21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾ.ਕਿ.ਯੂ. ਰਾਜੇਵਾਲ ਚੰਡੀਗੜ੍ਹ ਰੈਲੀ ’ਚ ਭਾਰੀ ਗਿਣਤੀ ’ਚ ਸ਼ਮੂਲੀਅਤ ਕਰੇਗੀ-ਕਿਸਾਨ ਆਗੂ

ਕੁਹਾੜਾ, 20 ਅਗਸਤ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਇਕ ਸਤੰਬਰ ਨੂੰ ਹੋਣ ਜਾ ਰਹੀ ਰੈਲੀ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫ਼ਲੇ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਅਜਮੇਰ ਸਿੰਘ ਮੇਹਲੋਂ, ਮਨਜੀਤ ਸਿੰਘ ਗਿੱਲ, ਕੁਲਦੀਪ ਸਿੰਘ ਗੱਦੋਵਾਲ ਅਤੇ ਰਵਿੰਦਰ ਸਿੰਘ ਗਰਚਾ ਨੇ ਕੀਤਾ।

ਅਜੀਤ ਡੈਸਕ 21-08-2026
ਕੁਹਾੜਾ, 20 ਅਗਸਤ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਇਕ ਸਤੰਬਰ ਨੂੰ ਹੋਣ ਜਾ ਰਹੀ ਰੈਲੀ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫ਼ਲੇ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਅਜਮੇਰ ਸਿੰਘ ਮੇਹਲੋਂ, ਮਨਜੀਤ ਸਿੰਘ ਗਿੱਲ, ਕੁਲਦੀਪ ਸਿੰਘ ਗੱਦੋਵਾਲ ਅਤੇ ਰਵਿੰਦਰ ਸਿੰਘ ਗਰਚਾ ਨੇ ਕੀਤਾ। ਆਗੂਆਂ ਨੇ ਕਿਹਾ ਕਿ ਰੈਲੀ ਵਿਚ ਸ਼ਮੂਲੀਅਤ ਕਰ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਯੋਗ ਹੱਲ ਕੱਢਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ। ਆਗੂਆਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 1 ਸਤੰਬਰ ਦੀ ਚੰਡੀਗੜ੍ਹ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਕਿਸਾਨ ਏਕਤਾ ਦਾ ਪ੍ਰਗਟਾਵਾ ਕਰਨ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਪਿਛਲੀ ਖ਼ਬਰ ਖੰਨਾ-ਮੰਡੀ ਗੋਬਿੰਦਗੜ੍ਹ ਵਿਚਕਾਰ ਰੇਲ ਗੱਡੀ ਦੀ ਲਪੇਟ ’ਚ ਆ ਕੇ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਖੰਨਾ ਦੇ ਸਿਵਲ ਹਸਪਤਾਲ ’ਚ ਸਫਾਈ ਸੇਵਕਾਂ ਦੀ ਹੜਤਾਲ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।