11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਖੰਨਾ ਪੁਲਿਸ ਨੇ ਅਕਾਲੀ ਕੌਂਸਲਰ ਹਨੀ ਰੋਸ਼ਾ ਤੇ ਉਸ ਦੇ ਭਤੀਜੇ ਕਰਨ ਰੋਸ਼ਾ ਨੂੰ ਗ੍ਰਿਫ਼ਤਾਰ ਕੀਤਾ

ਅਜੀਤ ਡੈਸਕ 01-06-2026
ਖੰਨਾ, 31 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਦੀਪ ਸਿੰਘ ਉਰਫ਼ ਹਨੀ ਰੋਸ਼ਾ ਅਤੇ ਉਸ ਦੇ ਭਤੀਜੇ ਕਰਨ ਰੋਸ਼ਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹਨੀ ਰੋਸ਼ਾ ਨੇ ਹਾਲ ਹੀ ‘ਚ ਵਾਰਡ ਨੰਬਰ 30 ਤੋਂ ਨਗਰ ਕੌਂਸਲ ਦੀ ਚੋਣ ਇਸ ਵਾਰ ਫਿਰ ਜਿੱਤੀ ਹੈ। ਦੋਸ਼ ਹੈ ਕਿ ਚੋਣ ਜਿੱਤਣ ਤੋਂ ਬਾਅਦ ਹਨੀ ਰੋਸ਼ਾ ਆਪਣੇ ਪਰਿਵਾਰਕ ਮੈਂਬਰਾਂ ਤੇ ਵੱਡੀ ਗਿਣਤੀ ‘ਚ ਸਮਰਥਕਾਂ ਨਾਲ ਆਪਣੇ ਵਾਰਡ ‘ਚ ਆਪਣੀ ਜਿੱਤ ਦਾ ਜਸ਼ਨ ਮਨਾ ਰਿਹਾ ਸੀ। ਇਸ ਦੌਰਾਨ ਉਸਨੇ ਆਮ ਆਦਮੀ ਪਾਰਟੀ ਦੇ ਹਾਰੇ ਹੋਏ ਉਮੀਦਵਾਰ ਪ੍ਰਦੀਪ ਕੁਮਾਰ ਉਰਫ਼ ਸੋਨੂੰ ਜੌਹਰ ਦੇ ਘਰ ਦੇ ਬਾਹਰ ਵੀ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ। ਪੁਲਿਸ ਵੱਲੋਂ ਧਾਂਰਾ 452 ਅਧੀਨ ਮਾਮਲਾ ਦਰਜ ਕਰਕੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈੇ। ਪੁਲਿਸ ਨੂੰ ਕੀਤੀ ਸ਼ਿਕਾਇਤ ਅਨੁਸਾਰ ਜਿੱਤਣ ਦਾ ਜਸ਼ਨ ਮਨ ਰਹੇ ਲੋਕਾਂ ਨੇ ਆਪ ਦੇ ਹਾਰੇ ਉਮੀਦਵਾਰ ਸੋਨੂੰ ਜੌਹਰ ਦੇ ਘਰ ਅੱਗੇ ਪਟਾਕੇ ਚਲਾਏ ਤੇ ਅਸ਼ਲੀਲ ਗਾਣੇ ਗਾਏ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਕਿ ਸੋਨੂੰ ਜੌਹਰ ਦੇ ਪਰਿਵਾਰਕ ਮੈਂਬਰਾਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨਾਲ ਗਾਲੀ ਗਲੋਚ ਕਰਕੇ ਬਦਸਲੂਕੀ ਕੀਤੀ ਗਈ ਤੇ ਪਰਿਵਾਰਕ ਮੈਂਬਰਾਂ ‘ਤੇ ਵੀ ਹਮਲਾ ਕੀਤਾ ਗਿਆ। ਦੋਸ਼ ਲਗਾਇਆ ਗਿਆ ਹੈ ਕਿ ਹਨੀ ਰੋਸ਼ਾ ਤੇ ਹੋਰਾਂ ਨੇ ਸੋਨੂੰ ਜੌਹਰ ਦੀ ਗਰਭਵਤੀ ਭਾਬੀ ਨਾਲ ਬਦਸਲੂਕੀ ਕੀਤੀ ਤੇ ਕੁੱਟਮਾਰ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਸਿਟੀ ਥਾਣਾ ਖੰਨਾ ਪੁਲਿਸ ਨੇ ਹਨੀ ਰੋਸ਼ਾ, ਉਸਦੇ ਪੁੱਤਰ, ਦੋ ਭਤੀਜਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਦੋ ਦਰਜਨ ਤੋਂ ਵੱਧ ਲੋਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਿਸ ਦਾ ਪਤਾ ਲੱਗਣ ‘ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਸਵੇਰੇ ਤੋਂ ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਸਮਰਥਕ ਥਾਣੇ ਦੇ ਬਾਹਰ ਪੁੱਜੇ। ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਅਕਾਲੀ ਦਲ ਦੇ ਆਗੂਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਸ ਦਾ ਹਿਸਾਬ ਆਉਣ ਵਾਲੇ ਸਮੇਂ ‘ਚ ਦੇਣਾ ਪਵੇਗਾ। ਯਾਦੂ ਨੇ ਕਿਹਾ ਕਿ ਭਗਵੰਤ ਮਾਨ ਦੇ ਤਾਨਾਸ਼ਾਹੀ ਰਾਜ ਦਾ ਅੰਤ ਛੇਤੀ ਹੋਵੇਗਾ। ਆਮ ਆਦਮੀ ਪਾਰਟੀ ਨੂੰ ਅਕਾਲੀ ਕੌਂਸਲਰ ਦੀ ਜਿੱਤ ਬਰਦਾਸ਼ਤ ਨਹੀਂ ਹੋ ਰਹੀ। ਪਹਿਲਾਂ ਹਰਦੀਪ ਸਿੰਘ ਹਨੀ ਰੋਸ਼ਾ ਨਾਲ ਕਾਗਜ ਭਰਨ ਵੇਲੇ ਵੀ ਧੱਕਾ ਹੋਇਆ ਅਤੇ ਹੁਣ ਜਿੱਤਣ ਤੇ ਵੀ ਮੰਤਰੀ ਵਲੋਂ ਸਿਆਸੀ ਰੰਜਿਸ਼ ਤਹਿਤ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸਰਬਦੀਪ ਸਿੰਘ ਕਾਲੀਰਾ� ਨਾਲ ਵੀ ਧੱਕਾ ਕੀਤਾ ਗਿਆ ਸੀ।
ਪਿਛਲੀ ਖ਼ਬਰ ਸਮਰਾਲਾ ਲਾਗੇ ਛੁੱਟੀਆਂ ’ਚ ਨਾਨਕੇ ਘਰ ਜਾ ਰਹੇ 11 ਸਾਲਾ ਦੇ ਬੱਚੇ ਦੀ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਨਗਰ ਪੰਚਾਇਤ ਭਗਤਾ ਭਾਈਕਾ 'ਚ ਅਕਾਲੀ ਦਲ ਨੂੰ ਸੱਤ ਸੀਟਾਂ, ਕਾਂਗਰਸ ਨੂੰ ਪੰਜ ਸੀਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।