11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜੀ.ਐੱਚ.ਜੀ. ਨਰਸਿੰਗ ਕਾਲਜ ’ਚ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ * ਸਿਮਰਨਜੀਤ ਕੌਰ ਨੂੰ ‘ਮਿਸ ਤੀਜ’ ਚੁਣਿਆ ਗਿਆ

ਰਾਏਕੋਟ, 10 ਅਗਸਤ (ਸੁਸ਼ੀਲ) ਸਥਾਨਕ ਜੀ. ਐੱਚ.

ਜੀ.ਐੱਚ.ਜੀ. ਨਰਸਿੰਗ ਕਾਲਜ ਵਿਚ ਤੀਆਂ ਦੇ ਸਮਾਗਮ ਦੌਰਾਨ ਮਿਸ ਤੀਜ ਚੁਣੀ ਗਈ ਸਿਮਰਨਜੀਤ ਕੌਰ। ਤਸਵੀਰ: ਸੁਸ਼ੀਲ 11-08-2026
ਰਾਏਕੋਟ, 10 ਅਗਸਤ (ਸੁਸ਼ੀਲ) ਸਥਾਨਕ ਜੀ.ਐੱਚ.ਜੀ. ਕਾਲਜ ਆਫ਼ ਨਰਸਿੰਗ ਵਿਖੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤਾਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ. ਗੀਤਿਕਾ ਬਾਂਸਲ ਨੇ ਸ਼ਿਰਕਤ ਕੀਤੀ। ਕਾਲਜ ਦੀ ਪ੍ਰਿੰਸੀਪਲ ਕਰਮਵੀਰ ਕੌਰ ਅਤੇ ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਪੰਜਾਬੀ ਲੋਕ-ਸੱਭਿਆਚਾਰ ਦੇ ਵੱਖ-ਵੱਖ ਰੰਗ ਬੇਹੱਦ ਸੁੰਦਰ ਢੰਗ ਨਾਲ ਪੇਸ਼ ਕੀਤੇ। ਰਵਾਇਤੀ ਪੰਜਾਬੀ ਪਹਿਰਾਵਿਆਂ, ਫੁਲਕਾਰੀਆਂ, ਪਰਾਂਦਿਆਂ ਅਤੇ ਰਵਾਇਤੀ ਗਹਿਣਿਆਂ ਨਾਲ ਸਜੀਆਂ ਵਿਦਿਆਰਥਣਾਂ ਨੇ ਸਮਾਗਮ ਨੂੰ ਪੰਜਾਬੀਅਤ ਦੀ ਖ਼ੂਬਸੂਰਤ ਝਲਕ ਬਣਾ ਦਿੱਤਾ। ਗਿੱਧਾ, ਸੋਲੋ ਪੇਸ਼ਕਾਰੀਆਂ, ਲੋਕ-ਗੀਤ ਅਤੇ ਲੋਕ-ਨਾਚ ਸਮਾਗਮ ਦੇ ਮੁੱਖ ਆਕਰਸ਼ਣ ਰਹੇ। ਵਿਦਿਆਰਥਣਾਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਤੋਂ ਖੂਬ ਵਾਹ-ਵਾਹ ਖੱਟੀ। ਇਸ ਮੌਕੇ ਮਹਿੰਦੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਣਾਂ ਨੇ ਆਪਣੀ ਕਲਾਤਮਕ ਸੂਝ-ਬੂਝ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਰਵੀਨਾ ਨੇ ਪਹਿਲਾ, ਮਤੌਸ਼ੀ ਨੇ ਦੂਜਾ ਅਤੇ ਸੁਖਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮਾਗਮ ਦਾ ਇੱਕ ਹੋਰ ਦਿਲਚਸਪ ਪੜਾਅ ‘ਮਿਸ ਤੀਜ’ ਮੁਕਾਬਲਾ ਰਿਹਾ, ਜਿਸ ਵਿੱਚ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ, ਸਾਦਗੀ, ਸ਼ਖ਼ਸੀਅਤ ਅਤੇ ਆਤਮ-ਵਿਸ਼ਵਾਸ ਦਾ ਸੁੰਦਰ ਪ੍ਰਦਰਸ਼ਨ ਕੀਤਾ। ਸਿਮਰਨਜੀਤ ਕੌਰ ਨੂੰ ‘ਮਿਸ ਤੀਜ’ ਅਤੇ ਜਸ਼ਨਪ੍ਰੀਤ ਕੌਰ ਨੂੰ ਉਪ ਜੇਤੂ ਚੁਣਿਆ ਗਿਆ। ਅਵਨੀਤ ਕੌਰ ਨੇ ‘ਮਿਸ ਸਮਾਈਲ’ ਅਤੇ ਪ੍ਰਭਜੋਤ ਕੌਰ ਨੇ ‘ਮਿਸ ਸਿਮਪਲਿਸਿਟੀ’ ਦਾ ਖ਼ਿਤਾਬ ਹਾਸਲ ਕੀਤਾ। ਮੁੱਖ ਮਹਿਮਾਨ ਡਾ. ਗੀਤਿਕਾ ਬਾਂਸਲ ਨੇ ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਉਨ ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਦੇ ਹਨ। ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਨੇ ਵੀ ਵਿਦਿਆਰਥਣਾਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ । ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਬੀ.ਕੇ . ਯੂ. ਕਾਦੀਆਂ ਦੀ ਮੀਟਿੰਗ ਦੌਰਾਨ ਚੰਡੀਗੜ੍ਹ ਰੋਸ ਧਰਨੇ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।