17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵੱਖ-ਵੱਖ ਸਕੂਲਾਂ/ਕਾਲਜਾਂ ’ਚ ਮਨਾਇਆ ਗਿਆ ਆਜ਼ਾਦੀ ਦਾ 80ਵਾਂ ਦਿਹਾੜਾ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਆਜ਼ਾਦੀ ਦਿਵਸ ਮਨਾਇਆ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐੱਸ.

ਏ. ਐਸ. ਕਾਲਜ ਫਾਰ ਵੂਮੈਨ, ਖੰਨਾ ਵਿਖੇ ਝੰਡਾ ਲਹਿਰਾ ਕੇ ਆਜ਼ਾਦੀ ਦਿਵਸ ਮਨਾਉਣ ਸਮੇਂ ਦੀ ਤਸਵੀਰ। ਸਵੀਰ : ਸੋਨੀ ਗਿੱਲ ਡਾਕਘਰ ਖੰਨਾ ਵਿਖੇ ਅਜਾਦੀ ਦਿਵਸ ਮਨਾਉਣ ਸਮੇਂ ਸਟਾਫ਼ ਅਤੇ ਹੋਰ। ਤਸਵੀਰ : ਸੋਨੀ ਗਿੱਲ 17-08-2026
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼,ਖੰਨਾ ਵਿਖੇ ਐਨ. ਐੱਸ. ਐੱਸ. ਯੂਨਿਟ, ਰੈੱਡ ਰਿਬਨ ਕਲੱਬ ਅਤੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਵਲੋਂ ਆਜ਼ਾਦੀ ਦਿਵਸ ਮਨਾਇਆ ਗਿਆ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਸਮਝਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ,ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਦੇ ਵਿਸ਼ੇ ‘ਤੇ ਭਾਸ਼ਣ ਦਿੱਤੇ ਅਤੇ ਦੇਸ਼ ਭਗਤੀ ਨਾਲ ਜੁੜੀਆਂ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਗਤੀਵਿਧੀ ਵੀ ਕਰਵਾਈ ਗਈ। ਮੰਚ ਦਾ ਸੰਚਾਲਨ ਪ੍ਰੋਫੈਸਰ ਕੋਮਲ ਜੋਸ਼ੀ ਵੱਲੋਂ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਰਾਜੇਸ਼ ਡਾਲੀ, ਐਡਵੋਕੇਟ ਨਵੀਨ ਥੰਮਣ (ਉਪ ਪ੍ਰਧਾਨ), ਸੰਜੀਵ ਧਮੀਜਾ (ਜਰਨਲ ਸਕੱ ਤਰ), ਜਤਿੰਦਰ ਦੇਵਗਨ (ਸੰਯੁਕਤ ਸਕੱਤਰ), ਰਮਰੀਸ਼ ਵਿਜ (ਸਕੱਤਰ) ਅਤੇ ਹੋਰ ਮੈਂਬਰਾਂ ਨੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ­ ਏ. ਐੱਸ. ਕਾਲਜ ਆਫ਼ ਐਜੂਕੇਸ਼ਨ ’ਚ ਆਜ਼ਾਦੀ ਦਿਵਸ ਅਤੇ ਹਰ ਘਰ ਤਿਰੰਗਾ ਜਸ਼ਨ ਮਨਾਇਆ ਖੰਨਾ, (ਹਰਜਿੰਦਰ ਸਿੰਘ ਲਾਲ)-ਪ੍ਰਿੰਸੀਪਲ ਡਾ. ਪਵਨ ਕੁਮਾਰ ਦੀ ਅਗਵਾਈ ਅਤੇ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਵਿਮਲ ਵਿਦੁਸ਼ੀ ਦੀ ਨਿਗਰਾਨੀ ਹੇਠ, ਏ. ਐੱਸ. ਕਾਲਜ ਆਫ਼ ਐਜੂਕੇਸ਼ਨ, ਖੰਨਾ ਦੀ ਰਾਸ਼ਟਰੀ ਸੇਵਾ ਯੋਜਨਾ (ਐਨ. ਐੱਸ. ਐੱਸ.) ਯੂਨਿਟ, ਆਜ਼ਾਦੀ ਦਿਵਸ ਅਤੇ ਹਰ ਘਰ ਤਿਰੰਗਾ ਮੁਹਿੰਮ ਅਧੀਨ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਬਹੁ-ਦਿਨ ਪਹਿਲ ਕਦਮੀ ਦੇ ਪਹਿਲੇ ਦਿਨ ਦੇਸ਼ ਵਿਆਪੀ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਨਾਲ ਸ਼ੁਰੂ ਹੋਈ। ਐਨ. ਐੱਸ. ਐੱਸ. ਯੂਨਿਟ ਨੇ ਕਾਲਜ ਦੇ ਵਿਹੜੇ ਵਿਚ ਜੰਗਲਾਤ ਵਿਭਾਗ ਖੰਨਾ ਇੰਚਾਰਜ ਸੁਖਵੀਰ ਕੌਰ ਦੁਆਰਾ ਸਪਾਂਸਰ ਕੀਤੇ ਗਏ ਇੱਕ ਐਨਜੀਓ ਹਰ ਮੈਦਾਨ ਫਤਿਹਦੇ ਸਹਿਯੋਗ ਨਾਲ ਕਸ਼ਮੀਰ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਟੀਮ ਦੇ ਮੈਂਬਰਾਂ ਮਨਦੀਪ ਸਿੰਘ, ਰਾਮ ਸਿੰਘ, ਜਸਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਾਲਸਾ ਨੇ ਬੂਟੇ ਲਗਾਏ। ਕਾਲਜ ਨੇ ਇੱਕ ਵਿਸ਼ੇਸ਼ ਹਰ ਘਰ ਤਿਰੰਗਾ ਲਾਇਬ੍ਰੇਰੀ ਮੁਹਿੰਮ ਦਾ ਆਯੋਜਨ ਕਰ ਕੇ, ਡਾ. ਐੱਸ. ਆਰ. ਰੰਗਨਾਥਨ ਨੂੰ ਸ਼ਰਧਾਂਜਲੀ ਭੇਂਟ ਕਰ ਕੇ ਅਤੇ ਰਾਸ਼ਟਰ ਨਿਰਮਾਣ ਵਿਚ ਪੜ੍ਹਨ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰ ਕੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ। ਚੌਥੇ ਦਿਨ ਇੰਟਰਨਸ਼ਿਪ ‘ਤੇ ਵਿਦਿਆਰਥੀ-ਅਧਿਆਪਕਾਂ ਨੇ ਆਪਣੇ-ਆਪਣੇ ਟੀਚਿੰਗ ਪ੍ਰੈਕਟਿਸ ਸਕੂਲਾਂ ਵਿਚ ਦੇਸ਼ ਭਗਤੀ ਦੇ ਪ੍ਰੋਗਰਾਮ ਆਯੋਜਿਤ ਕਰ ਕੇ, ਸਕੂਲੀ ਬੱਚਿਆਂ ਨੂੰ ਸਭਿਆਚਾਰਕ ਪ੍ਰਦਰਸ਼ਨਾਂ, ਪੋਸਟਰ-ਮੇਕਿੰਗ ਅਤੇ ਭਾਸ਼ਣਾਂ ਰਾਹੀਂ ਦੇਸ਼ ਭਗਤੀ ਦੀ ਭਾਵਨਾ ਨੂੰ ਅੱਗੇ ਵਧਾਇਆ। ਇਸ ਮੌਕੇ ਪ੍ਰਧਾਨ ਰਾਜੇਸ਼ ਡਾਲੀ, ਉਪ-ਪ੍ਰਧਾਨ ਨਵੀਨ ਥੰਮਨ, ਜਨਰਲ ਸਕੱਤਰ ਸੰਜੀਵ ਧਮੀਜਾ, ਜਤਿੰਦਰ ਦੇਵਗਨ ਇੰਟਰਨਲ ਆਡੀਟਰ ਅਤੇ ਸਕੱਤਰ ਸੁਬੋਧ ਮਿੱਤਲ ਆਦਿ ਹਾਜ਼ਰ ਸਨ। ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਨੇ ਆਜ਼ਾਦੀ ਦਿਵਸ ਮਨਾਇਆ ਸਾਹਨੇਵਾਲ, (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਨੇ ਸੁਤੰਤਰਤਾ ਦਿਵਸ ਬਹੁਤ ਜੋਸ਼ ਅਤੇ ਰਾਸ਼ਟਰੀ ਮਾਣ ਨਾਲ ਮਨਾਇਆ। ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਦੀ ਇੱਕ ਲੜੀ ਦੇ ਨਾਲ ਪੂਰੇ ਹਫ਼ਤੇ ਦੌਰਾਨ ਆਜ਼ਾਦੀ ਦੀ ਭਾਵਨਾ ਨੂੰ ਮਨਾਇਆ ਗਿਆ। ਹਫ਼ਤਾ ਭਰ ਚੱਲਣ ਵਾਲੇ ਜਸ਼ਨਾਂ ਵਿਚ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀਆਂ ਗਈਆਂ ਸਲੋਗਨ ਰਾਈਟਿੰਗ, ਰੋਲ ਪਲੇਅ, ਦੇਸ਼ ਭਗਤੀ ਡਾਂਸ, ਭਾਸ਼ਣ ਅਤੇ ਕਵਿਤਾਵਾਂ ਸ਼ਾਮਲ ਸਨ। ਹਰ ਗਤੀਵਿਧੀ ਰਾਸ਼ਟਰ ਪ੍ਰਤੀ ਪਿਆਰ ਅਤੇ ਸਾਡੇ ਸੁਤੰਤਰਤਾ ਸੈਨਾਨੀਆਂ ਪ੍ਰਤੀ ਸਨਮਾਨ ਨੂੰ ਦਰਸਾਉਂਦੀ ਸੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਾਰੇ ਪ੍ਰੋਗਰਾਮਾਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 15 ਅਗਸਤ ਨੂੰ ਮੁੱਖ ਸਮਾਗਮ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਬੀ. ਕੇ. ਅਨੇਜਾ, ਸਵਾਤੀ ਅਨੇਜਾ ਅਤੇ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਉੱਚਾ ਲਹਿਰਾਉਂਦੇ ਤਿਰੰਗੇ ਨੇ ਕੈਂਪਸ ਨੂੰ ਮਾਣ ਅਤੇ ਏਕਤਾ ਨਾਲ ਭਰ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਬੰਧਕ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਯਤਨਾਂ ਲਈ ਵਧਾਈ ਦਿੱਤੀ। ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ’ਚ ਮਨਾਇਆ ਆਜ਼ਾਦੀ ਦਿਵਸ ਖੰਨਾ, (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦੇ ਵਿਹੜੇ ’ਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਰਾਹੀਂ ਪੂਰੇ ਮਾਹੌਲ ਨੂੰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਰੰਗ ‘ਚ ਰੰਗ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਅਲਪਨਾ ਮਹਾਜਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਮਹਾਨ ਦੇਸ਼ ਭਗਤਾਂ ਤੇ ਆਜ਼ਾਦੀ ਘੁਲ਼ਾਟੀਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਇੱਕ ਪ੍ਰਭਾਵਸ਼ਾਲੀ ਮਾਇਮ ਪ੍ਰਦਰਸ਼ਨ ਪੇਸ਼ ਕੀਤਾ। ਇਸ ਤੋਂ ਇਲਾਵਾ ਦੇਸ਼ ਭਗਤੀ ਦੇ ਗੀਤਾਂ ‘ਤੇ ਨਾਚ ਅਤੇ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜੇ ਨੇ ਪ੍ਰੋਗਰਾਮ ਦੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦੀ ਸਿਰਫ਼ ਇੱਕ ਜਸ਼ਨ ਨਹੀਂ ਹੈ ਸਗੋਂ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਕੰਮਾਂ ਰਾਹੀਂ ਆਪਣੇ ਰਾਸ਼ਟਰ ਦੀ ਸ਼ਾਨ ਅਤੇ ਕਦਰਾਂ ਕੀਮਤਾਂ ਨੂੰ ਕਾਇਮ ਰੱਖੀਏ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਆਜ਼ਾਦੀ ਦਿਵਸ ਦੀ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਤਿਰੰਗਾ ਸਿਰਫ਼ ਦੇਸ਼ ਦਾ ਝੰਡਾ ਨਹੀਂ ਸਗੋਂ ਭਾਰਤ ਦੀ ਆਨ ,ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ। ਦੇਸ਼ ਭਗਤੀ ਦੇ ਜਜ਼ਬਾਤਾਂ ਨਾਲ ਭਰਪੂਰ ਰਿਹਾ ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ‘ਚ 80 ਵਾਂ ਆਜ਼ਾਦੀ ਦਿਵਸ ਸਮਰਾਲਾ, (ਕੁਲਵਿੰਦਰ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੀਆਂ ਭਾਵਨਾਵਾਂ ਜਗਾਉਣ ਵਾਲਾ ਰਿਹਾ। ਸਮਾਗਮ ਦਾ ਆਰੰਭ ਫਾਦਰ ਅਮਲ ਵਰਗੀਜ਼, ਪ੍ਰਿੰਸੀਪਲ ਸਿਸਟਰ ਐਨ. ਰੋਜ, ਸਿਸਟਰ ਫਲਾਰਲੈਟ, ਸਿਸਟਰ ਲੀਜੀਆ ਜੋਸਫ ਅਤੇ ਸਿਸਟਰ ਅਨਿਲਾ ਪੌਲ ਦੇ ਆਉਣ ਨਾਲ ਸ਼ੁਰੂ ਹੋਇਆ। ਇਸ ਸਮਾਗਮ ਦੀ ਸ਼ੁਰੂਆਤ ਦੇਸ਼-ਭਗਤੀ ਭਰਪੂਰ ਸਮੂਹ ਗਾਣ ਨਾਲ ਹੋਈ, ਜਿਸ ਵਿਚ ਵੱਖ-ਵੱਖ ਸਮੂਹ ਹਾਊਸਾਂ ਦੇ ਵਿਦਿਆਰਥੀਆਂ ਨੇ ਦਿਲ ਨੂੰ ਛੂਹਣ ਵਾਲੇ ਗੀਤ ਗਾਏ ਛੋਟੇ ਬੱਚਿਆਂ ਦੁਆਰਾ ਰਾਣੀ ਝਾਂਸੀ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਮਹਾਤਮਾ ਗਾਂਧੀ ਦੇ ਰੋਲ ਬਾਖ਼ੂਬੀ ਨਿਭਾਏ ਗਏ। ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤਾਂ ਦੇ ਜੀਵਨ ਨਾਲ ਸੰਬੰਧਿਤ ਕੋਰਿਓਗ੍ਰਾਫੀ ਪੇਸ਼ ਕੀਤੀ ਗਈ ਜੋ ਕਿ ਦਿਲ ਨੂੰ ਛੂਹਣ ਵਾਲੀ ਸੀ। ਆਖੀਰ ਵਿੱਚ ਫਾਦਰ ਵਰਗੀਜ ਵਲੋਂ ਦੇਸ਼ ਭਗਤੀ ਭਰਪੂਰ ਸਪੀਚ ਦਿੱਤੀ ਗਈ ਤੇ ਬੱਚਿਆਂ ਨੂੰ ਦੇਸ਼ ਭਗਤੀ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਤੇ ਉਨ੍ਹਾਂ ਦੇ ਦਰਸਾਏ ਰਸਤੇ ‘ਤੇ ਚੱਲ ਕੇ ਆਪਣੇ ਸਮਾਜ ਨੂੰ ਵਧੀਆ ਬਣਾਉਣ ਦੀ ਸਿੱਖਿਆ ਦਿੱਤੀ ਗਈ। ਸਿਸਟਰ ਐਨ. ਰੋਜ਼ ਵਲੋਂ ਫਾਦਰ ਅਮਲ ਵਰਗੀਜ ਦਾ ਸਮਾਗਮ ਵਿਚ ਪਹੁੰਚਣ ‘ਤੇ ਧੰਨਵਾਦ ਕੀਤਾ ਅਤੇ ਨਾਲ ਹੀ ਵਿਦਿਆਰਥੀਆਂ ਦੀ ਕਲਾਕਾਰੀ ਤੇ ਅਦਾਕਾਰੀ ਦੀ ਪ੍ਰਸ਼ੰਸਾ ਵੀ ਕੀਤੀ ਤੇ ਹੱਲਾਸ਼ੇਰੀ ਦਿੱਤੀ। ਪੰਡਾਲ ਵਿਚ ਮੌਜੂਦ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਤੇ ਫਾਦਰ ਅਮਲ ਵਰਗੀਜ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਭੰਗੜਾ ਪਾਰਟੀ ਦੇ ਜੋਸ਼ ਨੂੰ ਦੇਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਤਾੜੀਆਂ ਨਾਲ ਪੰਡਾਲ ਗੂੰਜਣ ਲਗਾ ਦਿੱਤਾ ਅਤੇ ਰਾਸ਼ਟਰੀ ਗਾਇਨ ਨਾਲ ਇਸ ਸਮਾਗਮ ਦੀ ਸਮਾਪਤੀ ਹੋਈ। ਸਰਸਵਤੀ ਸਕੂਲ ਦੋਰਾਹਾ ਵਿਖੇ ਆਜ਼ਾਦੀ ਦਿਵਸ ਮਨਾਇਆ ਦੋਰਾਹਾ, (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਭਾਗ ਲੈਂਦਿਆਂ ਵੱਖ-ਵੱਖ ਸਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਦੇਸ਼ ਭਗਤੀ ਭਰਪੂਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸੀਨੀਅਰ ਕਲਾਸਾਂ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੀ ਸੁਰੀਲੀ ਪੇਸ਼ਕਾਰੀ ਨੇ ਹਾਜ਼ਰੀਨ ਨੂੰ ਦੇਸ਼ ਪ੍ਰੇਮ ਦੇ ਰੰਗ ਵਿਚ ਰੰਗ ਦਿੱਤਾ। ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ‘ਤੇ ਮਨਮੋਹਕ ਨ੍ਰਿਤ ਵੀ ਪੇਸ਼ ਕੀਤੇ ਗਏ। ਅੰਤ ਵਿੱਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਂ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਪ੍ਰੋਗਰਾਮ ਪੇਸ਼ ਕਰ ਕੇ ਦੇਸ਼ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟਾਇਆ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡੀ. ਐੱਸ. ਗੁਸਾਈਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਕਿੰਡਰ ਗਾਰਟਨ ਸਕੂਲ ਸਮਰਾਲਾ ’ਚ ਸੁਤੰਤਰਤਾ ਦਿਵਸ ਮਨਾਇਆ ਸਮਰਾਲਾ, (ਗੋਪਾਲ ਸੋਫਤ)-ਸਥਾਨਕ ਕਿੰਡਰ ਗਾਰਟਨ ਸੀ. ਸੈਂ. ਸਕੂਲ ਵਿਚ ਸਵੇਰ ਦੀ ਸਭਾ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਅਤੇ ਪ੍ਰਿੰਸੀਪਲ ਰਣਜੋਤ ਕੌਰ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ। ਇਸ ਤੋਂ ਉਪਰੰਤ ਬੱਚਿਆਂ ਨੇ ਮਾਰਚ ਪਾਸ ਕੀਤਾ ਅਤੇ ਰਾਸ਼ਟਰੀ ਗੀਤ ਪੇਸ਼ ਕੀਤਾ। ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ‘ਤੇ ਕੋਰਿਓਗ੍ਰਾਫੀ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ‘ਤੇ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਬ੍ਰਿਟਿਸ਼ ਸਾਮਰਾਜ ਨੇ ਈਸਟ ਇੰਡੀਆ ਕੰਪਨੀ ਰਾਹੀਂ ਭਾਰਤ ‘ਤੇ 150 ਸਾਲ ਰਾਜ ਕੀਤਾ। ਭਾਰਤ ਛੱਡੋ ਅੰਦੋਲਨ ਦੇ ਕਾਰਨ 1947 ਵਿਚ ਭਾਰਤੀ ਨਾਗਰਿਕਾਂ ਨੂੰ ਅੰਤ ਵਿਚ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲੀ। ਸਾਨੂੰ ਸਾਰਿਆਂ ਨੂੰ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਿਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ। ਅੰਤ ਵਿਚ ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ, ਪ੍ਰਿੰਸੀਪਲ ਰਣਜੋਤ ਕੌਰ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਸਾਹਨੇਵਾਲ (ਅਮਰਜੀਤ ਸਿੰਘ ਮੰਗਲੀ, ਹਨੀ ਚਾਠਲੀ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸਾਹਨੇਵਾਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਪੱਧਰ ਦੀ ਸਮਾਜਿਕ, ਨਿਆਂ ਸੰਸਥਾ ਦੇ ਨੁਮਾਇੰਦੇ ਵਜੋਂ ਨਿਯੁਕਤ ਸੁਖਵਿੰਦਰ ਸਿੰਘ ਬਿੰਦਰਾ ਨੇ ਸ਼ਿਰਕਤ ਕੀਤੀ। ਇਸ ਦਿਵਸ ਦੀ ਮਹੱਤਤਾ ਬਾਰੇ ਭੂਮਿਕਾ ਤੋਂ ਮਗਰੋਂ ਦੇਸ਼ ਨਾਲ ਸੰਬੰਧਿਤ ਪ੍ਰਾਰਥਨਾ ਗੀਤ ਪੇਸ਼ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਵਲੋਂ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ। ਇਸ ਮਗਰੋਂ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਨਾਚ, ਡਰਾਮੇ, ਕੋਰੀਓਗ੍ਰਾਫ਼ੀ ਅਤੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਨਾਟਕ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਵਲੋਂ ਖੇਡਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮਗਰੋਂ ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿਚ ਆਜ਼ਾਦੀ ਦੀ ਮਹੱਤਤਾ ਦਰਸਾਉਂਦੇ ਹੋਏ ਕਿਹਾ ਕਿ ਇਹ ਆਜ਼ਾਦੀ ਅਸੀਂ ਬਹੁਤ ਮਹਿੰਗੇ ਮੁੱਲ ‘ਤੇ ਪ੍ਰਾਪਤ ਕੀਤੀ ਹੈ ਤੇ ਇਸ ਨੂੰ ਕਾਇਮ ਰੱਖਣ ਲਈ ਅਸੀਂ ਹਰ ਕੋਸ਼ਿਸ਼ ਕਰਨੀ ਹੈ। ਸਕੂਲ ਦੇ ਡਾਇਰੈਕਟਰ ਫਾਦਰ ਜ਼ੇਵੀਅਰ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਦੇਸ਼ ਦੀ ਉੱਨਤੀ ਵਿਚ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੱਤੀ। ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਨੇ ਇਸ ਸਮਾਗਮ ਨੂੰ ਚਾਰ ਚੰਨ ਲਾ ਦਿੱਤੇ। ਇਸ ਮੌਕੇ ‘ਵੱਖਰੇ ਦ੍ਰਿਸ਼ਾਂ ਤੋਂ ਪਾਰ ਦੀ ਸਾਂਝ ਪ੍ਰਦਰਸ਼ਨੀ’ ਵਿਸ਼ੇਸ਼ ਧਿਆਨ ਦਾ ਕੇਂਦਰ ਰਹੀ ਜਿਸ ਵਿਚ ਵਿਦਿਆਰਥੀਆਂ ਵਲੋਂ ਆਪਸੀ ਪਿਆਰ ਅਤੇ ਸਾਂਝ ਨੂੰ ਕਲਾ ਦੇ ਜ਼ਰੀਏ ਉਜਾਗਰ ਕੀਤਾ ਗਿਆ। ਵੱਖ-ਵੱਖ ਖੇਤਰਾਂ ਦੇ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਆਪਣੀ ਸੰਸਕ੍ਰਿਤੀ ਨੂੰ ਸਾਂਝਾ ਕਰਦੇ ਹੋਏ ਸਮਾਜਿਕ ਨਫ਼ਰਤ ਨੂੰ ਖ਼ਤਮ ਕਰਨ ਅਤੇ ਅਮਨ ਸ਼ਾਂਤੀ ਨਾਲ ਰਹਿਣ ਦਾ ਸੁਨੇਹਾ ਦਿੱਤਾ। ਵੱਖ-ਵੱਖ ਪ੍ਰਾਂਤਾਂ ਦੇ ਖਾਣਿਆਂ ਦਾ ਵੀ ਪ੍ਰਬੰਧ ਕੀਤਾ ਗਿਆ। ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੀ ਇਸ ਪ੍ਰਦਰਸ਼ਨੀ ਦੇ ਅੰਤ ਵਿਚ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਰਾਸ਼ਟਰੀ ਗਾਨ ਦੀ ਗੂੰਜ ਨਾਲ ਇਸ ਸਮਾਗਮ ਦੀ ਸਮਾਪਤੀ ਹੋਈ।
ਪਿਛਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ ਵਿਖੇ ਲੱਗੀਆਂ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ ਅਗਲੀ ਖ਼ਬਰ ਜੇ. ਆਈ. ਐੱਸ. ਮੈਡੀਕਲ ਸੰਸਥਾ ਭੁੱਟਾ (ਲੁਧਿਆਣਾ) ਵਲੋਂ 80ਵੇਂ ਆਜ਼ਾਦੀ ਦਿਵਸ ’ਤੇ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।