25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਧਿਆਪਕਾਂ ਵਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈ ਕੇ ਮਹਾਂ ਹੜਤਾਲ ਵਿਚ ਵੱਡੇ ਪੱਧਰ ’ਤੇ ਕੀਤੀ ਜਾਵੇਗੀ ਸ਼ਮੂਲੀਅਤ-ਜਗਜੀਤ ਸਿੰਘ, ਗੁਰਪ੍ਰੀਤ ਸਿੰਘ

ਸਾਹਨੇਵਾਲ, 24 ਅਗਸਤ (ਹਨੀ ਚਾਠਲੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਵਲੋਂ ਸਾਂਝੇ ਤੌਰ ‘ਤੇ ਜਾਰੀ ਪ੍ਰੈੱਸ ਬਿਆਨ ਵਿਚ ਦੱਸਿਆ ਗਿਆ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦੀਆਂ ਵਿੱਤੀ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਮਹਾਂ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ।

ਅਜੀਤ ਡੈਸਕ 25-08-2026
ਸਾਹਨੇਵਾਲ, 24 ਅਗਸਤ (ਹਨੀ ਚਾਠਲੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਵਲੋਂ ਸਾਂਝੇ ਤੌਰ ‘ਤੇ ਜਾਰੀ ਪ੍ਰੈੱਸ ਬਿਆਨ ਵਿਚ ਦੱਸਿਆ ਗਿਆ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦੀਆਂ ਵਿੱਤੀ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਮਹਾਂ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈ੍ਰੱਸ ਸਕੱਤਰ ਮਨੋਜ ਕੁਮਾਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਜਗਮੀਤ ਸਿੰਘ, ਹਰਵਿੰਦਰ ਸਿੰਘ ਪੁੜੈਣ, ਨਵੀਨ ਕਪਿਲਾ ਅਤੇ ਸਿਮਰਜੋਤ ਸਿੰਘ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਸਮੇਤ ਸਮੂਹ ਮੁਲਾਜ਼ਮ ਵਰਗ ਦੀਆਂ ਵਿੱਤੀ ਮੰਗਾਂ ਨੂੰ ਸੰਜੀਦਗੀ ਨਾਲ ਵਿਚਾਰਿਆ ਨਹੀਂ ਜਾ ਰਿਹਾ, ਜਿਸ ਦੇ ਰੋਸ ਵਜੋਂ 27 ਅਗਸਤ ਨੂੰ ਸਾਰੇ ਅਧਿਆਪਕ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਧਰਨਿਆਂ ਦੇ ਵਿਚ ਸ਼ਾਮਿਲ ਹੋਣਗੇ। ਜਿਸ ਸਬੰਧੀ ਸੂਬਾ ਪੱਧਰ ਅਤੇ ਜ਼ਿਲ੍ਹਾ ਪੱਧਰ ਤੇ ਸਮੂਹ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਇਸ ਸੰਬੰਧੀ ਪੱਤਰ ਸੌਂਪੇ ਜਾ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਮਨਜੀਤ ਕੌਰ, ਜਸਵੀਰ ਕੌਰ, ਸੁਪਰਜੀਤ ਕੌਰ, ਸੁਸ਼ਮਾ ਸ਼ਰਮਾ ਅਤੇ ਕਮਲਜੀਤ ਕੌਰ ਨੇ ਅਪੀਲ ਕੀਤੀ ਕਿ ਸਮੂਹ ਅਧਿਆਪਕ ਵਰਗ 27 ਅਗਸਤ ਦੀ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਧਰਨਿਆਂ ਵਿਚ ਸ਼ਾਮਿਲ ਹੋਣ।
ਪਿਛਲੀ ਖ਼ਬਰ ਸੀ. ਐੱਚ. ਸੈਂਟਰ ਕੂੰਮ ਕਲਾਂ ਵਲੋਂ ਡੇਂਗੂ ਬੁਖ਼ਾਰ ਸੰਬੰਧੀ ਜਾਗਰੂਕ ਕੀਤਾ ਅਗਲੀ ਖ਼ਬਰ ਪੋਤਰੀ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਸਕੂਲ ਨੂੰ ਇਨਵਰਟਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।