27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅੱਜ ਦੇ ਪੰਜਾਬ ਬੰਦ ਵਿਚ ਮਿਸਾਲੀ ਸ਼ਮੂਲੀਅਤ ਕੀਤੀ ਜਾਵੇਗੀ-ਡੀ. ਟੀ. ਐੱਫ. ਅਧਿਆਪਕ ਯੂਨੀਅਨ

ਕੁਹਾੜਾ, 26 ਅਗਸਤ (ਸੰਦੀਪ ਸਿੰਘ ਕੁਹਾੜਾ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਕੇ ਮੁਲਾਜ਼ਮਾਂ ਦੇ ਵਿਰੋਧ ਵਿਚ ਖੜੀ ਹੋ ਚੁੱਕੀ ਆਪ ਸਰਕਾਰ ਖ਼ਿਲਾਫ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ 27 ਅਗਸਤ ਨੂੰ ਉਲੀਕੇ ਪੰਜਾਬ ਮਹਾਂ ਬੰਦ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਮਿਸਾਲੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਣ ਸਮੇਂ ਯੂਨੀਅਨ ਆਗੂਰੁਪਿੰਦਰਪਾਲ ਸਿੰਘ ਗਿੱਲ ਨੇ ਕਿਹਾ ਕਿ 7 ਅਗਸਤ ਦੀ ਇਤਿਹਾਸਕ ਚੰਡੀਗੜ੍ਹ ਮਹਾਂ ਰੈਲੀ ਦੀ ਅਗਲੀ ਕੜੀ ਤਹਿਤ ਪੰਜਾਬ ਦੇ ਸਮੁੱਚੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰਨਾਂ ਜਨਤਕ ਅਦਾਰਿਆਂ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਸਮੂਹਕ ਛੁੱਟੀ ਲੈ ਕੇ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰੱਖਣਗੇ।

ਅਜੀਤ ਡੈਸਕ 27-08-2026
ਕੁਹਾੜਾ, 26 ਅਗਸਤ (ਸੰਦੀਪ ਸਿੰਘ ਕੁਹਾੜਾ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਕੇ ਮੁਲਾਜ਼ਮਾਂ ਦੇ ਵਿਰੋਧ ਵਿਚ ਖੜੀ ਹੋ ਚੁੱਕੀ ਆਪ ਸਰਕਾਰ ਖ਼ਿਲਾਫ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ 27 ਅਗਸਤ ਨੂੰ ਉਲੀਕੇ ਪੰਜਾਬ ਮਹਾਂ ਬੰਦ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਮਿਸਾਲੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਣ ਸਮੇਂ ਯੂਨੀਅਨ ਆਗੂਰੁਪਿੰਦਰਪਾਲ ਸਿੰਘ ਗਿੱਲ ਨੇ ਕਿਹਾ ਕਿ 7 ਅਗਸਤ ਦੀ ਇਤਿਹਾਸਕ ਚੰਡੀਗੜ੍ਹ ਮਹਾਂ ਰੈਲੀ ਦੀ ਅਗਲੀ ਕੜੀ ਤਹਿਤ ਪੰਜਾਬ ਦੇ ਸਮੁੱਚੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰਨਾਂ ਜਨਤਕ ਅਦਾਰਿਆਂ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਸਮੂਹਕ ਛੁੱਟੀ ਲੈ ਕੇ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰੱਖਣਗੇ। ਇਸ ਮਹਾਂ ਬੰਦ ਦੌਰਾਨ ਜ਼ਿਲ੍ਹਾ ਦਫ਼ਤਰਾਂ ਅਤੇ ਤਹਿਸੀਲ ਪੱਧਰ ‘ਤੇ ਵਿਸ਼ਾਲ ਧਰਨੇ ਵੀ ਦਿੱਤੇ ਜਾਣਗੇ। ਇਸ ਪੰਜਾਬ ਮਹਾਂ ਬੰਦ ਦੀਆਂ ਮੰਗਾਂ ਅਤੇ ਤਿਆਰੀਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਡੀ. ਟੀ. ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨਰਮਨਜੀਤ ਸਿੰਘ ਸੰਧੂ ਅਤੇ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿਚ ਮੁਲਾਜ਼ਮਾਂ/ਪੈਨਸ਼ਨਰਾਂ ਦੇ ਕਿਸੇ ਵੀ ਵਰਗ ਦੀਆਂ ਮੰਗਾਂ ਨੂੰ ਹੱਲ ਕਰਨ ਵਿਚ ਨਾਕਾਮ ਸਾਬਤ ਹੋਈ ਆਪ ਸਰਕਾਰ ਹੁਣ ਹਾਈ ਕੋਰਟ ਅਤੇ ਜਨਤਕ ਤੌਰ ‘ਤੇ ਮੁਲਾਜ਼ਮਾਂ ਦੇ ਵਿਰੋਧ ਵਿਚ ਖੜ ਚੁੱਕੀ ਹੈ। ਜਿਸ ਦੇ ਪ੍ਰਤੀਕਰਮ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਹ ਸਿਖਰ ‘ਤੇ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਪ੍ਰਮੁੱਖ ਵਿੱਤੀ ਮੰਗਾਂ, ਜਿਸ ਵਿਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਆਧਾਰਿਤ ਨਵੇਂ ਤਨਖ਼ਾਹ ਸਕੇਲਾਂ ਨੂੰ ਰੱਦ ਕਰਨਾ, ਮੁਲਾਜ਼ਮਾਂ ਦਾ 18 ਫ਼ੀਸਦੀ ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ ਸਮੇਤ ਹੋਰ ਮੰਗਾਂਖ਼ਿਲਾਫ਼ ਮੁਲਾਜ਼ਮ ਵਰਗ 27 ਅਗਸਤ ਨੂੰ ਸਮੁੱਚਾ ਪ੍ਰਸ਼ਾਸਕੀ ਕੰਮ ਕਾਰ ਠੱਪ ਕਰਨਗੇ। ਇਸ ਮੌਕੇ ਮੀਤ ਪ੍ਰਧਾਨ ਬਲਵੀਰ ਸਿੰਘ, ਮੀਤ ਪ੍ਰਧਾਨ ਜੰਗਪਾਲ ਸਿੰਘ ਨੇ ਦੱਸਿਆ ਕਿ ਜੇਕਰ 27 ਅਗਸਤ ਨੂੰ ਮੁੱਖ ਮੰਤਰੀ ਨਾਲ ਤਾਲਮੇਲ ਕਮੇਟੀ ਦੀ ਰੱਖੀ ਗਈ ਮੀਟਿੰਗ ਵਿਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਮੁਲਾਜ਼ਮ ਸੰਘਰਸ਼ ਹੋਰ ਤਿੱਖੇ ਰੂਪ ਵਿਚ ਉੱਭਰੇਗਾ, ਜਿਸ ਦੀ ਸਿਆਸੀ ਕੀਮਤ ਆਪ ਸਰਕਾਰ ਨੂੰ ਦੇਣੀ ਪਵੇਗੀ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਅੱਵਲ ਅਗਲੀ ਖ਼ਬਰ ਮੰਗਲੀ ਉੱਚੀ ਵਿਖੇ ਆਮ ਆਦਮੀ ਕਲੀਨਿਕ ਦੇ ਡਾਕਟਰ ਅਤੇ ਸਟਾਫ਼ ਨੇ ਕੀਤੀ ਹੜਤਾਲ ਮਰੀਜ਼ਾਂ ਨੂੰ ਕਰਨਾ ਪਿਆ ਪ੍ਰੇਸ਼ਾਨੀ ਦਾ ਸਾਹਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।