ਕਿਸਾਨ ਯੂਨੀਅਨ ਰਾਜੇਵਾਲ ਵਲੋਂ ਵੀ ਅੱਜ ਦੇ ਬੰਦ ਦੀ ਹਮਾਇਤ
ਸਮਰਾਲਾ, 20 ਅਗਸਤ (ਗੋਪਾਲ ਸੋਫਤ)-ਭਾਰਤੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਵੀ ਕੱਲ੍ਹ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਸ਼ਾਂਤ ਰਹਿ ਕੇ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੇ ਬਿਮਾਰ ਹੋਣ ‘ਤੇ ਵੀ ਉਸ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ।
ਬਲਵੀਰ ਸਿੰਘ ਰਾਜੇਵਾਲ ਪ੍ਰਧਾਨ ਬੀ. ਕੇ. ਯੂ.।
21-08-2026