03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਪਿੰਡਾਂ ’ਚ ਮਿਲ ਰਿਹਾ ਭਰਵਾਂ ਹੁੰਗਾਰਾ

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਮਾਛੀਵਾੜਾ ਬਲਾਕ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਪਿੰਡਾਂ ਵਿਚ ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਬਿੰਦਰ ਦੀ ਅਗਵਾਈ ਹੇਠ ਭਰਵੇਂ ਇਕੱਠ ਹੋਏ।

ਅਜੀਤ ਡੈਸਕ 03-09-2026
ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਮਾਛੀਵਾੜਾ ਬਲਾਕ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਪਿੰਡਾਂ ਵਿਚ ਸਾਬਕਾ ਚੇਅਰਮੈਨ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਬਿੰਦਰ ਦੀ ਅਗਵਾਈ ਹੇਠ ਭਰਵੇਂ ਇਕੱਠ ਹੋਏ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਬੇਟ ਇਲਾਕਾ ਪੰਥਕ ਪਾਰਟੀਆਂ ਨੂੰ ਆਪ ਮੁਹਾਰੇ ਵੋਟ ਪਾਉਣਗੀਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਲੋਕ ਸਿਆਸੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਜਿਸ ਕਾਰਨ ਉਹ ਆਪਣਾ ਮਨ ਬਣਾਈ ਬੈਠੇ ਹਨ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਸਰਕਾਰ ਬਣਾਉਣਗੇ। ਉਕਤ ਆਗੂਆਂ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਨਸ਼ਿਆਂ ਦੀ ਦਲਦਲ ‘ਚੋਂ ਨੌਜਵਾਨਾਂ ਨੂੰ ਬਾਹਰ ਕੱਢਣਾ ਅਤੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ। ਸਾਬਕਾ ਚੇਅਰਮੈਨ ਮਾਨ ਅਤੇ ਬਿੰਦਰ ਵਲੋਂ ਬੇਟ ਇਲਾਕੇ ਨਾਲ ਸਬੰਧਿਤ ਪਿੰਡਾਂ ਦੇ ਲੋਕਾਂ ਦਾ ਅਥਾਹ ਪਿਆਰ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ ਮਾਨ, ਜਤਿੰਦਰਪਾਲ ਸਿੰਘ ਸੋਨੀ, ਬਾਦਲ ਖੱਟਰਾਂ, ਕੈਰੀ ਰਾਜਗੜ੍ਹ, ਸਨੀ ਮਾਛੀਵਾੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਗੱਡੇ ਝੰਡੇ, ਜਿੱਤੇ ਕਈ ਤਗਮੇ ਅਗਲੀ ਖ਼ਬਰ ਮਾਲਵਾ ਸੋਸ਼ਲ ਐਂਡ ਵੈਲਫ਼ੇਅਰ ਕਲੱਬ ਮਲੌਦ ਵਲੋਂ 11ਵੇਂ ਅੱਖਾਂ ਦੇ ਕੈਂਪ 25 ਨੂੰ- ਇੰਜ. ਹਰਮਿੰਦਰ/ ਮੋਦਗਿੱਲ ਸੋਸ਼ਲ ਸੇਵਾਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।