24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਦੇ ਮਿਨਿਸਟੀਰੀਅਲ ਕਾਮਿਆਂ ਨੇ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ 26 ਅਗਸਤ ਤੱਕ ਵਧਾਈ

ਪਾਇਲ, 23 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹਾਜ਼ਰ ਸੂਬਾ ਲੀਡਰਸ਼ਿਪ ਵਿਭਾਗੀ ਜਥੇਬੰਦੀਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਇਲਾਵਾ ਜਿਲਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਹਾਜ਼ਰ ਹੋਏ।

ਅਜੀਤ ਡੈਸਕ 24-08-2026
ਪਾਇਲ, 23 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹਾਜ਼ਰ ਸੂਬਾ ਲੀਡਰਸ਼ਿਪ ਵਿਭਾਗੀ ਜਥੇਬੰਦੀਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਇਲਾਵਾ ਜਿਲਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਮਿਤੀ 17 ਅਗਸਤ ਤੋਂ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਦਾ ਰਿਵਿਊ ਕੀਤਾ ਗਿਆ ਅਤੇ ਅਗਲੀ ਵਿਉਂਤਬੰਦੀ ਲਈ ਵਿਚਾਰ ਲਏ ਗਏ। ਸਮੁੱਚੀ ਲੀਡਰਸ਼ਿਪ ਨੇ ਪਿਛਲੇ ਹਫਤੇ ਤੋਂ ਲਗਾਤਾਰ ਚੱਲ ਰਹੀ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਨੂੰ ਮੁਕੰਮਲ ਕਾਮਯਾਬ ਦੱਸਿਆ ਅਤੇ ਇਹ ਵੀ ਦੱਸਿਆ ਕਿ ਮੁਲਾਜ਼ਮਾਂ ਦੇ ਵਿੱਚ ਇਸ ਸਮੇਂ ਭਗਵੰਤ ਮਾਨ ਸਰਕਾਰ ਵਿਰੁੱਧ ਬਹੁਤ ਜਿਆਦਾ ਰੋਸ ਪਾਇਆ ਜਾ ਰਿਹਾ ਹੈ ਤੇ ਸਰਕਾਰ ਨੂੰ 2027 ਵਿੱਚ ਚਲਦਾ ਕਰ ਦੇਣ ਲਈ ਉਤਾਵਲੇ ਹਨ। ਇਸ ਲਈ ਸਮੁੱਚੀ ਲੀਡਰਸ਼ਿਪ ਵੱਲੋਂ ਇਸ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਨੂੰ 26 ਅਗਸਤ ਤੱਕ ਵਧਾਉਣ ਅਤੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਦਫਤਰਾਂ ਨੂੰ ਕੁੰਡੇ ਲਾਉਣ ਦਾ ਸੁਝਾ ਦਿੱਤਾ। ਇਸ ਸਬੰਧੀ ਪ੍ਰੈਸ ਨੋਟ ਰਾਹੀਂ ਗੁਰਪ੍ਰੀਤ ਸਿੰਘ ਖਟੱੜਾ ਸੂਬਾ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਹੜਤਾਲ ਦੌਰਾਨ 24 ਅਗਸਤ ਨੂੰ ਜਿਲਾ ਲੀਡਰਸ਼ਿਪ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਜਾ ਕੇ 27 ਅਗਸਤ, 2026 ਦੇ ਪੰਜਾਬ ਮਹਾਬੰਦ ਦੇ ਐਕਸ਼ਨ ਨੂੰ ਕਾਮਯਾਬ ਕਰਨ ਲਈ ਸਾਥੀਆਂ ਨੂੰ ਮੋਟੀਵੇਟ ਕੀਤਾ ਜਾਵੇਗਾ। 25 ਅਗਸਤ ਨੂੰ ਜਿਲਾ ਹੈਡ ਕੁਆਰਟਰਾਂ ਤੇ ਮੁਲਾਜ਼ਮ ਵਿਰੋਧੀ ਚਿਹਰੇ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਕਾਕਰੋਚ ਪਾਰਟੀ ਦੇ ਸੌਰਵ ਦਾਸ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਰੋਸ ਰੈਲੀ ਕਰਨ ਉਪਰੰਤ ਇਹਨਾਂ ਦੇ ਪੁਤਲੇ ਲੈਕੇ ਰੋਸ ਮਾਰਚ ਕੀਤਾ ਜਾਵੇਗਾ ਅਤੇ ਪੁਤਲੇ ਫੂਕੇ ਜਾਣਗੇ। ਮਿਤੀ 26 ਅਗਸਤ ਨੂੰ ਕਲਮ ਛੋੜ ਹੜਤਾਲ ਕਰਕੇ ਦਫਤਰਾਂ ਦੇ ਕੰਮ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਆਪਣੀਆਂ ਆਪਣੀਆਂ ਸੀਟਾਂ ਛੱਡ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। 27 ਅਗਸਤ ਨੂੰ ਸਮੁੱਚੇ ਪੰਜਾਬ ਦੇ ਸਰਕਾਰੀ/ਅਰਧ ਸਰਕਾਰੀ ਦਫਤਰਾਂ ਵਿੱਚ ਕੰਮ ਕਰਦੇ ਦਫਤਰੀ ਕਾਮੇ ਅਤੇ ਇਹਨਾਂ ਨਾਲ ਜੁੜੇ ਭਰਾਤਰੀ ਜਥੇਬੰਦੀਆਂ ਦੇ ਕਾਮੇ ਸਮੂਹਿਕ ਛੁੱਟੀ ਲੈ ਕੇ ਦਫਤਰਾਂ ਨੂੰ ਕੁੰਡੇ ਲਾ ਕੇ ਬੰਦ ਰੱਖਣਗੇ।
ਪਿਛਲੀ ਖ਼ਬਰ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸਮਰਥਨ ਮਿਲਣ ਲੱਗਾ-ਵਿਧਾਇਕ ਇਯਾਲੀ ਅਗਲੀ ਖ਼ਬਰ ਬਲਾਕ ਖੰਨਾ ’ਚ ਹੋਏ ਸੋਲਰ ਲਾਇਟਾਂ ਦੇ ਘਪਲੇ ਵਿਚ ਸ਼ਾਮਿਲ ਅਧਿਕਾਰੀਆਂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।