰਬਰਦਾਰ ਗੁਰਮੀਤ ਕੌਰ, ਜਸਵਿੰਦਰ ਕੌਰ, ਰਛਪਾਲ ਕੌਰ, ਹਰਮਨ ਕੌਰ ਕਹਿਲ, ਹੁਸਨ ਕੌਰ, ਅੰਬਰ ਕਹਿਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 22 ਤੋਂ ਕਾਂਗਰਸੀ ਉਮੀਦਵਾਰ ਵਰਿੰਦਰ ਸਿੰਘ ਕਲੇਰ ਨੇ ਘਰ-ਘਰ ਵੋਟਾਂ ਮੰਗ ਕੇ ਕੀਤੀ ਜਿਤਾਉਣ ਦੀ ਅਪੀਲ ਅਗਲੀ ਖ਼ਬਰ ਸਰਪੰਚ ਦਵਿੰਦਰ ਸਿੰਘ ਕਹਿਲ ਵਲੋਂ ਵਾਰਡ ਨੰਬਰ 9 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਨੂੰ ਜਿਤਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।