21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਖੰਨਾ-ਮੰਡੀ ਗੋਬਿੰਦਗੜ੍ਹ ਵਿਚਕਾਰ ਰੇਲ ਗੱਡੀ ਦੀ ਲਪੇਟ ’ਚ ਆ ਕੇ ਅਣਪਛਾਤੇ ਵਿਅਕਤੀ ਦੀ ਮੌਤ

ਸਮਰਾਲਾ, 20 ਅਗਸਤ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਸੱਤ ਦਿਨਾਂ ਲਈ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਸਬੰਧੀ ਲਗਾਏ ਜਾ ਰਹੇ ਮੋਰਚੇ ਸਬੰਧੀ ਚਰਚਾ ਕੀਤੀ ਗਈ।

ਅਜੀਤ ਡੈਸਕ 21-08-2026
ਸਮਰਾਲਾ, 20 ਅਗਸਤ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਸੱਤ ਦਿਨਾਂ ਲਈ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਸਬੰਧੀ ਲਗਾਏ ਜਾ ਰਹੇ ਮੋਰਚੇ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿਚ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਅਤੇ ਪਰਮਿੰਦਰ ਸਿੰਘ ਪਾਲਮਾਜਰਾ ਸੂਬਾ ਜਨਰਲ ਸਕੱਤਰ ਵਿਸ਼ੇਸ਼ ਤੌਰ ‘ਤੇ ਪੁੱਜੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਐੱਸ. ਕੇ. ਐੱਮ. ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਧਰਨੇ ਸਬੰਧੀ ਲਾਮਬੰਦੀ ਕਰਨ ਦਾ ਫ਼ੈਸਲਾ ਕੀਤਾ ਗਿਆ ਅਤੇ ਹਰੇਕ ਪਿੰਡ ਵਿਚੋਂ ਇੱਕ ਕਾਫ਼ਲਾ ਜਾਣਾ ਯਕੀਨੀ ਬਣਾਇਆ ਜਾਵੇ। ਅਵਤਾਰ ਸਿੰਘ ਮੇਹਲੋਂ ਨੇ ਕਿਹਾ ਕਿ ਖਾਦ ਫ਼ੈਕਟਰੀਆਂ ਵਲੋਂ ਖਾਦਾਂ ਦੇ ਰੇਟਾਂ ਵਿਚ ਕੀਤੇ ਵਾਧੇ ਦੀ ਘੋਰ ਨਿੰਦਾ ਕੀਤੀ, ਆਵਾਰਾ ਫਿਰਦੇ ਪਸ਼ੂਆਂ ਅਤੇ ਕੁੱਤਿਆਂ ਦੇ ਵੱਧ ਰਹੇ ਆਤੰਕ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਪਰਮਿੰਦਰ ਸਿੰਘ ਪਾਲਮਾਜਰਾ ਨੇ ਮੋਦੀ ਸਰਕਾਰ ਦੁਆਰਾ ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤੇ ਸਬੰਧੀ ਬੋਲਦਿਆਂ ਕਿਹਾ ਕਿ ਇਸ ਸਮਝੌਤੇ ਵਿਚੋਂ ਖੇਤੀਬਾੜੀ, ਪੋਲਟਰੀ ਅਤੇ ਡੇਅਰੀ ਨਾਲ ਸਬੰਧਿਤ ਵਸਤੂਆਂ ਨੂੰ ਬਾਹਰ ਰੱਖੇ ਜਾਣ ਦੀ ਮੰਗ ਕੀਤੀ। ਲੈਂਡ ਪੂਲਿੰਗ ਰਾਹੀਂ ਕਿਸਾਨਾਂ ਦੀ ਵਾਹੀਯੋਗ ਜ਼ਮੀਨ ਐਕੁਆਇਰ ਕਰਨ ਦਾ ਵਿਰੋਧ ਕੀਤਾ ਗਿਆ। ਐੱਮ. ਐੱਸ. ਪੀ. ਗਰੰਟੀ ਕਾਨੂੰਨ ਮੁਤਾਬਿਕ ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਕਾਨੂੰਨ ਬਣਾਇਆ ਜਾਵੇ। ਪੰਜਾਬ ਦੇ ਪਾਣੀ ਸੰਕਟ ਨੂੰ ਦੇਖਦੇ ਹੋਏ ਹਰ ਘਰ ਅਤੇ ਹਰ ਖੇਤ ਤੱਕ ਦਰਿਆਈ ਪਾਣੀ ਪਹੁੰਚਾਇਆ ਜਾਵੇ। ਮਨਜੀਤ ਸਿੰਘ ਢੀਂਡਸਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖ਼ਾਨਗੀ ਵਸੀਅਤ ਮੁਤਾਬਿਕ ਇੰਤਕਾਲ ਦਾ ਅਧਿਕਾਰ ਪਹਿਲਾਂ ਦੀ ਤਰ੍ਹਾਂ ਤਹਿਸੀਲਦਾਰ ਨੂੰ ਦਿੱਤਾ ਜਾਵੇ, ਐੱਸ. ਡੀ. ਐੱਮਾਂ. ਨੂੰ ਦਿੱਤੇ ਅਧਿਕਾਰ ਵਾਪਸ ਲਏ ਜਾਣ ਇਸ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਖੱਜਲ-ਖੁਆਰੀ ਹੋ ਰਹੀ ਹੈ। ਬਿਜਲੀ ਸੋਧ ਬਿੱਲ ਅਤੇ ਬੀਜ ਸੋਧ ਬਿੱਲ ਦੋਵੇਂ ਰੱਦ ਕੀਤੇ ਜਾਣ, ਦਿੱਲੀ ਅੰਦੋਲਨ ਵਾਲੇ ਪੁਲਿਸ ਕੇਸ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਲਗਾਏ ਜਾ ਰਹੇ ਚੰਡੀਗੜ੍ਹ ਧਰਨੇ ਵਿਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪੱਧਰ ਦੇ ਸਮੂਹ ਅਹੁਦੇਦਾਰਾਂ ਅਤੇ ਬਲਾਕ ਪੱਧਰੀ ਪ੍ਰਧਾਨਾਂ ਦੀਆਂ ਇਸ ਧਰਨੇ ਸਬੰਧੀ ਪਿੰਡ-ਪਿੰਡ ਜਾ ਕੇ ਜਾਗਰੂਕ ਕਰਨ ਸਬੰਧੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਸੱਤ ਦਿਨਾਂ ਧਰਨਾ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕੁੱਝ ਸੋਚਣ ਲਈ ਮਜਬੂਰ ਕਰ ਦੇਵੇ। ਇਸ ਮੌਕੇ ਅੰਮ੍ਰਿਤ ਸਿੰਘ ਰਾਜੇਵਾਲ, ਪਮਨਦੀਪ ਸਿੰਘ ਮੇਹਲੋਂ, ਜਗਜੀਤ ਸਿੰਘ ਮੁਤੋਂ, ਇੰਦਰ ਸਿੰਘ ਜੌਲੀ ਜੰਡਿਆਲੀ, ਦਰਸ਼ਨ ਸਿੰਘ ਕੜਿਆਣਾ ਸਾਰੇ ਜ਼ਿਲ੍ਹਾ ਲੁਧਿਆਣਾ ਮੀਤ ਪ੍ਰਧਾਨ, ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਪ੍ਰਧਾਨ ਸਮਰਾਲਾ, ਬੇਅੰਤ ਸਿੰਘ ਤੁਰਮਰੀ ਬਲਾਕ ਪ੍ਰਧਾਨ ਖੰਨਾ, ਬਲਵੰਤ ਸਿੰਘ ਮੰਜਾਲੀਆਂ ਮੀਤ ਪ੍ਰਧਾਨ ਬਲਾਕ ਸਮਰਾਲਾ, ਚਰਨਜੀਤ ਸਿੰਘ ਸਰਪੰਚ ਪਾਲਮਾਜਰਾ ਬਲਾਕ ਮੀਤ ਪ੍ਰਧਾਨ, ਫ਼ੌਜੀ ਸਤਵੰਤ ਸਿੰਘ ਪਾਲਮਾਜਰਾ ਬਲਾਕ ਮੀਤ ਪ੍ਰਧਾਨ, ਫ਼ੌਜੀ ਮਲਕੀਤ ਸਿੰਘ ਪਪੜੌਦੀ ਬਲਾਕ ਮੀਤ ਪ੍ਰਧਾਨ, ਹਰਪਾਲ ਸਿੰਘ ਬੰਬ ਬਲਾਕ ਮੀਤ ਪ੍ਰਧਾਨ, ਮੇਜਰ ਸਿੰਘ, ਅਮਰਿੰਦਰ ਸਿੰਘ, ਹਰਵਿੰਦਰ ਸਿੰਘ ਬੱਬੂ, ਡਾ. ਹਰਬੰਸ ਸਿੰਘ, ਦਿਲਰਾਜ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ, ਮੱਘਰ ਸਿੰਘ, ਮੇਵਾ ਸਿੰਘ, ਰਣਧੀਰ ਸਿੰਘ, ਅਮਰੀਕ ਸਿੰਘ, ਕਾਲਾ, ਕਮਿੱਕਰ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸਤਿੰਦਰ ਸਿੰਘ, ਹਰਚੰਦ ਸਿੰਘ, ਸੁਖਦੀਪ ਸਿੰਘ ਲਾਲੀ, ਰਣਧੀਰ ਸਿੰਘ, ਜਗਦੇਵ ਸਿੰਘ, ਜਸਵਿੰਦਰ ਸਿੰਘ ਇਕਾਈ ਪ੍ਰਧਾਨ, ਕੁਲਵਿੰਦਰਜੀਤ ਸਿੰਘ, ਹਰਮਨਜੋਤ ਸਿੰਘ, ਜਗਤਾਰ ਸਿੰਘ, ਸਿਕੰਦਰ ਸਿੰਘ, ਕਸ਼ਮੀਰਾ ਸਿੰਘ ਮਾਦਪੁਰ, ਦਰਸ਼ਨ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ ਰਾਏ, ਨਿਰਮਲ ਸਿੰਘ ਆਦਿ ਤੋਂ ਇਲਾਵਾ ਯੂਨੀ ਅਨ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ 2 ਕਿਸਾਨਾਂ ਦੀਆਂ 5 ਮੱਝਾਂ ਚੋਰੀ, ਪੁਲਿਸ ਕਰ ਰਹੀ ਹੈ ਜਾਂਚ ਅਗਲੀ ਖ਼ਬਰ ਭਾ.ਕਿ.ਯੂ. ਰਾਜੇਵਾਲ ਚੰਡੀਗੜ੍ਹ ਰੈਲੀ ’ਚ ਭਾਰੀ ਗਿਣਤੀ ’ਚ ਸ਼ਮੂਲੀਅਤ ਕਰੇਗੀ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।