ਭਾਕਿਯੂ ਕਾਦੀਆਂ ਬਲਾਕ ਖੰਨਾ ਦੀ ਮੀਟਿੰਗ ਹੋਈ
ਖੰਨਾ, 28 ਅਗਸਤ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਖੰਨਾ ਦੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਰਨਜੀਤ ਸਿੰਘ ਚੱਕਮਾਫੀ ਬਲਾਕ ਪ੍ਰਧਾਨ ਖੰਨਾ ਦੀ ਰਹਿਨੁਮਾਈ ਹੇਠ ਸਮੂਹ ਇਕਾਈ ਪ੍ਰਧਾਨਾਂ ਅਤੇ ਯੂਨੀਅਨ ਦੇ ਮੈਂਬਰਾਂ ਦੀ ਭਰਵੀਂ ਮੀਟਿੰਗ ਪਿੰਡ ਸਲੌਦੀ ਵਿਖੇ ਕੀਤੀ ਗਈ। ਜਿਸ ਵਿਚ ਸਰਕਾਰ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮਨਾਉਣ ਲਈ 1 ਸਤੰਬਰ 2026 ਨੂੰ ਚੰਡੀਗੜ੍ਹ ਧਰਨੇ ਵਿਚ ਵੱਧ ਤੋਂ ਵੱਧ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।
ਅਜੀਤ ਡੈਸਕ
29-08-2026