07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਵਿੱਤ ਮੰਤਰੀ ਨਾਲ ਮਨਰੇਗਾ ਮੁਲਾਜ਼ਮਾਂ ਦੀ ਮੀਟਿੰਗ ਅੱਜ

ਅਜੀਤ ਡੈਸਕ 02-07-2026
ਸਮਰਾਲਾ, 1 ਜੁਲਾਈ (ਗੋਪਾਲ ਸੋਫਤ)-ਪੰਜਾਬ ਦੀ ਮਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੱਲ੍ਹ ਪੰਜਾਬ ਦੇ ਵਿੱਤ ਮੰਤਰੀ ਨਾਲ ਨਿਸ਼ਚਿਤ ਕੀਤੀ ਗਈ ਪੈਨਲ ਮੀਟਿੰਗ ਵਿਚ ਮਗਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ 7 ਜੁਲਾਈ ਨੂੰ ਖੰਨਾ ਵਿਖੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਮਰਾਲਾ ਦੇ ਬਲਾਕ ਪ੍ਰਧਾਨ ਨਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਭਰ ਵਿਚ ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ 1 ਜੂਨ ਤੋਂ ਜਾਰੀ ਹੈ। ਮਗਨਰੇਗਾ ਮੁਲਾਜ਼ਮ 17 ਤੋਂ 18 ਸਾਲਾ ਤੋਂ ਕੱਚੀ ਨੌਕਰੀ ਕਰ ਰਹੇ ਹਨ, ਜਿਨ੍ਹਾਂ ਦੀ ਸਾਰ ਕਿਸੇ ਸਰਕਾਰ ਨੇ ਨਹੀਂ ਲਈ। ਪੰਜਾਬ ਵਿਚ ਆਮ ਆਦਮੀ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਹੀ ਮਗਨਰੇਗਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ‘ਤੇ ਪੱਕਾ ਕੀਤਾ ਜਾਵੇਗਾ ਪਰ 4 ਸਾਲ ਬੀਤ ਜਾਣ ਉਪਰੰਤ ਵੀ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 23 ਜੂਨ ਨੂੰ ਦਿੜ੍ਹਬਾ ਦਾਣਾ ਮੰਡੀ ਵਿਚ ਹੋਈ ਮਹਾਂ ਰੈਲੀ ਵਿਚ 13 ਹਜਾਰ ਤੋਂ ਵੱਧ ਪੰਜਾਬ ਭਰ ਦੇ ਮਗਨਰੇਗਾ ਮੁਲਾਜ਼ਮ ਅਤੇ ਮਗਨਰੇਗਾ ਵਰਕਰ ਸ਼ਾਮਲ ਹੋਏ ਸਨ। ਇਸ ਮੌਕੇ ‘ਤੇ ਲਖਵਿੰਦਰ ਸਿੰਘ, ਗ੍ਰਾਮ ਰੋਜ਼ਗਾਰ ਸਹਾਇਕ ਪਰਗਟ ਸਿੰਘ, ਤੇਜਿੰਦਰ ਸਿੰਘ ਗੁਰਵਿੰਦਰ ਸਿੰਘ, ਸੁਖਦੀਪ ਸਿੰਘ ਅਕਾਊਂਟੈਂਟ, ਇੰਦਰਪ੍ਰੀਤ ਕੌਰ ਅਤੇ ਸੀ. ਏ. ਮਨਜੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ 20 ਸਾਲ ਪਹਿਲਾਂ ਬਣੀ ਸ਼ਿਵਾਜੀ ਕੰਪਲੈਕਸ ਮਾਰਕੀਟ, ਬੁਨਿਆਦੀ ਸਹੂਲਤਾਂ ਤੋਂ ਅਜੇ ਵੀ ਸੱਖਣੀ, ਕਾਰੋਬਾਰੀ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਆਪਣਾ ਹਰ ਵਾਅਦਾ ਕੀਤਾ ਪੂਰਾ-ਰਾਠੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।