10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਰਕਾਰੀ ਮਿਡਲ ਸਕੂਲ ਪਿੰਡ ਜੀਰਖ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਬੰਨ੍ਹਿਆ ਰੰਗ

ਰਾੜਾ ਸਾਹਿਬ , 9 ਅਗਸਤ ( ਸੁਖਵੀਰ ਸਿੰਘ ਚਣਕੋਈਆਂ )- ਸਰਕਾਰੀ ਮਿਡਲ ਸਕੂਲ ਪਿੰਡ ਜੀਰਖ ਵਿਖੇ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ । ਇਸ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ - ਵੱਖ ਗਤੀਵਿਧੀਆਂ ਪੇਸ਼ ਕੀਤੀਆਂ ।

ਅਜੀਤ ਡੈਸਕ 10-08-2026
ਰਾੜਾ ਸਾਹਿਬ , 9 ਅਗਸਤ ( ਸੁਖਵੀਰ ਸਿੰਘ ਚਣਕੋਈਆਂ )- ਸਰਕਾਰੀ ਮਿਡਲ ਸਕੂਲ ਪਿੰਡ ਜੀਰਖ ਵਿਖੇ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ । ਇਸ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ - ਵੱਖ ਗਤੀਵਿਧੀਆਂ ਪੇਸ਼ ਕੀਤੀਆਂ । ਤੀਆਂ ਦੇ ਤਿਉਹਾਰ ਦੌਰਾਨ ਕੁੜੀਆਂ ਵਲੋਂ ਗਿੱਧਾ , ਬੋਲੀਆਂ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ । ਪੰਜਾਬੀ ਪਹਿਰਾਵੇ ਵਿਚ ਸਜੀਆਂ ਵਿਦਿਆਰਥਣਾਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ । ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਤੀਆਂ ਦੇ ਤਿਉਹਾਰ ਨਾਲ ਸੰਬਧਿਤ ਵੱਖ - ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ । ਇਸ ਸਮੇਂ ਬਲਜਿੰਦਰ ਸਿੰਘ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦਾ ਅਹਿਮ ਹਿੱਸਾ ਹੈ । ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਕਿਹਾ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਵਾਲੇ ਅਜਿਹੇ ਸਮਾਗਮ ਕਰਵਾਏ ਜਾਂਦੇ ਰਹਿਣਗੇ । ਇਸ ਮੌਕੇ ਰਣਜੀਤ ਸਿੰਘ , ਦੁਰਗਾ ਪ੍ਰਸ਼ਾਦ , ਨਵਦੀਪ ਕੌਰ , ਮਨਦੀਪ ਕੌਰ , ਧਰਮਪ੍ਰੌਤ ਕੌਰ , ਮਨਦੀਪ ਕੌਰ ( ਕੰਪਿਊਟਰ ਅਧਿਆਪਕ ) ਸਨ ਤੀਆਂ ਦੇ ਤਿਉਹਾਰ ਵਿੱਚ ਮਿਡ ਡੇ ਮੀਲ ਵਰਕਰ ਹਰਪ੍ਰੀਤ ਕੌਰ ਨੇ ਪੂਰਨ ਸਾਥ ਦੇ ਕੇ ਬੱਚਿਆਂ ਦਾ ਹੌਸਲਾ ਵਧਾਇਆ ।
ਪਿਛਲੀ ਖ਼ਬਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ- ਫਾਹਾ ਲੈ ਕੇ ਕੀਤੀ ਆਤਮਹੱਤਿਆ ਅਗਲੀ ਖ਼ਬਰ ਸਾਰੀਆਂ ਸਿਆਸੀ ਪਾਰਟੀਆਂ ਨੇ ਘੱਟ ਗਿਣਤੀਆਂ ਦੇ ਹੱਕਾਂ ਨੂੰ ਕੀਤਾ ਅਣਦੇਖਿਆ, 1947 ਤੋਂ ਜਾਰੀ ਹੈ ਸੰਘਰਸ਼ : ਦਿਲਬਰ ਮੁਹੰਮਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।