12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਣਪਛਾਤੀ ਗੱਡੀ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਕੁਹਾੜਾ, 11 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਦੀ ਪੁਲਿਸ ਵੱਲੋਂ ਅਣਪਛਾਤੀ ਗੱਡੀ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੇ ਮਾਮਲੇ ਵਿੱਚ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਕਰਮਜੀਤ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਗਨਦੀਪ ਸਿੰਘ ਪੁੱਤਰ ਬਿੱਟੂ ਰਾਮ ਵਾਸੀ ਬਲੀਏਵਾਲ ਨੇ ਦੱਸਿਆ ਕਿ ਉਹ ਆਪਣੇ ਦੋਸਤ ਸਤਨਾਮ ਸਿੰਘ ਅਤੇ ਆਪਣੇ ਛੋਟੇ ਭਰਾ ਗੁਰਦੀਪ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ।

ਅਜੀਤ ਡੈਸਕ 12-08-2026
ਕੁਹਾੜਾ, 11 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਦੀ ਪੁਲਿਸ ਵੱਲੋਂ ਅਣਪਛਾਤੀ ਗੱਡੀ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੇ ਮਾਮਲੇ ਵਿੱਚ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।ਸਹਾਇਕ ਥਾਣੇਦਾਰ ਕਰਮਜੀਤ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਗਨਦੀਪ ਸਿੰਘ ਪੁੱਤਰ ਬਿੱਟੂ ਰਾਮ ਵਾਸੀ ਬਲੀਏਵਾਲ ਨੇ ਦੱਸਿਆ ਕਿ ਉਹ ਆਪਣੇ ਦੋਸਤ ਸਤਨਾਮ ਸਿੰਘ ਅਤੇ ਆਪਣੇ ਛੋਟੇ ਭਰਾ ਗੁਰਦੀਪ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਬੁੱਢੇਵਾਲ ਕੱਟ ਜੰਡਿਆਲੀ ਚੌਕ, ਚੰਡੀਗੜ੍ਹ ਰੋਡ ਨੇੜੇ ਪਹੁੰਚੇ ਤਾਂ ਬੁੱਢੇਵਾਲ ਰੋਡ ਵੱਲੋਂ ਆ ਰਹੀ ਇੱਕ ਅਣਪਛਾਤੀ ਗੱਡੀ ਦੇ ਚਾਲਕ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਸਾਡੇ ਕਾਫੀ ਸੱਟਾਂ ਲੱਗੀਆਂ, ਜਦਕਿ ਸਤਨਾਮ ਸਿੰਘ ਦੀ ਮੌਤ ਹੋ ਗਈ ਅਤੇ ਚਾਲਕ ਮੌਕੇ ਤੇ ਗੱਡੀ ਸਮੇਤ ਫਰਾਰ ਹੋ ਗਿਆ। ਪੁਲਿਸ ਨੇ ਗਗਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਆਪਣਾ ਮਾਨਸਿਕ ਸੰਤੁਲਨ ਖੋਹ ਕੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਰ ਰਹੇ ਹਨ ਬਿਆਨਬਾਜ਼ੀ-... ਅਗਲੀ ਖ਼ਬਰ ਰਾੜਾ ਸਾਹਿਬ ਪਬਲਿਕ ਸਕੂਲ ਨੇ 18ਵੀਂ ਸੀ. ਬੀ. ਐੱਸ. ਈ. ਕਲੱਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਓਵਰਆਲ ਟਰਾਫ਼ੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।