ਸਿਹਤ ਵਿਭਾਗ ਦੇ ਕੱਚੇ ਸਫਾਈ ਸੇਵਕਾਂ ਨੇ ਕੀਤਾ ਰੋਸ ਮਾਰਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਐਸ. ਡੀ. ਐਮ. ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ
ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)- ਸਿਹਤ ਵਿਭਾਗ ਵਿੱਚ ਠੇਕਾ ਅਤੇ ਆਊਟਸੋਰਸਿੰਗ ਦੇ ਆਧਾਰ ’ਤੇ ਕੰਮ ਕਰ ਰਹੇ ਦਰਜਾ ਚਾਰ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਮਾਰਚ ਕੀਤਾ ਗਿਆ। ਸਿਵਲ ਹਸਪਤਾਲ ਖੰਨਾ ਤੋਂ ਐਸਡੀਐਮ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ ਉਪਰੰਤ ਐਸਡੀਐਮ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।
ਅਜੀਤ ਡੈਸਕ
23-08-2026