22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕਰਦਿਆਂ ਬਾਜ਼ਾਰ ਬੰਦ ਕਰਵਾਇਆ

ਮਾਛੀਵਾੜਾ ਸਾਹਿਬ, 21 ਅਗਸਤ (ਅਲਬੇਲਾ)-ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ‘ਤੇ ਅੱਜ ਮਾਛੀਵਾੜਾ ਸਾਹਿਬ ਦੇ ਬਾਜ਼ਾਰਾਂ ਵਿਚ ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਦੁਕਾਨਾਂ ਬੰਦ ਕਰ ਦੇਣ।

ਮਾਛੀਵਾੜਾ ਵਿਖੇ ਬਾਜ਼ਾਰ ਬੰਦ ਕਰਵਾਉਂਦੇ ਹੋਏ ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਅਤੇ ਹੋਰ। ਤਸਵੀਰ : ਰਾਜਦੀਪ ਅਲਬੇਲਾ 22-08-2026
ਮਾਛੀਵਾੜਾ ਸਾਹਿਬ, 21 ਅਗਸਤ (ਅਲਬੇਲਾ)-ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ‘ਤੇ ਅੱਜ ਮਾਛੀਵਾੜਾ ਸਾਹਿਬ ਦੇ ਬਾਜ਼ਾਰਾਂ ਵਿਚ ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਦੁਕਾਨਾਂ ਬੰਦ ਕਰ ਦੇਣ। ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਵਲੋਂ ਸਮੂਹ ਇਲਾਕਾ ਨਿਵਾਸੀਆਂ ਤੇ ਦੁਕਾਨਦਾਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਬੰਦ ਨੂੰ ਪੂਰਨ ਤੌਰ ‘ਤੇ ਸਮਰਥਨ ਦਿੰਦਿਆਂ ਸਫਲ ਬਣਾਇਆ। ਇਸ ਮੌਕੇ ਕੁਲਦੀਪ ਸਿੰਘ ਰਾਜਗੜ੍ਹ, ਗਗਨ ਗਿੱਲ ਚਮਕੌਰ ਸਾਹਿਬ, ਦਿਆਲ ਸਿੰਘ, ਗੁਰਪ੍ਰੀਤ ਸਿੰਘ, ਸਨੀ ਖ਼ਾਲਸਾ, ਬਿੰਦਾ ਬਾਬਾ, ਸਤਵੀਰ ਸਿੰਘ, ਅਜੇ ਕੁਮਾਰ, ਜਸਪ੍ਰੀਤ ਸਿੰਘ ਨਾਗਰਾ, ਬਲਦੇਵ ਸਿੰਘ, ਨਾਜ਼ਰ ਸਿੰਘ ਮੁਗਲੇਵਾਲ, ਕਮਲਜੀਤ ਸਿੰਘ, ਲਖਵੀਰ ਸਿੰਘ, ਵਿਕਰਮਜੀਤ ਸਿੰਘ ਧਨੂੰਰ, ਗੁਰਪਾਲ ਸਿੰਘ ਸਚਦੇਵਾ, ਸੁੱਚਾ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਤਲੁਜ ਦਰਿਆ ਵਾਲੀਆਂ ਨਾਜਾਇਜ਼ ਖੱਡਾਂ ਵਿੱਚ ਪਾਣੀ ਭਰਿਆ ਲੋਕਾਂ ਵੱਲੋਂ ਪਹਿਲਾਂ ਹੀ ਡੂੰਘਾਈ ਵਾਲੇ ਰਕਬੇ ਨੂੰ ਨਾਜਾਇਜ਼ ਮ... ਅਗਲੀ ਖ਼ਬਰ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਇਲ ’ਚ ਕੀਤਾ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।