07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕੁਲਾਹੜ ਵਿਖੇ ਮੀਟਿੰਗ

ਅਜੀਤ ਡੈਸਕ 02-07-2026
ਮਲੌਦ, 1 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਕੁਲਾਹੜ ਵਿਖੇ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਮਨੋਹਰ ਸਿੰਘ ਕੁਲਾਹੜ, ਜ਼ਿਲ੍ਹਾ ਵਿੱਤ ਸਕੱਤਰ ਮਾ. ਰਜਿੰਦਰ ਸਿੰਘ ਸਿਆੜ ਅਤੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ ਦੁਆਰਾ 10 ਜੁਲਾਈ ਨੂੰ ਚੰਡੀਗੜ੍ਹ ਚੱਲੋ ਦੇ ਪ੍ਰੋਗਰਾਮ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਆਗੂਆਂ ਕਿਹਾ ਕਿ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਕਤ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ 8 ਘੰਟੇ ਮੋਟਰਾਂ ਵਾਲੀ ਬਿਜਲੀ ਨਿਰਵਿਘਨ ਦਿੱਤੀ ਜਾਵੇ। ਜੇਕਰ ਬਿਜਲੀ ਦਾ ਪ੍ਰਬੰਧ ਠੀਕ ਨਾ ਕੀਤਾ ਤਾਂ ਫਿਰ ਕਿਸਾਨ ਸੰਘਰਸ਼ ਲਈ ਮਜਬੂਰ ਹੋਣਗੇ। ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡਾਂ ਵਿਚ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ ਤੇ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਚੰਡੀਗੜ੍ਹ ਵਿਖੇ ਜਾਣਗੇ। ਇਸ ਮੌਕੇ ਜਤਿੰਦਰ ਸਿੰਘ, ਰਣਪੀਤ ਸਿੰਘ ਮੀਤ ਪ੍ਰਧਾਨ, ਲੱਕੀ ਸਿੰਘ, ਜਾਗੀਰ ਸਿੰਘ, ਬਿੱਲੂ ਸਿੰਘ, ਦਰਸ਼ਨ ਸਿੰਘ, ਕਿਰਨਜੀਤ ਕੌਰ ਮਹਿਲਾ ਆਗੂ ਤੇ ਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਤੇ ਔਰਤਾਂ ਸ਼ਾਮਲ ਸਨ।
ਪਿਛਲੀ ਖ਼ਬਰ ਪਰਮਜੀਤ ਢਿੱਲੋਂ ਦਾ ਕੈਨੇਡਾ ਤੋਂ ਵਾਪਸ ਪਰਤਣ ’ਤੇ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਖ਼ਿਲਾਫ਼ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦਾ ਹੱਲਾ ਬੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।