ਨਗਰ ਪੰਚਾਇਤ ਨੇ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਕੀਤੀ ਸ਼ੁਰੂ
ਮਲੌਦ, 30 ਅਗਸਤ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਫ਼ਾਈ ਪ੍ਰਬੰਧਾਂ ਵਿੱਚ ਤੇਜੀ ਲਿਆਉਂਣ ਲਈ ਸ਼ੁਰੂ ਕੀਤੀ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਦੀ ਮਲੌਦ ਵਿਖੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਅਤੇ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂਆਤ ਕੀਤੀ ਗਈ। ਜਾਣਕਾਰੀ ਦਿੰਦਿਆਂ ਪ੍ਰਧਾਨ ਸੋਨੀਆ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਭਾਗ ਵੱਲੋਂ ਇਹ ਸਪੈਸ਼ਲ ਮੁਹਿੰਮ ਚਲਾਈ ਗਈ ਹੈ।
ਮਲੌਦ, 30 ਅਗਸਤ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਫ਼ਾਈ ਪ੍ਰਬੰਧਾਂ ਵਿੱਚ ਤੇਜੀ ਲਿਆਉਂਣ ਲਈ ਸ਼ੁਰੂ ਕੀਤੀ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਦੀ ਮਲੌਦ ਵਿਖੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਅਤੇ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂਆਤ ਕੀਤੀ ਗਈ। ਜਾਣਕਾਰੀ ਦਿੰਦਿਆਂ ਪ੍ਰਧਾਨ ਸੋਨੀਆ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਭਾਗ ਵੱਲੋਂ ਇਹ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਿੱਥੇ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਗਲੀਆਂ ਅਤੇ ਸੜਕਾਂ ਦੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਜਾ ਰਹੀ ਹੈ ਉਥੇ ਕਾਫ਼ੀ ਸਮੇਂ ਤੋਂ ਸੁੱਟੇ ਜਾਣ ਵਾਲੇ ਕੂੜੇ ਦੀਆਂ ਥਾਵਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਖੁੱਲੇ ਵਿੱਚ ਕੂੜਾ ਸੁੱਟਣ ਦੇ ਪੁਆਇੰਟ ਬੰਦ ਕੀਤੇ ਜਾਣਗੇ। ਇਸ ਮੌਕੇ ਸੈਨੀਟੇਸ਼ਨ ਕਲਰਕ ਰਾਕੇਸ਼ ਕੁਮਾਰ ਅਤੇ ਸੀ.ਐਫ. ਰਵਿੰਦਰ ਸਿੰਘ ਨੇ ਦੱਸਿਆ ਕਿ ਮੁਹਿੰਮ ਦੌਰਾਨ ਸ਼ਹਿਰਵਾਸੀਆਂ ਨੂੰ ਖੁੱਲੇ ਵਿੱਚ ਕੂੜਾ ਨਾ ਸੁੱਟਣ, ਆਲੇ ਦੁਆਲੇ ਦੀ ਸਫ਼ਾਈ ਰੱਖਣ, ਪਲਾਸਟਿਕ ਲਿਫਾਫਿਆਂ ਅਤੇ ਡਿਸਪੋਜ਼ਲ ਦੀ ਵਰਤੋਂ ਨਾ ਕਰਨ ਅਤੇ ਗਿੱਲਾ ਸੁੱਕਾ ਕੂੜਾ ਅਲੱਗ ਅਲੱਗ ਦੇਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਿੱਚ ਸਫ਼ਾਈ ਰੱਖੀ ਜਾ ਸਕੇ ਅਤੇ ਕੂੜੇ ਦਾ ਸਹੀ ਨਿਪਟਾਰਾ ਹੋ ਸਕੇ। ਇਸ ਮੌਕੇ ਸਫ਼ਾਈ ਮੇਟ ਇੰਦਰ ਕੁਮਾਰ, ਆਪਰੇਟਰ ਅਮਿਤ ਕੁਮਾਰ, ਸੋਨੂੰ ਗਰੇਵਾਲ ਆਦਿ ਹਾਜ਼ਰ ਸਨ।