19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਥਾਨਿਕ ਸਰਕਾਰਾਂ ਵਿਚ 'ਆਪ' ਦੀ ਜਿੱਤ 2027 ਦੀਆਂ ਚੋਣਾਂ 'ਚ ਕਾਰਗਰ ਸਾਬਤ ਹੋਵੇਗੀ-ਬੀਜਾ

ਅਜੀਤ ਡੈਸਕ 02-06-2026
ਬੀਜਾ, 1 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸੂਬੇ ਅੰਦਰ ਸਥਾਨਿਕ ਸਰਕਾਰਾਂ ਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਨੇ ਦਰਸਾ ਦਿੱਤਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਵਿਰੋਧੀ ਹੁਣ ਸੋਚਣ ਲਈ ਮਜਬੂਰ ਹੋ ਚੁੱਕੇ ਹਨ | ਇਹ ਪ੍ਰਗਟਾਵਾ ਰਾਜਨੀਤੀ ਵਿਗਿਆਨ 'ਚ ਮਾਸਟਰ ਡਿਗਰੀ ਹੋਲਡਰ ਕਾਕਾ ਸਤਵਿੰਦਰ ਸਿੰਘ ਗਰੇਵਾਲ ਬੀਜਾ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਆਖਿਆ ਕਿ ਹੁਣ ਮਾਨ ਸਰਕਾਰ ਨੇ ਝੋਨੇ ਦੀ ਬਿਜਾਈ ਲਈ ਨਿਰਵਿਘਨ 8 ਘੰਟੇ ਮੋਟਰਾਂ ਵਾਲੀ ਬਿਜਲੀ ਦੇ ਵਾਅਦੇ ਨਾਲ ਕਿਸਾਨਾਂ ਦੇ ਖਿੜ ਗਏ ਹਨ | ਉਨ੍ਹਾਂ ਨੇ ਕਿਹਾ ਕਿ 2027 'ਚ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸੂਬੇ ਦੇ ਲੋਕ ਫਿਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਬਣਨੀ ਯਕੀਨੀ ਹੈ |
ਪਿਛਲੀ ਖ਼ਬਰ ਤੰਬਾਕੂ ਦਾ ਸੇਵਨ ਮਨੁੱਖੀ ਜ਼ਿੰਦਗੀ ਲਈ ਬੇਹੱਦ ਘਾਤਕ, ਬਚਣ ਦੀ ਲੋੜ-ਪਰਦੀਪ ਸਿੰਘ ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿਚ ਚਮਕਾਇਆ ਸਕੂਲ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।